17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜਗਤ ਸੇਵਕ ਖਾਲਸਾ ਸਕੂਲ ਦੇ ਖਿਡਾਰੀ ਐਥਲੈਟਿਕਸ ਵਿਚ ਜੇਤੂ ਰਹੇ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਮਾਪਿਆਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ, ਵਿਹਾਰ, ਰੁਚੀਆਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਮਿਲਣੀ ਦੌਰਾਨ ਵਿਦਿਆਰਥੀਆਂ ਦੇ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ, ਵਿਸ਼ੇ ਅਨੁਸਾਰ ਕਾਰਗੁਜ਼ਾਰੀ, ਜਮਾਤ ਵਿਚ ਭਾਗੀਦਾਰੀ, ਘਰ ਦੇ ਕੰਮ, ਹਾਜ਼ਰੀ, ਅਨੁਸ਼ਾਸਨ ਅਤੇ ਵੱਖ-ਵੱਖ ਵਿੱਦਿਅਕ ਤੇ ਰਚਨਾਤਮਿਕ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਖੇਤਰਾਂ ਬਾਰੇ ਜਾਣਕਾਰੀ ਦਿੱਤੀ ਜਿੱਥੇ ਹੋਰ ਸੁਧਾਰ ਦੀ ਲੋੜ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਬੱਚੇ ਕਿਸੇ ਵੀ ਪਰਿਵਾਰ ਅਤੇ ਸਮਾਜ ਦੀ ਸਭ ਤੋਂ ਅਨਮੋਲ ਧਰੋਹਰ ਹੁੰਦੇ ਹਨ। ਉਨ੍ਹਾਂ ਦਾ ਭਵਿੱਖ ਸਿਰਫ਼ ਪ੍ਰੀਖਿਆਵਾਂ ਵਿੱਚ ਪ੍ਰਾਪਤ ਅੰਕਾਂ ਨਾਲ ਹੀ ਨਿਰਧਾਰਿਤ ਨਹੀਂ ਹੁੰਦਾ ਸਗੋਂ ਉਨ੍ਹਾਂ ਦੇ ਸੰਸਕਾਰ, ਆਤਮ-ਵਿਸ਼ਵਾਸ, ਸੋਚਣ-ਸਮਝਣ ਦੀ ਸਮਰੱਥਾ, ਵਿਹਾਰ ਅਤੇ ਜੀਵਨ ਪ੍ਰਤੀ ਨਜ਼ਰੀਆ ਵੀ ਉੱਨੇ ਹੀ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਬੱਚੇ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਸਕੂਲ ਅਤੇ ਪਰਿਵਾਰ ਦੋਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਲਈ ਤਿਆਰ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜੀਵਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨਾਲ ਨਿਯਮਿਤ ਸਮਾਂ ਬਿਤਾਉਣ, ਉਨ੍ਹਾਂ ਦੀਆਂ ਰੁਚੀਆਂ ਨੂੰ ਪਛਾਣਨ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਕਲਾ, ਸੰਗੀਤ ਤੇ ਹੋਰ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਾਰੇ ਭਾਜਪਾ ਜ਼ਿਲ੍ਹਾ ਹੈੱਡ ਕੁਆਰਟਰਾਂ ਵਿਚ ਜਲਦੀ ਸਥਾਪਤ ਕੀਤੇ ਜਾਣਗੇ ਭਾਜਪਾ ਮੈਡੀਕਲ ਸੈੱਲ-ਡਾ. ਸੀਮਾਂਤ ਗਰਗ... ਅਗਲੀ ਖ਼ਬਰ ਬੌਬੀ ਮਹੰਤ ਅਤੇ ਰਾਜ ਰਾਣੀ ਮਹੰਤ ਦੀ ਅਗਵਾਈ ‘ਚ ਸ਼ਰਧਾ ਨਾਲ ਕਰਵਾਇਆ ਜਾਗਰਣ
Ad Position 24