16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਇਕ ਗਿਣੀ ਮਿਥੀ ਸਾਜਿਸ਼-ਲਾਭ ਸਿੰਘ ਆਹਲੂਵਾਲੀਆ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-‘ਆਪ’ ਸਰਕਾਰ ਦੇ ਹੁੰਦਿਆਂ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ ਅਤੇ ਆਏ ਦਿਨ ਇਕ ਪਾਸੇ ਸਾਡੇ ਨੌਜਵਾਨ ਚਿੱਟੇ ਨਸ਼ੇ ਦੀ ਭੇਟ ਚੜ੍ਹ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਦੂਸਰੇ ਪਾਸੇ ਆਏ ਦਿਨ ਗੁੰਡਾ ਅਨਸਰਾਂ ਵਲੋਂ ਨੌਜਵਾਨ ਗੋਲੀਆਂ ਮਾਰ ਕੇ ਮਾਰ ਦਿੱਤੇ ਜਾਂਦੇ ਹਨ ਅਤੇ ਸਰਕਾਰ ਹੱਥ ‘ਤੇ ਹੱਥ ਧਰ ਕੇ ਬੈਠੀ ਇਹ ਖ਼ੂਨੀ ਵਰਤਾਰਾ ਵੇਖ ਰਹੀ ਹੈ ਅਤੇ ਹੁਣ ਤਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਵੀ ਗੋਲੀਆਂ ਮਾਰ ਕੇ ਮਾਰ ਦਿੱਤਾ ਜਾਂਦਾ ਹੈ ਅਤੇ ਜੋ ਘਟਨਾ ਮਾਨਸਾ ਵਿਚ ਵਾਪਰੀ ਹੈ ਉਹ ਬੇਹੱਦ ਮੰਦਭਾਗੀ ਘਟਨਾ ਹੈ ਕਿਉਂਕਿ ਜੋ ਕੰਮ ਆਪ ਸਰਕਾਰ ਨਹੀਂ ਕਰ ਸਕੀ, ਉਹ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਮੇ ਸਮੇਂ ਤੋਂ ਕਰ ਰਿਹਾ ਸੀ ਅਤੇ ਉਸ ਨੇ ਮਾਨਸਾ ਜ਼ਿਲ੍ਹੇ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਇਕ ਮੁਹਿੰਮ ਵਿੱਢੀ ਹੋਈ ਸੀ ਅਤੇ ਜਿਸ ਮੈਡੀਕਲ ਦੁਕਾਨ ਦੇ ਮਾਲਕ ਨੇ ਉਸ ਨੂੰ ਗੋਲੀਆਂ ਮਾਰੀਆਂ ਹਨ ਉਹ ਪਿਛਲੇ ਲੰਮੇ ਸਮੇਂ ਤੋਂ ਸਿਆਸੀ ਸਰਪ੍ਰਸਤੀ ਅਤੇ ਪੁਲਿਸ ਦੀ ਸ਼ਹਿ ‘ਤੇ ਸ਼ਰੇਆਮ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ ਅਤੇ ਪਰਵਿੰਦਰ ਸਿੰਘ ਝੋਟਾ ਉਸ ਨੂੰ ਰੋਕਦਾ ਆ ਰਿਹਾ ਸੀ ਅਤੇ ਪਰਵਿੰਦਰ ਸਿੰਘ ਝੋਟੇ ਦੀ ਜੋ ਹੱਤਿਆ ਹੋਈ ਹੈ ਉਹ ਗਿਣੀ ਮਿਥੀ ਸਾਜ਼ਿਸ਼ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪੰਜਾਬ ਸਰਕਾਰ ਲਾਭ ਸਿੰਘ ਆਹਲੂਵਾਲੀਆ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਕਿਹਾ, ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ 16-10-2026
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-‘ਆਪ’ ਸਰਕਾਰ ਦੇ ਹੁੰਦਿਆਂ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ ਅਤੇ ਆਏ ਦਿਨ ਇਕ ਪਾਸੇ ਸਾਡੇ ਨੌਜਵਾਨ ਚਿੱਟੇ ਨਸ਼ੇ ਦੀ ਭੇਟ ਚੜ੍ਹ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਦੂਸਰੇ ਪਾਸੇ ਆਏ ਦਿਨ ਗੁੰਡਾ ਅਨਸਰਾਂ ਵਲੋਂ ਨੌਜਵਾਨ ਗੋਲੀਆਂ ਮਾਰ ਕੇ ਮਾਰ ਦਿੱਤੇ ਜਾਂਦੇ ਹਨ ਅਤੇ ਸਰਕਾਰ ਹੱਥ ‘ਤੇ ਹੱਥ ਧਰ ਕੇ ਬੈਠੀ ਇਹ ਖ਼ੂਨੀ ਵਰਤਾਰਾ ਵੇਖ ਰਹੀ ਹੈ ਅਤੇ ਹੁਣ ਤਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਵੀ ਗੋਲੀਆਂ ਮਾਰ ਕੇ ਮਾਰ ਦਿੱਤਾ ਜਾਂਦਾ ਹੈ ਅਤੇ ਜੋ ਘਟਨਾ ਮਾਨਸਾ ਵਿਚ ਵਾਪਰੀ ਹੈ ਉਹ ਬੇਹੱਦ ਮੰਦਭਾਗੀ ਘਟਨਾ ਹੈ ਕਿਉਂਕਿ ਜੋ ਕੰਮ ਆਪ ਸਰਕਾਰ ਨਹੀਂ ਕਰ ਸਕੀ, ਉਹ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਮੇ ਸਮੇਂ ਤੋਂ ਕਰ ਰਿਹਾ ਸੀ ਅਤੇ ਉਸ ਨੇ ਮਾਨਸਾ ਜ਼ਿਲ੍ਹੇ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਇਕ ਮੁਹਿੰਮ ਵਿੱਢੀ ਹੋਈ ਸੀ ਅਤੇ ਜਿਸ ਮੈਡੀਕਲ ਦੁਕਾਨ ਦੇ ਮਾਲਕ ਨੇ ਉਸ ਨੂੰ ਗੋਲੀਆਂ ਮਾਰੀਆਂ ਹਨ ਉਹ ਪਿਛਲੇ ਲੰਮੇ ਸਮੇਂ ਤੋਂ ਸਿਆਸੀ ਸਰਪ੍ਰਸਤੀ ਅਤੇ ਪੁਲਿਸ ਦੀ ਸ਼ਹਿ ‘ਤੇ ਸ਼ਰੇਆਮ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ ਅਤੇ ਪਰਵਿੰਦਰ ਸਿੰਘ ਝੋਟਾ ਉਸ ਨੂੰ ਰੋਕਦਾ ਆ ਰਿਹਾ ਸੀ ਅਤੇ ਪਰਵਿੰਦਰ ਸਿੰਘ ਝੋਟੇ ਦੀ ਜੋ ਹੱਤਿਆ ਹੋਈ ਹੈ ਉਹ ਗਿਣੀ ਮਿਥੀ ਸਾਜ਼ਿਸ਼ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪੰਜਾਬ ਸਰਕਾਰ ਲਾਭ ਸਿੰਘ ਆਹਲੂਵਾਲੀਆ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੀ ਉਹ ਕਾਂਗਰਸ ਪਾਰਟੀ ਵਲੋਂ ਜੰਮ ਕੇ ਨਿੰਦਿਆ ਕਰਦੇ ਹਨ ਅਤੇ ਉਨ੍ਹਾਂ ਨੂੰ ਇਸ ਘਟਨਾ ਨਾਲ ਪਰਿਵਾਰਕ ਤੌਰ ‘ਤੇ ਡੂੰਘਾ ਸਦਮਾ ਲੱਗਾ ਹੈ ਕਿਉਂਕਿ ਉਹ ਇਕ ਆਹਲੂਵਾਲੀਆ ਪਰਿਵਾਰ ਨਾਲ ਸਬੰਧਿਤ ਹਨ ਅਤੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਵੀ ਆਹਲੂਵਾਲੀਆ ਪਰਿਵਾਰ ਨਾਲ ਸਬੰਧ ਰੱਖਦੇ ਸਨ। ਲਾਭ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਕਾਂਗਰਸ ਪਾਰਟੀ, ਪਾਰਟੀ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿਚ ਚੋਣਾਂ ਲੜੇਗੀ ਤੇ ਕਾਂਗਰਸ ਆਪਣੀ ਸਰਕਾਰ ਬਣਾਏਗੀ ਅਤੇ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਨਸ਼ੇ ਖ਼ਤਮ ਕਰਨ ਦੇ ਨਾਲ ਅਮਨ ਕਾਨੂੰਨ ਦੀ ਵਿਵਸਥਾ ਠੀਕ ਕੀਤੀ ਜਾਵੇਗੀ ਅਤੇ ਸੂਬੇ ਵਿਚ ਅਮਨ ਸ਼ਾਂਤੀ ਤੇ ਖ਼ੁਸ਼ਹਾਲੀ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਰਵੇਲ ਸਿੰਘ ਫ਼ੌਜੀ, ਬਲਵੀਰ ਜੈਦਕਾ, ਲਾਭ ਸਿੰਘ ਜੌਹਲ, ਗੁਰਪ੍ਰੀਤ ਸਿੰਘ ਆਹਲੂਵਾਲੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਤੋ ਸਕੂਲ ਦੀ ਵਿਦਿਆਰਥਣ ਨੇ ਕੁਇਜ਼ ਮੁਕਾਬਲੇ ‘ਚ ਪਹਿਲਾ ਸਥਾਨ ਮੱਲਿਆ ਅਗਲੀ ਖ਼ਬਰ ਭਾਗਵਤ ਕਥਾ ਦੇ ਦੂਸਰੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
Ad Position 24