16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਬਾਸਕਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫਲਤਾ ਦੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 16-10-2026
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਬਾਸਕਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫਲਤਾ ਦੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ। ਅੰਡਰ-21 ਵਰਗ ਵਿਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਣ ਤੋਂ ਬਾਅਦ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਅੰਡਰ-17 ਬਾਸਕਟਬਾਲ ਮੁਕਾਬਲੇ ਵਿਚ ਵੀ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਖਿਡਾਰੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਣਾ ਸਕੂਲ ਵਾਸਤੇ ਇਕ ਹੋਰ ਵੱਡੀ ਪ੍ਰਾਪਤੀ ਹੈ। ਅੰਡਰ-17 ਵਰਗ ਵਿਚ ਸਕੂਲ ਦੀ ਗਿਆਰ੍ਹਵੀਂ ਜਮਾਤ (ਆਰਟਸ) ਦੇ ਵਿਦਿਆਰਥੀ ਇਕਮਾਨ ਸਿੰਘ ਸਾਚੀ ਅਤੇ ਯੁਵਰਾਜ ਸਿੰਘ ਨੇ ਆਪਣੀ ਟੀਮ ਨਾਲ ਬਿਹਤਰੀਨ ਤਾਲਮੇਲ, ਅਨੁਸ਼ਾਸਨ ਅਤੇ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਦੋਵਾਂ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਕੈਂਪਸ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਅੰਡਰ-21 ਤੋਂ ਬਾਅਦ ਅੰਡਰ-17 ਵਰਗ ਵਿਚ ਵੀ ਸੋਨ ਤਗਮਾ ਜਿੱਤਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਕੂਲ ਦੇ ਵਿਦਿਆਰਥੀ ਵੱਖ-ਵੱਖ ਉਮਰ ਵਰਗਾਂ ਵਿਚ ਖੇਡਾਂ ਦੇ ਖੇਤਰ ਵਿਚ ਲਗਾਤਾਰ ਅੱਗੇ ਵੱਧ ਰਹੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਲਗਾਤਾਰ ਮਿਲ ਰਹੀਆਂ ਸਫਲਤਾਵਾਂ ਸਕੂਲ ਦੀ ਸੁਚੱਜੀ ਖੇਡ ਨੀਤੀ, ਕੋਚਾਂ ਦੀ ਮਿਹਨਤ ਅਤੇ ਖਿਡਾਰੀਆਂ ਦੇ ਸਮਰਪਣ ਦਾ ਨਤੀਜਾ ਹਨ। ਸਕੂਲ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਚ ਸਫਲਤਾ ਇਕ ਦਿਨ ਦੀ ਮਿਹਨਤ ਨਾਲ ਨਹੀਂ ਮਿਲਦੀ, ਸਗੋਂ ਇਸ ਲਈ ਨਿਯਮਤ ਅਭਿਆਸ, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਅਤੇ ਸਹੀ ਮਾਰਗ-ਦਰਸ਼ਨ ਦੀ ਲੋੜ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜਬਰਜੰਗ ਸਿੰਘ ਬਰਾੜ ਵਲੋਂ ਬ੍ਰਿਜ ਦਾ ਕੰਮ ਜਲਦੀ ਸ਼ੁਰੂ ਕਰਨ ਦੀ ਅਪੀਲ ਅਗਲੀ ਖ਼ਬਰ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਸਨੀ ਗਿੱਲ ਨੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਦੇਣ ਵਾਲੀਆਂ ਸਕੀਮਾਂ...
Ad Position 24