16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮੌਜੂਦਾ ਪ੍ਰਬੰਧ ਅਧੀਨ ਰਾਜਨੀਤਕ ਪਾਰਟੀਆਂ ਵਲੋਂ ਜਾਰੀ ਚੋਣ ਮਨੋਰਥ ਪੱਤਰ ਵੋਟਰਾਂ ਨਾਲ ਵੱਡੀ ਠੱਗੀ-ਸਤਨਾਮ ਸਿੰਘ ਬਹਿਰੂ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਯੂ. ਪੀ.

Ad Position 21
No active advertisement
ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਯੂ.ਪੀ. ਸਮੇਤ ਪੰਜ ਸੂਬਿਆਂ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅੱਜ ਕੱਲ੍ਹ ਹੁਣ ਤੋਂ ਹੀ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਵੋਟਰਾਂ ਨੂੰ ਆਪਣੇ ਵਲ ਛਲ ਰਾਹੀਂ ਚੋਣ ਮਨੋਰਥ ਪੱਤਰਾਂ ਵਿਚ ਸਬਜ਼ਬਾਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ| ਇਸ ਰਾਜਸੀ ਖੇਡ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਰਾਜਸੀ ਪਾਰਟੀਆਂ ਵਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰਾਂ ਨੂੰ ਵੱਡੀ ਰਾਜਨੀਤਕ ਠੱਗੀ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਦੇ ਕਰੋੜਾਂ ਲੋਕਾਂ ਨਾਲ ਕੌਮੀ ਪਾਰਟੀਆਂ ਅਤੇ ਖੇਤਰੀ ਪਾਰਟੀਆਂ ਚੋਣ ਮਨੋਰਥ ਪੱਤਰਾਂ ਰਾਹੀਂ ਵੱਡੀ ਰਾਜਨੀਤਕ ਠੱਗੀ ਮਾਰਦੀਆਂ ਆ ਰਹੀਆਂ ਹਨ| ਬਹਿਰੂ ਅੱਜ ਮੋਗਾ ਵਿਖੇ ਸੀਨੀਅਰ ਕਿਸਾਨ ਆਗੂ ਅਵਤਾਰ ਸਿੰਘ ਧੂੰਦਾ ਦੀ ਪਤਨੀ ਦੇ ਹੋਏ ਅਪਰੇਸ਼ਨ ਨੂੰ ਲੈ ਕੇ ਖਬਰ ਲੈਣ ਆਏ ਸਨ| ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਚੋਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਸੌ ਫੀਸਦੀ ਪੂਰਾ ਨਹੀਂ ਕਰਦੀਆਂ| ਬਹਿਰੂ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਰਾਜਨੀਤਕ ਪਾਰਟੀਆਂ ਵਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰਾਂ ਨੂੰ ਕਿਸੇ ਕਾਨੂੰਨ ਦੇ ਘੇਰੇ ਵਿਚ ਲਿਆਉਣ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਵੋਟਰਾਂ ਨੂੰ ਕਾਨੂੰਨੀ ਅਧਿਕਾਰ ਹੋਵੇ ਕਿ ਜੇਕਰ ਕੋਈ ਪਾਰਟੀ ਲੋਕਾਂ ਦੀਆਂ ਵੋਟਾਂ ਲੈ ਕੇ ਸਰਕਾਰ ਬਣਾਉਣ ਤੋਂ ਬਾਅਦ ਕੀਤੇ ਵਾਅਦਿਆਂ ਮੁਤਾਬਿਕ ਖਰੀ ਨਹੀਂ ਉੱਤਰਦੀ ਤਾਂ ਵੋਟਰਾਂ ਨੂੰ ਅਧਿਕਾਰ ਹੋਵੇ ਕਿ ਉਹ ਨਿਆਂ ਪਾਲਕਾਂ ਵਿਚ ਆਪਣੇ ਨਾਲ ਹੋਈ ਰਾਜਨੀਤਕ ਠੱਗੀ ਦਾ ਇਨਸਾਫ ਲੈ ਸਕਣ| ਉਨ੍ਹਾਂ ਚੋਣ ਕਮਿਸ਼ਨ ਨੂੰ ਸਲਾਹ ਦਿੱਤੀ ਕਿ ਕੌਮੀ ਰਾਜਨੀਤਕ ਪਾਰਟੀਆਂ ਵਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰਾਂ ਨੂੰ ਰਾਸ਼ਟਰਪਤੀ ਕੋਲ ਦਰਜ ਕਰਵਾਉਣ ਅਤੇ ਖੇਤਰੀ ਪਾਰਟੀਆਂ ਸੂਬਿਆਂ ਦੇ ਰਾਜਪਾਲਾਂ ਕੋਲ ਆਪਣੇ ਚੋਣ ਮਨੋਰਥ ਪੱਤਰਾਂ ਨੂੰ ਦਰਜ ਕਰਵਾਉਣ ਤਾਂ ਕਿ ਉਨ੍ਹਾਂ ਨੂੰ ਕਾਨੂੰਨ ਦਾ ਡਰ ਪੈਦਾ ਕੀਤਾ ਜਾ ਸਕੇ| ਬਹਿਰੂ ਦੇ ਨਾਲ ਕਿਸਾਨ ਆਗੂ ਇੰਦਰਜੀਤ ਸਿੰਘ ਬਰਾੜ ਬੁੱਧ ਸਿੰਘ ਵਾਲਾ ਵੀ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਨੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ 2-2 ਲੱਖ ਦੇ ਚੈੱਕ ਵੰਡੇ ਅਗਲੀ ਖ਼ਬਰ ਡਾ. ਨਰਿੰਦਰ ਸਿੰਘ ਕਪਾਨੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ
Ad Position 24