ਸ਼ਿਵਾਨੀ ਨੇ ਰਾਜ ਪੱਧਰੀ ਸਕੂਲ ਖੇਡਾਂ ਤਾਇਕਵਾਂਡੋ ’ਚ ਸੋਨ ਤਗਮਾ ਹਾਸਿਲ ਕੀਤਾ
ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਕੰਨ੍ਹਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸ਼ਿਵਾਨੀ ਨੇ 70ਵੀਂਆਂ ਰਾਜ ਪੱਧਰੀ ਸਕੂਲ ਖੇਡਾਂ ਜੋ ਕਿ ਪਠਾਨਕੋਟ ਵਿਖੇ ਹੋਈਆਂ, ’ਚ ਅੰਡਰ 17 ਸਾਲ ਤਾਇਕਵਾਂਡੋ ਖੇਡ ਵਿਚ ਗੋਲਡ ਮੈਡਲ ਪ੍ਰਾਪਤ ਕਰਕੇ ਸਰਕਾਰੀ ਕੰਨ੍ਹਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸ਼ਿਵਾਨੀ ਨੇ ਪਹਿਲਾਂ ਜ਼ਿਲ੍ਹਾ ਪੱਧਰ ਤੇ ਵੀ ਗੋਲਡ ਮੈਡਲ ਹਾਸਲ ਕੀਤਾ।
ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਕੰਨ੍ਹਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸ਼ਿਵਾਨੀ ਨੇ 70ਵੀਂਆਂ ਰਾਜ ਪੱਧਰੀ ਸਕੂਲ ਖੇਡਾਂ ਜੋ ਕਿ ਪਠਾਨਕੋਟ ਵਿਖੇ ਹੋਈਆਂ, ’ਚ ਅੰਡਰ 17 ਸਾਲ ਤਾਇਕਵਾਂਡੋ ਖੇਡ ਵਿਚ ਗੋਲਡ ਮੈਡਲ ਪ੍ਰਾਪਤ ਕਰਕੇ ਸਰਕਾਰੀ ਕੰਨ੍ਹਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸ਼ਿਵਾਨੀ ਨੇ ਪਹਿਲਾਂ ਜ਼ਿਲ੍ਹਾ ਪੱਧਰ ਤੇ ਵੀ ਗੋਲਡ ਮੈਡਲ ਹਾਸਲ ਕੀਤਾ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੀ ਜ਼ਿਲ੍ਹਾ ਪੱਧਰ ਤੇ ਗੋਲਡ ਮੈਡਲ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲੇ ਲਈ ਯੋਗਤਾ ਹਾਸਿਲ ਕੀਤੀ। ਹੁਣ ਇਹ ਵਿਦਿਆਰਥਣ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਈਆਂ ਜਾਣ ਵਾਲੀਆਂ ਨੈਸ਼ਨਲ ਗੇਮਜ਼ ਲਈ ਚੁਣੀ ਗਈ ਹੈ। ਜਿਸ ਦਾ ਸਿਹਰਾ ਵਿਦਿਆਰਥਣ ਦੀ ਸਖ਼ਤ ਮਿਹਨਤ ਅਤੇ ਕੋਚ ਰਛਪਾਲ ਕੌਰ ਨੂੰ ਜਾਂਦਾ ਹੈ। ਇਸ ਮਾਣਮੱਤੀ ਪ੍ਰਾਪਤੀ ਤੇ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਸਕੂਲ ਸਟਾਫ਼, ਐਸ.ਐਮ.ਸੀ. ਮੈਂਬਰਾਂ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਲੈਕ: ਅਮਰਪ੍ਰੀਤ ਕੌਰ, ਲੈਕ: ਕਮਲਦੀਪ, ਲੈਕ: ਸਤਿੰਦਰ ਕੌਰ, ਮੈਡਮ ਮੀਨੂੰ ਅਤੇ ਸਟਾਫ਼ ਹਾਜ਼ਰ ਸਨ।