14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦਾ ਕਤਲ ਸਰਕਾਰ ਦੇ ਨਸ਼ਾ ਮੁਕਤੀ ਦਾਅਵਿਆਂ ’ਤੇ ਵੱਡਾ ਸਵਾਲ-ਬਰਜਿੰਦਰ ਸਿੰਘ ਮੱਖਣ ਬਰਾੜ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਵਿਅਕਤੀ ਦੀ ਹੱਤਿਆ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਨਾ ਨਸ਼ਾ ਤਸਕਰਾਂ ਦਾ ਡਰ ਹੈ, ਨਾ ਸਰਕਾਰ ਦਾ ਇਕਬਾਲ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਖੇਤਰ ਵਿਚ ਨਸ਼ਿਆਂ ਵਿਰੁੱਧ ਡਟ ਕੇ ਲੜ ਰਹੇ ਸਨ।

Ad Position 21
No active advertisement
ਕਕ 15-10-2026
ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਵਿਅਕਤੀ ਦੀ ਹੱਤਿਆ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਨਾ ਨਸ਼ਾ ਤਸਕਰਾਂ ਦਾ ਡਰ ਹੈ, ਨਾ ਸਰਕਾਰ ਦਾ ਇਕਬਾਲ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਖੇਤਰ ਵਿਚ ਨਸ਼ਿਆਂ ਵਿਰੁੱਧ ਡਟ ਕੇ ਲੜ ਰਹੇ ਸਨ। ਉਨ੍ਹਾਂ ਨੇ ਪਿੰਡ-ਪਿੰਡ ਜਾ ਕੇ ਪੰਚਾਇਤਾਂ ਰਾਹੀਂ ਨਸ਼ਿਆਂ ਵਿਰੁੱਧ ਮਤੇ ਪਾਸ ਕਰਵਾਏ ਅਤੇ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕੀਤਾ। ਅਜਿਹੇ ਬਹਾਦਰ ਵਿਅਕਤੀ ਨੂੰ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨ ਦੇਣਾ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਮੂੰਹ ਬੋਲਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲੇ ਦਿਨ ਤੋਂ ਕਹਿ ਰਿਹਾ ਹੈ ਕਿ ਪੰਜਾਬ ਵਿਚ ਅਮਨ-ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ ਰਹੀ। ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਵਿਚ ਨਸ਼ਾ ਖ਼ਤਮ ਕਰ ਰਹੀ ਹੈ, ਜਦੋਂ ਕਿ ਜ਼ਮੀਨੀ ਪੱਧਰ ‘ਤੇ ਨਸ਼ਾ ਮਾਫ਼ੀਆ ਬੇਖ਼ੌਫ਼ ਹੋ ਕੇ ਸਮਾਜ ਸੇਵੀਆਂ ਦਾ ਕਤਲ ਕਰ ਰਿਹਾ ਹੈ। ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹੀ ਸੁਰੱਖਿਅਤ ਨਹੀਂ, ਤਾਂ ਆਮ ਪੰਜਾਬੀ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਸਮਝੇ। ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚ ਸਾਹਮਣੇ ਆ ਸਕੇ। ਕਾਤਲਾਂ ਅਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲੇ ਨਸ਼ਾ ਤਸਕਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਜ਼ਾ ਦਿੱਤੀ ਜਾਵੇ। ਨਾਲ ਹੀ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਢਿੱਲ ਵਰਤੀ, ਤਾਂ ਅਕਾਲੀ ਦਲ ਸੜਕਾਂ ‘ਤੇ ਉੱਤਰ ਕੇ ਇਨਸਾਫ਼ ਲਈ ਸੰਘਰਸ਼ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. ਬਹਿਰਾਮ ਕੇ ਵਲੋਂ ਬਿਜਲੀ ਦਫ਼ਤਰ ਧਰਮਕੋਟ ਮੂਹਰੇ ਧਰਨਾ ਅਗਲੀ ਖ਼ਬਰ ਇੰਜੀਨੀਅਰ ਕਰਮ ਸਿੰਘ ਨੇ ਐਸ.ਡੀ.ਓ. ਬੱਧਨੀ ਕਲਾਂ ਵਜੋਂ ਅਹੁਦਾ ਸੰਭਾਲਿਆ
Ad Position 24