16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ਦੇ ਸੱਦੇ ਤਹਿਤ ਵੱਖ-ਵੱਖ ਜਥੇਬੰਦੀਆਂ ਨੇ ਪਿੰਡ ਮਾਛੀਕੇ ਵਿਖੇ ਰਾਸ਼ਟਰੀ ਮਾਰਗ ’ਤੇ ਰੋਸ ਧਰਨਾ ਦਿੰਦਿਆਂ ਸੜਕ ਕੀਤੀ ਜਾਮ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮਾਨਸਾ ਵਿਖੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕੀਤੇ ਦੇ ਮਾਮਲੇ ‘ਚ ਇਨਸਾਫ਼ ਲੈਣ ਲਈ ਵੱਖ ਵੱਖ ਜਥੇਬੰਦੀਆਂ ਕਿਸਾਨ ਮਜ਼ਦੂਰ ਇਨਸਾਫ਼ ਕਮੇਟੀ , ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੋਸਾਇਟੀ ਅਤੇ ਭਾਰਤੀ ਕਿਸਾਨ ਯੂਨੀਅਨ ਸਿਰਸਾ ਦੀ ਅਗਵਾਈ ‘ਚ ਪਿੰਡ ਮਾਛੀਕੇ ਅਤੇ ਨਵਾਂ ਮਾਛੀਕੇ ਦੀ ਸੰਗਤ ਵੱਲੋਂ ਇਕੱਠੇ ਹੋ ਕੇ ਪਿੰਡ ਮਾਛੀਕੇ ਵਿਖੇ ਮੋਗਾ ਬਰਨਾਲਾ ਰਾਸ਼ਟਰੀ ਮਾਰਗ ‘ਤੇ ਰੋਸ ਧਰਨਾ ਦਿੰਦਿਆਂ ਜਾਮ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ‘ਚ ਸੀ. ਬੀ.

Ad Position 21
No active advertisement
ਅਜੀਤ ਡੈਸਕ 16-10-2026
ਨਿਹਾਲ ਸਿੰਘ ਵਾਲਾ, 15 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮਾਨਸਾ ਵਿਖੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕੀਤੇ ਦੇ ਮਾਮਲੇ ‘ਚ ਇਨਸਾਫ਼ ਲੈਣ ਲਈ ਵੱਖ ਵੱਖ ਜਥੇਬੰਦੀਆਂ ਕਿਸਾਨ ਮਜ਼ਦੂਰ ਇਨਸਾਫ਼ ਕਮੇਟੀ , ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੋਸਾਇਟੀ ਅਤੇ ਭਾਰਤੀ ਕਿਸਾਨ ਯੂਨੀਅਨ ਸਿਰਸਾ ਦੀ ਅਗਵਾਈ ‘ਚ ਪਿੰਡ ਮਾਛੀਕੇ ਅਤੇ ਨਵਾਂ ਮਾਛੀਕੇ ਦੀ ਸੰਗਤ ਵੱਲੋਂ ਇਕੱਠੇ ਹੋ ਕੇ ਪਿੰਡ ਮਾਛੀਕੇ ਵਿਖੇ ਮੋਗਾ ਬਰਨਾਲਾ ਰਾਸ਼ਟਰੀ ਮਾਰਗ ‘ਤੇ ਰੋਸ ਧਰਨਾ ਦਿੰਦਿਆਂ ਜਾਮ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ‘ਚ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਵੀ ਅਸਤੀਫ਼ੇ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕਾਂ ਅੰਦਰ ਇਸ ਘਟਨਾ ਨੂੰ ਲੈ ਕੇ ਵੱਡੀ ਪੱਧਰ ‘ਤੇ ਰੋਸ ਪੈਦਾ ਹੋ ਗਿਆ ਹੈ ਜਿਸ ਕਾਰਨ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਸੱਤਾ ‘ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਮੌਕੇ ਮੰਗਤ ਸਿੰਘ, ਸਤਪਾਲ ਸਿੰਘ ਖ਼ਾਲਸਾ, ਲਾਭ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ ਮਾਛੀਕੇ, ਬੂਟਾ ਸਿੰਘ, ਮੰਦਰ ਸਿੰਘ, ਦਰਸ਼ਨ ਸਿੰਘ, ਜਸਵੀਰ ਸਿੰਘ, ਪ੍ਰਗਟ ਸਿੰਘ, ਜਗਤਾਰ ਸਿੰਘ, ਮੰਦਰ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ, ਪਰਮਿੰਦਰ ਕੌਰ, ਜਸਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਜਸਮੇਲ ਕੌਰ, ਪਰਮਜੀਤ ਕੌਰ, ਜੀਤੋ ਕੌਰ, ਜਸਵਿੰਦਰ ਕੌਰ, ਕਰਨੈਲ ਕੌਰ, ਇੰਦਰਜੀਤ ਕੌਰ ਮਨਜੀਤ ਕੌਰ, ਗੁਰਪ੍ਰੀਤ ਕੌਰ, ਸ਼ਿੰਦਰਪਾਲ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਬੋਰਡ ਵਲੋਂ ਫ਼ੀਸਾਂ ਵਿਚ ਵਾਧਾ ਗ਼ਰੀਬ ਮਾਪਿਆਂ ’ਤੇ ਆਰਥਿਕ ਬੋਝ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਦੇ ਨਾਲ-ਨਾਲ ਉਨ੍ਹਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਨੂੰ ਵੀ ਕਾਨੂੰਨ ਦੇ ਕਟਹਿਰੇ ’ਚ ਲਿ...
Ad Position 24