18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਬਕਾ ਵਿਧਾਇਕ ਲੋਹਗੜ੍ਹ ਨੇ ਦੁਸਹਿਰਾ ਕਮੇਟੀ ਨੂੰ 51 ਹਜ਼ਾਰ ਦੀ ਰਾਸ਼ੀ ਦਿੱਤੀ

ਕੋਟ ਈਸੇ ਖਾਂ, 17 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਸਥਾਨਕ ਸ਼ਹਿਰ ਦੇ ਸੁੰਦਰ ਨਗਰ ਖੇਡ ਸਟੇਡੀਅਮ ਵਿਚ ਦੁਸਹਿਰਾ ਕਮੇਟੀ ਵਲੋਂ ਮਨਾਏ ਜਾ ਰਹੇ 24ਵੇਂ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਕਮੇਟੀ ਪ੍ਰਧਾਨ ਭਾਊ ਲਖਵੀਰ ਲੱਖਾ ਕਾਲੜਾ ਤੇ ਸਾਥੀ ਪ੍ਰਬੰਧਕਾਂ ਨੂੰ 51000 ਦੀ ਸੇਵਾ ਰਾਸ਼ੀ ਦਿੱਤੀ ਗਈ। ਮਿਲੇ ਸਹਿਯੋਗ ਲਈ ਭਾਊ ਲੱਖਾ ਨੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦਾ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ 20 ਅਕਤੂਬਰ ਨੂੰ ਕੋਟ ਈਸੇ ਖਾਂ ਦੇ ਖੇਡ ਸਟੇਡੀਅਮ ਵਿਚ ਧੂਮ ਧਾਮ ਨਾਲ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਮੌਕੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਾਬਕਾ ਵਿਧਾਇਕ ਸ.

Ad Position 21
No active advertisement
ਅਜੀਤ ਡੈਸਕ 18-10-2026
ਕੋਟ ਈਸੇ ਖਾਂ, 17 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਸਥਾਨਕ ਸ਼ਹਿਰ ਦੇ ਸੁੰਦਰ ਨਗਰ ਖੇਡ ਸਟੇਡੀਅਮ ਵਿਚ ਦੁਸਹਿਰਾ ਕਮੇਟੀ ਵਲੋਂ ਮਨਾਏ ਜਾ ਰਹੇ 24ਵੇਂ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਕਮੇਟੀ ਪ੍ਰਧਾਨ ਭਾਊ ਲਖਵੀਰ ਲੱਖਾ ਕਾਲੜਾ ਤੇ ਸਾਥੀ ਪ੍ਰਬੰਧਕਾਂ ਨੂੰ 51000 ਦੀ ਸੇਵਾ ਰਾਸ਼ੀ ਦਿੱਤੀ ਗਈ। ਮਿਲੇ ਸਹਿਯੋਗ ਲਈ ਭਾਊ ਲੱਖਾ ਨੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦਾ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ 20 ਅਕਤੂਬਰ ਨੂੰ ਕੋਟ ਈਸੇ ਖਾਂ ਦੇ ਖੇਡ ਸਟੇਡੀਅਮ ਵਿਚ ਧੂਮ ਧਾਮ ਨਾਲ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਮੌਕੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਾਬਕਾ ਵਿਧਾਇਕ ਸ. ਲੋਹਗੜ੍ਹ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਰਾਜਸੀ ਧਾਰਮਿਕ ਸਮਾਜਿਕ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ। ਇਸ ਮੌਕੇ ਸੋਹਣ ਸਿੰਘ ਖੇਲਾ ਪੀ.ਏ. ਲੋਹਗੜ੍ਹ, ਸੀਨੀਅਰ ਕਾਂਗਰਸੀ ਆਗੂ ਗੁਰਮੁਖ ਸਿੰਘ ਘਲੋਟੀ, ਲਛਮਣ ਦਾਸ ਚੁੰਬਰ, ਐਡਵੋਕੇਟ ਇਸ਼ੂ ਛਾਬੜਾ, ਕੁਲਦੀਪ ਸਿੰਘ ਰਾਜਪੂਤ ਸਾਬਕਾ ਪ੍ਰਧਾਨ ਨਗਰ ਪੰਚਾਇਤ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਪ੍ਰਧਾਨ ਸਚਿਨ ਧੀਰ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਕਿਹਾ-ਇਮਾਨਦਾਰੀ ਨਾਲ ਸ਼ਹਿਰ ਦੇ ਕੰਮਾਂ ਨੂੰ... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ
Ad Position 24