16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਿਰਤੀ ਕਿਸਾਨ ਯੂਨੀਅਨ ਮੋਗਾ ਦਾ ਵੱਡਾ ਕਾਫ਼ਲਾ ਮਾਨਸਾ ਧਰਨੇ ਵਿਚ ਸ਼ਾਮਿਲ-ਸੰਘਰਸ਼ ਨੂੰ ਦਿੱਤਾ ਸਮਰਥਨ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਪੰਜਾਬ ਬੰਦ ਦੇ ਸੱਦੇ ਦੀ ਕੀਤੀ ਪੂਰਨ ਹਮਾਇਤ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਫਾਂਸੀ ਦੀ ਸਜ਼ਾ ਅਤੇ ਉਸ ਦੇ ਸਹਿਯੋਗੀ ਪੁਲਿਸ ਅਧਿਕਾਰੀਆਂ ਅਤੇ ਕਾਤਲਾਂ ਦੇ ਸਰਪ੍ਰਤ ਸਿਆਸੀ ਆਗੂਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦੇ ਹੋਏ ਪਿੰਡਾਂ ਕਸਬਿਆਂ ਤੇ ਸ਼ਹਿਰਾਂ ਵਿਚ ਮਾਰਚ ਕੀਤੇ ਗਏ ਪਿੰਡ ਚੜਿੱਕ, ਸਿੰਘਾਂ ਵਾਲਾ ਤੇ ਘੱਲ ਕਲਾਂ ਆਦਿ ਪਿੰਡਾਂ ਦੇ ਕਿਸਾਨਾਂ ਨੇ ਮੋਟਰਸਾਈਕਲ ਮਾਰਚ ਕਰਦੇ ਹੋਏ ਕੋਟਕਪੂਰਾ ਬਾਈਪਾਸ ਵਿਖੇ ਭਰਵੀਂ ਰੈਲੀ ਕੀਤੀ ਗਈ ਅਤੇ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ| ਇਸ ਮਾਰਚ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਡੀ. ਟੀ.

Ad Position 21
No active advertisement
ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਫਾਂਸੀ ਦੀ ਸਜ਼ਾ ਅਤੇ ਉਸ ਦੇ ਸਹਿਯੋਗੀ ਪੁਲਿਸ ਅਧਿਕਾਰੀਆਂ ਅਤੇ ਕਾਤਲਾਂ ਦੇ ਸਰਪ੍ਰਤ ਸਿਆਸੀ ਆਗੂਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦੇ ਹੋਏ ਪਿੰਡਾਂ ਕਸਬਿਆਂ ਤੇ ਸ਼ਹਿਰਾਂ ਵਿਚ ਮਾਰਚ ਕੀਤੇ ਗਏ ਪਿੰਡ ਚੜਿੱਕ, ਸਿੰਘਾਂ ਵਾਲਾ ਤੇ ਘੱਲ ਕਲਾਂ ਆਦਿ ਪਿੰਡਾਂ ਦੇ ਕਿਸਾਨਾਂ ਨੇ ਮੋਟਰਸਾਈਕਲ ਮਾਰਚ ਕਰਦੇ ਹੋਏ ਕੋਟਕਪੂਰਾ ਬਾਈਪਾਸ ਵਿਖੇ ਭਰਵੀਂ ਰੈਲੀ ਕੀਤੀ ਗਈ ਅਤੇ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ| ਇਸ ਮਾਰਚ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਡੀ.ਟੀ.ਐਫ. ਦੇ ਸਾਥੀ ਵੀ ਸ਼ਾਮਿਲ ਹੋਏ| ਮਾਰਚ ਦੌਰਾਨ ਜ਼ਿਲ੍ਹਾ ਆਗੂਆਂ ਅਮਰਜੀਤ ਸਿੰਘ ਸੈਦੋ ਜ਼ਿਲ੍ਹਾ ਪ੍ਰਧਾਨ, ਕੁਲਦੀਪ ਕੌਰ ਕੁੱਸਾ ਜ਼ਿਲ੍ਹਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਸਾਡੀ ਜਥੇਬੰਦੀ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਇਸ ਨੌਜਵਾਨ ਪਰਵਿੰਦਰ ਝੋਟਾ ਦੇ ਕਤਲ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕਰਦੀ ਹੈ| ਜਥੇਬੰਦੀ ਸਮਝਦੀ ਹੈ ਕਿ ਪੰਜਾਬ ਵਿਚ ਜੋ ਨਸ਼ਿਆਂ ਦਾ ਕਾਰੋਬਾਰ ਫੈਲਿਆ ਹੈ ਇਸ ਲਈ ਸਰਕਾਰ, ਤਸਕਰ ਅਤੇ ਪੁਲਿਸ ਪ੍ਰਸ਼ਾਸਨ ਜਿੰਮੇਵਾਰ ਹੈ| ਅੱਜ ਪੰਜਾਬ ਦੇ ਨੌਜਵਾਨ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਲੋਕਾਂ ਨੂੰ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ| ਜਿੰਨ੍ਹਾਂ ਚਿਰ ਵੱਡੇ ਮਗਰਮੱਛਾਂ ਨੂੰ ਨੱਥ ਨਹੀਂ ਪਾਈ ਜਾਂਦੀ ਉਨ੍ਹਾਂ ਚਿਰ ਨਸ਼ੇ ਦਾ ਕੋਹੜ ਦਾ ਖਤਮ ਨਹੀਂ ਹੋ ਸਕਦਾ| ਅੱਜ ਦੇ ਧਰਨੇ ਨੂੰ ਉਪਰੋਕਤ ਤੋਂ ਬਿਨਾਂ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਦਿੱਗ ਵਿਜੇਪਾਲ ਸ਼ਰਮਾ, ਇਕਬਾਲ ਸਿੰਘ ਸਿੰਘਾਂਵਾਲਾ ਬਲਾਕ ਪ੍ਰਧਾਨ ਮੋਗਾ-2, ਲਖਬੀਰ ਸਿੰਘ ਚੜਿੱਕ, ਸੁਖਜੀਤ ਸਿੰਘ ਲੰਡੇਕੇ, ਜਸਵਿੰਦਰ ਸਿੰਘ ਘੱਲ ਕਲਾਂ, ਸੁਰਜੀਤ ਸਿੰਘ ਦੁਨੇਕੇ, ਗੁਰਮੇਲ ਸਿੰਘ ਰੱਤੀਆਂ, ਅਜੈਬ ਸਿੰਘ ਝੰਡੇਵਾਲਾ, ਇਕਬਾਲ ਸਿੰਘ ਕੋਕਰੀ ਕਲਾਂ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ|
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਸਾਰਥੀ ਤਹਿਤ ਪ੍ਰਿੰਸੀਪਲਾਂ ਤੇ ਕੌਂਸਲਰਾਂ ਨੂੰ ਨੌਜਵਾਨਾਂ ਵਿਚ ਨਸ਼ਿਆਂ ਦੀ ਪਹਿਚਾਣ ਅਤੇ ਰੋਕਥਾਮ ਸਬੰਧੀ ਦਿੱਤੀ ਸਿਖਲ... ਅਗਲੀ ਖ਼ਬਰ ਕੋਟ ਈਸੇ ਖਾਂ ਵਿਖੇ ਘਲੋਟੀ ਰੋਡ ’ਤੇ ਦਾਣਾ ਮੰਡੀ ਕੋਲ ਲੱਗੇਗਾ ਦੁਸਹਿਰਾ-ਪੰਡਿਤ ਭੀਮ ਸੈਨ ਆਜ਼ਾਦ
Ad Position 24