15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੂੰ ਮਾਨਸਾ ਧਰਨੇ ’ਚ ਜਾਂਦੇ ਸਮੇਂ ਕੀਤਾ ਗ੍ਰਿਫ਼ਤਾਰ

ਨੱਥੂਵਾਲਾ ਗਰਬੀ, 14 ਅਕਤੂਬਰ (ਨਵਦੀਪ ਸਿੰਘ)-ਬੀਤੇ ਕੱਲ੍ਹ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਵੱਖ-ਵੱਖ ਸਿਆਸੀ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸੇ ਹੀ ਲੜੀ ਵਿਚ ਅੱਜ ਸਵੇਰ ਹੁੰਦਿਆਂ ਹੀ ਵੱਡੀ ਗਿਣਤੀ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਲੰਗੇਆਣਾ ਵਿਖੇ ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀ ਆਗੂ ਬਲਤੇਜ ਸਿੰਘ ਲੰਗੇਆਣਾ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰਕੇ ਥਾਣਾ ਬਾਘਾ ਪੁਰਾਣਾ ਵਿਖੇ ਲਜਾਇਆ ਗਿਆ ਅਤੇ ਇਸ ਤਰਾਂ ਹੀ ਸੀਨੀ.

Ad Position 21
No active advertisement
ਅਜੀਤ ਡੈਸਕ 15-10-2026
ਨੱਥੂਵਾਲਾ ਗਰਬੀ, 14 ਅਕਤੂਬਰ (ਨਵਦੀਪ ਸਿੰਘ)-ਬੀਤੇ ਕੱਲ੍ਹ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਵੱਖ-ਵੱਖ ਸਿਆਸੀ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸੇ ਹੀ ਲੜੀ ਵਿਚ ਅੱਜ ਸਵੇਰ ਹੁੰਦਿਆਂ ਹੀ ਵੱਡੀ ਗਿਣਤੀ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਲੰਗੇਆਣਾ ਵਿਖੇ ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀ ਆਗੂ ਬਲਤੇਜ ਸਿੰਘ ਲੰਗੇਆਣਾ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰਕੇ ਥਾਣਾ ਬਾਘਾ ਪੁਰਾਣਾ ਵਿਖੇ ਲਜਾਇਆ ਗਿਆ ਅਤੇ ਇਸ ਤਰਾਂ ਹੀ ਸੀਨੀ. ਆਗੂ ਗੁਰਜੰਟ ਸਿੰਘ ਭੁੱਟੋ ਰੋਡੇ ਦੇ ਘਰ ਵੀ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ ਸੀ ਅਤੇ ਉਹ ਘਰ ਨਾ ਹੋਣ ਕਾਰਨ ਪੁਲਿਸ ਦੇ ਹੱਥ ਨਹੀ ਆ ਸਕੇ। ਇਸ ਮੌਕੇ ਬਲਤੇਜ ਸਿੰਘ ਲੰਗੇਆਣਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਤਰਾਂ ਗ੍ਰਿਫ਼ਤਾਰੀਆਂ ਕਰਕੇ ਲੋਕਾਂ ਨੂੰ ਦਬਾ ਨਹੀ ਸਕਦੀ ਕਿਉਂਕਿ ਵੱਡੀ ਗਿਣਤੀ ਵਿਚ ਲੋਕ ਮਾਨਸਾ ਪਹੁੰਚ ਕੇ ਸਵ: ਝੋਟਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਨਸ਼ੇ ਨੂੰ ਬੰਦ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਇੰਜੀਨੀਅਰ ਕਰਮ ਸਿੰਘ ਨੇ ਐਸ.ਡੀ.ਓ. ਬੱਧਨੀ ਕਲਾਂ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਮਾਨਸਾ ਗੋਲੀਕਾਂਡ ਮਾਮਲਾ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਰਾਜੇਆਣਾ ਤੇ ਲੰਗੇ...
Ad Position 24