ਸਿੱਖਿਆ ਬੋਰਡ ਵਲੋਂ ਫ਼ੀਸਾਂ ਵਿਚ ਵਾਧਾ ਗ਼ਰੀਬ ਮਾਪਿਆਂ ’ਤੇ ਆਰਥਿਕ ਬੋਝ
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਇਕ ਪਾਸੇ ਜਿੱਥੇ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਗਰਦਾਨ ਕੇ ਵਾਰ-ਵਾਰ ਆਪਣੀ ਪਿੱਠ ਥਾਪੜੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆ ਫ਼ੀਸਾਂ ਵਿਚ ਕੀਤੇ ਗਏ ਲਗ-ਪਗ 12 ਪ੍ਰਤੀਸ਼ਤ ਵਾਧੇ ਨੇ ਵਿਦਿਆਰਥੀਆਂ ਅਤੇ ਗ਼ਰੀਬ ਮਾਪਿਆਂ ਲਈ ਨਵੀਂ ਚਿੰਤਾ ਤੇ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਡੀ.
ਵ
ਵਾਧਾ ਤੁਰੰਤ ਵਾਪਸ ਲਿਆ ਜਾਵੇ-ਡੈਮੋਕਰੈਟਿਕ ਟੀਚਰਜ਼ ਫ਼ਰੰਟ
16-10-2026
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਇਕ ਪਾਸੇ ਜਿੱਥੇ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਗਰਦਾਨ ਕੇ ਵਾਰ-ਵਾਰ ਆਪਣੀ ਪਿੱਠ ਥਾਪੜੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆ ਫ਼ੀਸਾਂ ਵਿਚ ਕੀਤੇ ਗਏ ਲਗ-ਪਗ 12 ਪ੍ਰਤੀਸ਼ਤ ਵਾਧੇ ਨੇ ਵਿਦਿਆਰਥੀਆਂ ਅਤੇ ਗ਼ਰੀਬ ਮਾਪਿਆਂ ਲਈ ਨਵੀਂ ਚਿੰਤਾ ਤੇ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਡੀ.ਟੀ.ਐਫ. ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਘੋਲੀਆਂ ਨੇ ਸਿੱਖਿਆ ਬੋਰਡ ਦੀ ਵਿਦਿਆਰਥੀ ਵਿਰੋਧੀ ਨੀਤੀ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਗ਼ੈਰ ਜਮਹੂਰੀ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਝੋਰੜਾ ਅਤੇ ਮੀਤ ਪ੍ਰਧਾਨ ਸਵਰਨਦਾਸ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਢੰਡੋਰਾ ਪਿੱਟ ਰਹੀ ਸਰਕਾਰ ਦੇ ਅਦਾਰੇ ਬੋਰਡ ਵਲੋਂ ਪਿਛਲੇ ਸਾਲ ਨਾਲੋਂ ਇਸ ਵਾਰ ਪ੍ਰੀਖਿਆ ਫ਼ੀਸਾਂ ਵਿਚ ਵਾਧਾ ਕਰ ਕੇ ਪ੍ਰਤੀ ਵਿਦਿਆਰਥੀ 200 ਤੋਂ 300 ਰੁਪਏ ਦਾ ਵਾਧੂ ਬੋਝ ਗ਼ਰੀਬ ਮਾਪਿਆਂ ਦੀ ਜੇਬ ‘ਤੇ ਪਾ ਦਿੱਤਾ ਹੈ। ਹੁਣ ਦਸਵੀਂ ਕਲਾਸ ਨੂੰ 2000 ਰੁਪਏ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆ ਨੂੰ 2450 ਰੁਪਏ ਫ਼ੀਸ ਦੇਣੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਟੇਟ ਸਕੀਮ ਦਾ ਵਜ਼ੀਫ਼ਾ ਬੰਦ ਕਰ ਕੇ ਸਾਰੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਨਾ ਦੇ ਕੇ ਆਪਣਾ ਵਿਦਿਆਰਥੀ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਮਾਛੀਕੇ ਅਤੇ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਅਧਿਆਪਕਾਂ ਨੂੰ ਵੀ ਪਿਛਲੇ ਸਮੇਂ ਤੋਂ ਇਮਤਿਹਾਨ ਡਿਊਟੀ ਅਤੇ ਪੇਪਰ ਚੈਕਿੰਗ ਡਿਊਟੀ ਦਾ ਇਕ ਆਨਾ ਵੀ ਨਹੀਂ ਦਿੱਤਾ ਗਿਆ। ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਫ਼ੀਸਾਂ ਵਿਚ ਕੀਤੇ ਗਏ 12 ਫ਼ੀਸਦੀ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸਰਟੀਫਿਕੇਟ ਸੋਧ ਸਬੰਧੀ ਫ਼ੀਸਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਲਿਆ ਜਾਵੇ। ਅਧਿਆਪਕਾਂ ਤੋਂ ਆਨਲਾਈਨ ਪੇਪਰ ਮਾਰਕਿੰਗ ਕਰਾਉਣ ਦੀ ਥਾਂ ਪੇਪਰ ਮਾਰਕਿੰਗ ਪੈਟਰਨ ਪਹਿਲਾਂ ਵਾਲਾ ਹੀ ਰੱਖਿਆ ਜਾਵੇ। ਇਸ ਸਮੇਂ ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ, ਨਰਿੰਦਰ ਸਿੰਘ, ਮੌਂਟੂ ਵਰਮਾ, ਦੀਪਕ ਮਿੱਤਲ, ਨਛੱਤਰ ਸਿੰਘ, ਨਵਦੀਪ ਸਿੰਘ ਧੂੜਕੋਟ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।