16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਤਿਉਹਾਰਾਂ ਦੇ ਸੀਜ਼ਨ ’ਚ ਪ੍ਰਤਾਪ ਰੋਡ ਦੀ ਪੁੱਟੀ ਸੜਕ ਨੇ ਦੁਕਾਨਦਾਰਾਂ ਦੇ ਕਾਰੋਬਾਰ ਨੂੰ ਲਾਈ ਬ੍ਰੇਕ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਜਿੱਥੇ ਬਾਜ਼ਾਰਾਂ ਵਿਚ ਰੌਣਕ ਹੋਣੀ ਚਾਹੀਦੀ ਹੈ ਅਤੇ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਵਿਚ ਤੇਜ਼ੀ ਆਉਣ ਦੀ ਉਮੀਦ ਹੁੰਦੀ ਹੈ ਉੱਥੇ ਹੀ ਮੋਗਾ ਦੇ ਪ੍ਰਤਾਪ ਰੋਡ ’ਤੇ ਲੰਬੇ ਸਮੇਂ ਤੋਂ ਚੱਲ ਰਹੇ ਸੜਕ ਨਿਰਮਾਣ ਕਾਰਜ ਅਤੇ ਪ੍ਰਬੰਧਾਂ ਦੀ ਘਾਟ ਕਾਰਨ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਇਸ ਸਥਿਤੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਇੰਚਾਰਜ ਮਾਲਵਿਕਾ ਸੂਦ ਨੇ ਨਗਰ ਨਿਗਮ ਮੋਗਾ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕਦਿਆਂ ਨਿਰਮਾਣ ਕਾਰਜ ਜਲਦ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਹੈ।

Ad Position 21
No active advertisement
-ਮਾਲਵਿਕਾ ਸੂਦ ਨੇ ਹੁਕਮਰਾਨ ਧਿਰ ਅਤੇ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ 16-10-2026
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਜਿੱਥੇ ਬਾਜ਼ਾਰਾਂ ਵਿਚ ਰੌਣਕ ਹੋਣੀ ਚਾਹੀਦੀ ਹੈ ਅਤੇ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਵਿਚ ਤੇਜ਼ੀ ਆਉਣ ਦੀ ਉਮੀਦ ਹੁੰਦੀ ਹੈ ਉੱਥੇ ਹੀ ਮੋਗਾ ਦੇ ਪ੍ਰਤਾਪ ਰੋਡ ’ਤੇ ਲੰਬੇ ਸਮੇਂ ਤੋਂ ਚੱਲ ਰਹੇ ਸੜਕ ਨਿਰਮਾਣ ਕਾਰਜ ਅਤੇ ਪ੍ਰਬੰਧਾਂ ਦੀ ਘਾਟ ਕਾਰਨ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਇਸ ਸਥਿਤੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਇੰਚਾਰਜ ਮਾਲਵਿਕਾ ਸੂਦ ਨੇ ਨਗਰ ਨਿਗਮ ਮੋਗਾ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕਦਿਆਂ ਨਿਰਮਾਣ ਕਾਰਜ ਜਲਦ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਹੈ। ਮਾਲਵਿਕਾ ਸੂਦ ਨੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਿਹਾ ਕਿ ਇਹ ਬੇਹੱਦ ਅਫਸੋਸਜਨਕ ਹੈ ਕਿ ਨਗਰ ਨਿਗਮ ਅਤੇ ਸਬੰਧਤ ਪ੍ਰਸ਼ਾਸਨ ਵਲੋਂ ਸਮੇਂ ਸਿਰ ਯੋਜਨਾਬੰਦੀ ਕਰਕੇ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਨਿਰਮਾਣ ਕਾਰਜ ਨੂੰ ਇਸ ਤਰ੍ਹਾਂ ਲੰਬਾ ਖਿੱਚਿਆ ਜਾ ਰਿਹਾ ਹੈ ਕਿ ਇਸ ਦਾ ਸਿੱਧਾ ਅਸਰ ਆਮ ਲੋਕਾਂ ਅਤੇ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸਮਾਂ ਵਪਾਰੀਆਂ ਲਈ ਸਾਲ ਦੇ ਸਭ ਤੋਂ ਮਹੱਤਵਪੂਰਨ ਸਮਿਆਂ ਵਿਚੋਂ ਇਕ ਹੁੰਦਾ ਹੈ| ਪਰ ਪ੍ਰਤਾਪ ਰੋਡ ’ਤੇ ਸੜਕ ਪੁੱਟੇ ਜਾਣ ਅਤੇ ਨਿਰਮਾਣ ਕਾਰਜ ਸਮੇਂ ਸਿਰ ਪੂਰਾ ਨਾ ਹੋਣ ਕਾਰਨ ਗਾਹਕਾਂ ਨੂੰ ਦੁਕਾਨਾਂ ਤੱਕ ਪਹੁੰਚਣ ਵਿਚ ਦਿੱਕਤ ਆ ਰਹੀ ਹੈ| ਜਿਸ ਦਾ ਨਤੀਜਾ ਦੁਕਾਨਦਾਰਾਂ ਨੂੰ ਕਾਰੋਬਾਰੀ ਨੁਕਸਾਨ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਜੇਕਰ ਨਗਰ ਨਿਗਮ ਵਲੋਂ ਪਹਿਲਾਂ ਹੀ ਸਹੀ ਯੋਜਨਾਬੰਦੀ ਕੀਤੀ ਜਾਂਦੀ ਤਾਂ ਅੱਜ ਦੁਕਾਨਦਾਰਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਮਾਲਵਿਕਾ ਸੂਦ ਨੇ ਨਗਰ ਨਿਗਮ ਮੋਗਾ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰਤਾਪ ਰੋਡ ਦੇ ਨਿਰਮਾਣ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁੱਧ ਸਿੰਘ ਵਾਲਾ ਵਿਖੇ ਵਿਅਕਤੀ ਨੇ ਆਪਣੇ ਰਿਸ਼ਤੇਦਾਰ ਦੇ ਘਰ ’ਤੇ ਕੀਤੀ ਫਾਇਰਿੰਗ ਅਗਲੀ ਖ਼ਬਰ ਸਨੀ ਗਿੱਲ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਰੋਸ ਮਾਰਚ ਅੱਜ
Ad Position 24