16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕੋਟ ਈਸੇ ਖਾਂ ਵਿਖੇ ਘਲੋਟੀ ਰੋਡ ’ਤੇ ਦਾਣਾ ਮੰਡੀ ਕੋਲ ਲੱਗੇਗਾ ਦੁਸਹਿਰਾ-ਪੰਡਿਤ ਭੀਮ ਸੈਨ ਆਜ਼ਾਦ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਮਾਨਸਾ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਸਿਆਸੀ ਸ਼ਹਿ ‘ਤੇ ਨਸ਼ਿਆਂ ਪ੍ਰਤੀ ਲੋਕਾਂ ਜਾਗਰੂਕ ਕਰਨ ਵਾਲੇ ਅਤੇ ਨਸ਼ਿਆਂ ਦੇ ਵਪਾਰੀਆਂ ਦਾ ਪਰਦਾਫਾਸ਼ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਬੇਰਹਿਮੀ ਨਾਲ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਪਰਿਵਾਰ ਨੂੰ ਬਣਦਾ ਇਨਸਾਫ਼ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਆਗੂਆਂ ਅਤੇ ਹਲਕੇ ਦੇ ਸਰਕਲ ਪ੍ਰਧਾਨ, ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਅਤੇ ਪਾਰਟੀ ਵਰਕਰਾਂ ਵਲੋਂ ਨਿਹਾਲ ਸਿੰਘ ਵਾਲਾ ਦੇ ਮੁੱਖ ਬਾਜ਼ਾਰ ‘ਚ ਮੋਮਬੱਤੀ ਮਾਰਚ ਕਰਦਿਆਂ ਸੂਬਾ ਸਰਕਾਰ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਪੀ.

Ad Position 21
No active advertisement
ਅਜੀਤ ਡੈਸਕ 17-10-2026
ਨਿਹਾਲ ਸਿੰਘ ਵਾਲਾ, 16 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਮਾਨਸਾ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਸਿਆਸੀ ਸ਼ਹਿ ‘ਤੇ ਨਸ਼ਿਆਂ ਪ੍ਰਤੀ ਲੋਕਾਂ ਜਾਗਰੂਕ ਕਰਨ ਵਾਲੇ ਅਤੇ ਨਸ਼ਿਆਂ ਦੇ ਵਪਾਰੀਆਂ ਦਾ ਪਰਦਾਫਾਸ਼ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਬੇਰਹਿਮੀ ਨਾਲ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਪਰਿਵਾਰ ਨੂੰ ਬਣਦਾ ਇਨਸਾਫ਼ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਆਗੂਆਂ ਅਤੇ ਹਲਕੇ ਦੇ ਸਰਕਲ ਪ੍ਰਧਾਨ, ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਅਤੇ ਪਾਰਟੀ ਵਰਕਰਾਂ ਵਲੋਂ ਨਿਹਾਲ ਸਿੰਘ ਵਾਲਾ ਦੇ ਮੁੱਖ ਬਾਜ਼ਾਰ ‘ਚ ਮੋਮਬੱਤੀ ਮਾਰਚ ਕਰਦਿਆਂ ਸੂਬਾ ਸਰਕਾਰ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਪੀ.ਏ.ਸੀ. ਮੈਂਬਰ ਗੁਰਮੇਲ ਸਿੰਘ ਤਖ਼ਤੂਪੁਰਾ, ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਚਰਨਜੀਤ ਸਿੰਘ ਡਾਲਾ ਨੇ ਕਿਹਾ ਕਿ ਮਾਨਸਾ ਵਿਖ ੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰਨ ਵਾਲੇ ਮੈਡੀਕਲ ਸਟੋਰ ਦੇ ਮਾਲਕ ਦੀ ਦੁਕਾਨ ਅਤੇ ਘਰ ਨੂੰ ਢਾਹ ਕੇ ਪੰਜਾਬ ਸਰਕਾਰ ਨੇ ਮਗਰਮੱਛ ਦੇ ਹੰਝੂ ਵਹਾਉਣ ਵਾਲਾ ਹੀ ਕੰਮ ਕੀਤਾ ਹੈ ਅਤੇ ਲੋਕਾਂ ਦੇ ਰੋਸ ਨੂੰ ਸ਼ਾਂਤ ਕਰਨ ਦਾ ਡਰਾਮਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸ਼ਹਿ ‘ਤੇ ਵਿਕ ਰਹੇ ਨਸ਼ੇ ਨੂੰ ਰੋਕਣ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਪਰਵਿੰਦਰ ਸਿੰਘ ਝੋਟਾ ਲੜਾਈ ਲੜ ਰਿਹਾ ਸੀ, ਜਦੋਂ ਕਿ ਇਸ ਕਤਲ ਦੇ ਮਾਮਲੇ ‘ਚ ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਕਿ ਉਨ੍ਹਾਂ ਦੀ ਆਪਸੀ ਰੰਜਸ਼ ਸੀ, ਇਕ ਘਟੀਆ ਮਾਨਸਿਕਤਾ ਦੇ ਸਬੂਤ ਵਾਲਾ ਬਿਆਨ ਹੈ। ਉਕਤ ਆਗੂਆਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ (ਬ) ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਬਣਦਾ ਇਨਸਾਫ਼ ਦਿਵਾਉਣ ਤੱਕ ਇਹ ਲੜਾਈ ਜਾਰੀ ਰੱਖੇਗਾ। ਇਸ ਮੌਕੇ ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਸੁਖਮੰਦਰ ਸਿੰਘ ਮੱਦੋਕੇ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਨਛੱਤਰ ਸਿੰਘ ਛੱਤੀ ਢੁੱਡੀਕੇ, ਜਸਵੰਤ ਸਿੰਘ ਮੱਦ ੋਕੇ, ਜਸਵਿੰਦਰ ਸਿੰਘ ਮੱਦੋਕੇ, ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਰਣਧੀਰ ਸਿੰਘ ਤਖਾਣਵੱਧ, ਸੁਰਜੀਤ ਸਿੰਘ ਝੰਡੇਆਣਾ, ਗੁਰਚਰਨ ਸਿੰਘ ਨੰਗਲ, ਪ੍ਰਧਾਨ ਸੁਖਪਾਲ ਸਿੰਘ ਘੋਲੀਆ, ਹਰਮੇਲ ਸਿੰਘ ਬੁੱਟਰ, ਗੌੜਾ ਪੱਤੋ, ਜਗਰਾਜ ਸਿੰਘ ਰਾਜੂ ਮੱਦੋਕੇ, ਲਵਲੀ ਮੱਦੋਕੇ, ਲਾਲ ਸਿੰਘ ਦੀਨਾਂ, ਪ੍ਰਭਜੋਤ ਸਿੰਘ ਰਣਸੀਂਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਪਾਰਟੀ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਮੋਗਾ ਦਾ ਵੱਡਾ ਕਾਫ਼ਲਾ ਮਾਨਸਾ ਧਰਨੇ ਵਿਚ ਸ਼ਾਮਿਲ-ਸੰਘਰਸ਼ ਨੂੰ ਦਿੱਤਾ ਸਮਰਥਨ ਬੀ.ਕੇ.ਯੂ. ਏਕਤਾ ਉਗਰ... ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ਅੰਦਰ ਚੱਲ ਰਹੀ ਹੈ ਵਿਕਾਸ ਕਾਰਜਾਂ ਦੀ ਹਨੇਰੀ-ਦਲਜੀਤ ਮੋਨੂੰ
Ad Position 24