16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਰਾਮਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਕਿਹਾ, ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇਗੀ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਮਿਹਨਤ ਅਤੇ ਫ਼ਸਲ ਦੀ ਪੂਰੀ ਕਦਰ ਕਰਦੀ ਹੈ। ਕਿਸਾਨਾਂ ਵਲੋਂ ਮਹੀਨਿਆਂ ਦੀ ਮਿਹਨਤ, ਉਮੀਦਾਂ ਅਤੇ ਪਸੀਨੇ ਨਾਲ ਤਿਆਰ ਕੀਤੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 21
No active advertisement
ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਮਿਹਨਤ ਅਤੇ ਫ਼ਸਲ ਦੀ ਪੂਰੀ ਕਦਰ ਕਰਦੀ ਹੈ। ਕਿਸਾਨਾਂ ਵਲੋਂ ਮਹੀਨਿਆਂ ਦੀ ਮਿਹਨਤ, ਉਮੀਦਾਂ ਅਤੇ ਪਸੀਨੇ ਨਾਲ ਤਿਆਰ ਕੀਤੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਬੱਧਨੀ ਕਲਾਂ ਪਰਮਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਕਿਸਾਨ-ਪੱਖੀ ਬਣਾਉਣ ਲਈ ਮੰਡੀਆਂ ਵਿਚ ਹਰ ਲੋੜੀਂਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਦਿੱਕਤ, ਦੇਰੀ ਜਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਬੰਧਿਤ ਵਿਭਾਗਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੀ ਖੇਤੀਬਾੜੀ ਸਿਰਫ਼ ਸੂਬੇ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹੀ ਨਹੀਂ, ਸਗੋਂ ਪੰਜਾਬ ਦੀ ਪਹਿਚਾਣ, ਸਭਿਆਚਾਰ ਅਤੇ ਮਾਣ ਨਾਲ ਵੀ ਜੁੜੀ ਹੋਈ ਹੈ। ਸਾਡੇ ਕਿਸਾਨ ਦਿਨ-ਰਾਤ ਮਿਹਨਤ ਕਰ ਕੇ ਦੇਸ਼ ਦੇ ਅੰਨ ਭੰਡਾਰ ਭਰਦੇ ਹਨ। ਉਨ੍ਹਾਂ ਦੀ ਮਿਹਨਤ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਨੂੰ ਸਮੇਂ ਸਿਰ ਫ਼ਸਲ ਦੀ ਖ਼ਰੀਦ, ਅਦਾਇਗੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ, ਉਨ੍ਹਾਂ ਦੀ ਆਮਦਨ ਵਿਚ ਵਾਧੇ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦਾ ਉਦੇਸ਼ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਬੇਲੋੜੀ ਉਡੀਕ ਨਾ ਕਰਨੀ ਪਵੇ, ਉਨ੍ਹਾਂ ਨੂੰ ਸਾਫ਼-ਸੁਥਰਾ ਅਤੇ ਸੁਚਾਰੂ ਮਾਹੌਲ ਮਿਲੇ ਅਤੇ ਖ਼ਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਦੇ ਹੱਕਾਂ ਦੀ ਪੂਰੀ ਰੱਖਿਆ ਹੋਵੇ। ਪਿੰਡ ਰਾਮਾਂ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਹੋਣਾ ਕਿਸਾਨਾਂ ਲਈ ਭਰੋਸੇ ਅਤੇ ਉਮੀਦ ਦਾ ਸੰਦੇਸ਼ ਹੈ। ਇਸ ਮੌਕੇ ਸਰਪੰਚ ਸੁਖਦੀਪ ਸਿੰਘ ਭਾਗੀਕੇ, ਸਰਪੰਚ ਹਰਜੀਤ ਸਿੰਘ ਮੀਨੀਆਂ, ਸਰਪੰਚ ਜਰਨੈਲ ਸਿੰਘ ਰਾਮਾਂ, ਆਪ ਆਗੂ ਡਾ. ਗੁਰਦੀਪ ਸਿੰਘ, ਆਪ ਆਗੂ ਗੁਰਪ੍ਰੀਤ ਸਿੰਘ ਕੁੱਸਾ, ਖ਼ਰੀਦ ਏਜੰਸੀਆਂ ਦੇ ਇੰਸਪੈਕਟਰ, ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਤੱਕ ਕਰਵਾਉਣ ਆਨਲਾਈਨ... ਅਗਲੀ ਖ਼ਬਰ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਵਿਖੇ ਸਵ. ਬਖਸ਼ੀਸ਼ ਸਿੰਘ ਦੀ ਯਾਦ ’ਚ ਲੰਗਰ ਦੀ ਸੇਵਾ ਕਰਵਾਈ
Ad Position 24