16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡਾ. ਨਰਿੰਦਰ ਸਿੰਘ ਕਪਾਨੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਡੀ. ਐਮ.

Ad Position 21
No active advertisement
ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਡੀ.ਐਮ. ਕਾਲਜ ਮੋਗਾ ਦੇ ਸਹਿਯੋਗ ਨਾਲ ਜ਼ਿਲ੍ਹਾ ਮੋਗਾ ਦੇ ਜੰਮਪਲ, ਪਦਮ ਵਿਭੂਸ਼ਨ ਪੁਰਸਕਾਰ ਜੇਤੂ ਅਤੇ ਵਿਸ਼ਵ ਪ੍ਰਸਿੱਧ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਡਾ. ਕਪਾਨੀ ਦੇ ਜੀਵਨ, ਵਿਗਿਆਨਕ ਪ੍ਰਾਪਤੀਆਂ ਅਤੇ ਵਿਸ਼ਵ ਪੱਧਰ ‘ਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਜਟਾਣਾ ਨੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਅਜਿਹੇ ਸਮਾਗਮਾਂ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਪ੍ਰਾਪਤੀਆਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। ਡੀ.ਐਮ. ਕਾਲਜ ਦੇ ਪ੍ਰਿੰਸੀਪਲ ਲਲਿਤ ਮੋਹਨ ਗਰਗ ਨੇ ਕਿਹਾ ਕਿ ਇਹ ਸਮੁੱਚੇ ਮੋਗਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਆਪਟੀਕਲ ਫਾਈਬਰ ਵਰਗੀ ਕ੍ਰਾਂਤੀਕਾਰੀ ਤਕਨਾਲੋਜੀ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਵਿਸ਼ਵ ਪ੍ਰਸਿੱਧ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦਾ ਸਬੰਧ ਮੋਗਾ ਦੀ ਧਰਤੀ ਨਾਲ ਹੈ। ਉਨ੍ਹਾਂ ਕਿਹਾ ਕਿ ਡਾ. ਕਪਾਨੀ ਦੀਆਂ ਪ੍ਰਾਪਤੀਆਂ ਨੌਜਵਾਨਾਂ ਅਤੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹਨ। ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਪ੍ਰੋ. ਗੁਰਪ੍ਰੀਤ ਘਾਲੀ ਨੇ ਮੁੱਖ ਵਕਤਾ ਪ੍ਰੋ. ਬਲਵਿੰਦਰ ਸਿੰਘ ਦੌਲਤਪੁਰਾ ਦੀ ਸ਼ਖ਼ਸੀਅਤ ਅਤੇ ਵਿਸ਼ੇ ਨਾਲ ਸਬੰਧਿਤ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਪ੍ਰੋ. ਬਲਵਿੰਦਰ ਸਿੰਘ ਦੌਲਤਪੁਰਾ ਨੇ ਡਾ. ਨਰਿੰਦਰ ਸਿੰਘ ਕਪਾਨੀ ਦੇ ਜੀਵਨ, ਖੋਜ ਕਾਰਜਾਂ ਅਤੇ ਵਿਗਿਆਨ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਪੂਰਵਕ ਪੇਪਰ ਪੜ੍ਹਿਆ। ਉਨ੍ਹਾਂ ਨੇ ਡਾ. ਕਪਾਨੀ ਦੀਆਂ ਪ੍ਰਾਪਤੀਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਅਤੇ ਖੋਜ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪੇਪਰ ਦੀ ਪੇਸ਼ਕਾਰੀ ਉਪਰੰਤ ਵਿਦਿਆਰਥੀਆਂ ਨੇ ਵਿਸ਼ੇ ਨਾਲ ਸਬੰਧਿਤ ਸਵਾਲ ਪੁੱਛੇ, ਜਿਨ੍ਹਾਂ ਦੇ ਪ੍ਰੋ. ਬਲਵਿੰਦਰ ਸਿੰਘ ਦੌਲਤਪੁਰਾ ਨੇ ਤਸੱਲੀਬਖ਼ਸ਼ ਜਵਾਬ ਦਿੱਤੇ। ਇਸ ਨਾਲ ਵਿਦਿਆਰਥੀਆਂ ਨੂੰ ਡਾ. ਕਪਾਨੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਵਿਗਿਆਨਕ ਪ੍ਰਾਪਤੀਆਂ ਨੂੰ ਹੋਰ ਨੇੜਿਉਂ ਸਮਝਣ ਦਾ ਮੌਕਾ ਮਿਲਿਆ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਲਲਿਤ ਮੋਹਨ ਗਰਗ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇਸ ਤਰ੍ਹਾਂ ਦੇ ਵਿੱਦਿਅਕ ਅਤੇ ਸਾਹਿਤਕ ਸਮਾਗਮ ਕਰਵਾਏ ਜਾਣਗੇ, ਤਾਂ ਜੋ ਵਿਦਿਆਰਥੀਆਂ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਬਾਰੇ ਜਾਣੂੰ ਕਰਵਾਇਆ ਜਾ ਸਕੇ। ਇਸ ਮੌਕੇ ਡਾ. ਕਰਮਵੀਰ ਕੌਰ, ਡਾ. ਇੰਦਰਪਾਲ ਸਿੰਘ, ਡਾ. ਸੁਖਦੀਪ ਸਿੰਘ, ਡਾ. ਲਵਪ੍ਰੀਤ ਸਿੰਘ, ਸੀਨੀਅਰ ਸਹਾਇਕ ਨਵਦੀਪ ਸਿੰਘ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਪ੍ਰਬੰਧ ਅਧੀਨ ਰਾਜਨੀਤਕ ਪਾਰਟੀਆਂ ਵਲੋਂ ਜਾਰੀ ਚੋਣ ਮਨੋਰਥ ਪੱਤਰ ਵੋਟਰਾਂ ਨਾਲ ਵੱਡੀ ਠੱਗੀ-ਸਤਨਾਮ ਸਿੰਘ ਬਹਿਰੂ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24