16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਿਸ਼ਨ ਸਾਰਥੀ ਤਹਿਤ ਪ੍ਰਿੰਸੀਪਲਾਂ ਤੇ ਕੌਂਸਲਰਾਂ ਨੂੰ ਨੌਜਵਾਨਾਂ ਵਿਚ ਨਸ਼ਿਆਂ ਦੀ ਪਹਿਚਾਣ ਅਤੇ ਰੋਕਥਾਮ ਸਬੰਧੀ ਦਿੱਤੀ ਸਿਖਲਾਈ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਡਿਪਟੀ ਕਮਿਸ਼ਨਰ ਦਫਤਰ ਵਿਖੇ ਮਿਸ਼ਨ ਸਾਰਥੀ ‘ਜੋ ਦੂਜਿਆਂ ਨੂੰ ਰਾਹ ਦਿਖਾਉਂਦੇ ਹਨ ਉਨ੍ਹਾਂ ਦਾ ਮਾਰਗਦਰਸ਼ਨ’ ਤਹਿਤ ਨਸ਼ਿਆਂ ਸਬੰਧੀ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ 43 ਸਰਕਾਰੀ, ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਗਾਈਡੈਂਸ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਡਿਪਟੀ ਕਮਿਸ਼ਨਰ ਦਫਤਰ ਵਿਖੇ ਮਿਸ਼ਨ ਸਾਰਥੀ ‘ਜੋ ਦੂਜਿਆਂ ਨੂੰ ਰਾਹ ਦਿਖਾਉਂਦੇ ਹਨ ਉਨ੍ਹਾਂ ਦਾ ਮਾਰਗਦਰਸ਼ਨ’ ਤਹਿਤ ਨਸ਼ਿਆਂ ਸਬੰਧੀ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ 43 ਸਰਕਾਰੀ, ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਗਾਈਡੈਂਸ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੋਗਾ ਜ਼ਿਲ੍ਹੇ ਦੇ 20 ਖੇਤਰਾਂ ਨੂੰ ਵਿਸ਼ੇਸ਼ ਧਿਆਨ ਦੇਣ ਲਈ ਚੁਣਿਆ ਗਿਆ ਹੈ। ਸਿਖਲਾਈ ਪ੍ਰੋਗਰਾਮ ਦੌਰਾਨ ਦੀਪ ਕਾਲੜਾ ਡਾਇਰੈਕਟਰ ਐਕਟ ਹਿਊਮਨ, ਡਾ. ਗੌਰਵਪ੍ਰੀਤ ਸਿੰਘ ਪੀ.ਸੀ.ਐਮ.ਐਸ. ਡਿਪਟੀ ਮੈਡੀਕਲ ਕਮਿਸ਼ਨਰ ਮੋਗਾ, ਡਾ. ਚਰਨਪ੍ਰੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਅਤੇ ਮਨੋਚਿਕਿਤਸਕ, ਡਾ. ਰਵੀਸ਼ ਅਰੋੜਾ ਐਮ.ਡੀ. ਡਾਇਰੈਕਟਰ ਗਲੋਬਲ ਚਾਈਲਡ ਵੈਲਨੈਸ ਇੰਸਟੀਚਿਊਟ (ਜੀ.ਸੀ.ਡਬਲਿਊ.ਆਈ.) ਲੁਧਿਆਣਾ ਤੇ ਸਚਿਨ ਕੁਮਾਰ ਸੀਨੀਅਰ ਮਨੋਵਿਗਿਆਨੀ ਅਤੇ ਸੈਂਟਰ ਹੈਡ ਜੀ.ਸੀ.ਡਬਲਿਊ.ਆਈ. ਮੋਗਾ ਵਲੋਂ ਮਾਹਿਰ ਸੈਸ਼ਨ ਲਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਆਰਥੀਆਂ ਦੇ ਸੱਚੇ ਅਰਥਾਂ ਵਿਚ ‘ਸਾਰਥੀ’ ਬਣਨ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪਿੰਦਰ ਸਿੰਘ ਨੇ ਸਾਰੇ ਸਕੂਲ ਪ੍ਰਿੰਸੀਪਲਾਂ ਅਤੇ ਗਾਈਡੈਂਸ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਸਕੂਲਾਂ ਵਿਚ ਅਜਿਹੀ ਵਿਵਸਥਾ ਸਥਾਪਤ ਕਰਨ ਜਿਸ ਰਾਹੀਂ ਨਸ਼ਿਆਂ ਦੇ ਜੋਖਮ ਵਾਲੇ ਵਿਦਿਆਰਥੀਆਂ ਦੀ ਮੁੱਢਲੇ ਪੱਧਰ ’ਤੇ ਪਛਾਣ, ਸੰਵੇਦਨਸ਼ੀਲ ਢੰਗ ਨਾਲ ਕਾਊਂਸਲੰਿਗ, ਮਾਪਿਆਂ ਦੀ ਸ਼ਮੂਲੀਅਤ ਅਤੇ ਲੋੜ ਅਨੁਸਾਰ ਮਾਹਿਰਾਂ ਦੀ ਸਹਾਇਤਾ ਸਮੇਂ ਸਿਰ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਨੀ ਨੇ ਰਾਜ ਪੱਧਰੀ ਸਕੂਲ ਖੇਡਾਂ ਤਾਇਕਵਾਂਡੋ ’ਚ ਸੋਨ ਤਗਮਾ ਹਾਸਿਲ ਕੀਤਾ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਮੋਗਾ ਦਾ ਵੱਡਾ ਕਾਫ਼ਲਾ ਮਾਨਸਾ ਧਰਨੇ ਵਿਚ ਸ਼ਾਮਿਲ-ਸੰਘਰਸ਼ ਨੂੰ ਦਿੱਤਾ ਸਮਰਥਨ ਬੀ.ਕੇ.ਯੂ. ਏਕਤਾ ਉਗਰ...
Ad Position 24