18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਇਕੱਤਰ ਸਿੰਘ ਮਾਣੂੰਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਦਿੱਤਾ ਨਿਯੁਕਤੀ ਪੱਤਰ

ਕਿਸ਼ਨਪੁਰਾ ਕਲਾਂ, 17 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਕਾਂਗਰਸ ਪਾਰਟੀ ਦੇ ਨੌਜਵਾਨ ਵਰਕਰ ਉਮਰਸੀਰ ਸਿੰਘ ਜਿਸ ਦੀ ਇਸ ਸਾਲ 3 ਜਨਵਰੀ ਨੂੰ ਕੰਮ ’ਤੇ ਜਾਣ ਸਮੇਂ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ, ਐਸ.

Ad Position 21
No active advertisement
ਚੇਅਰਮੈਨ ਖਣਮੁੱਖ ਭਾਰਤੀ ਪੱਤੋ ਪ੍ਰਧਾਨ ਇਕੱਤਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਦੇਣ ਸਮੇਂ| ਤਸਵੀਰ : ਗੁਰਮੀਤ ਸਿੰਘ ਮਾਣੂੰਕੇ 18-10-2026
ਕਿਸ਼ਨਪੁਰਾ ਕਲਾਂ, 17 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਕਾਂਗਰਸ ਪਾਰਟੀ ਦੇ ਨੌਜਵਾਨ ਵਰਕਰ ਉਮਰਸੀਰ ਸਿੰਘ ਜਿਸ ਦੀ ਇਸ ਸਾਲ 3 ਜਨਵਰੀ ਨੂੰ ਕੰਮ ’ਤੇ ਜਾਣ ਸਮੇਂ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ, ਐਸ.ਸੀ. ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਰਾਜ ਕੁਮਾਰ ਵੇਰਕਾ, ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਉਚੇਚੇ ਤੌਰ ’ਤੇ ਪਿੰਡ ਭਿੰਡਰ ਖੁਰਦ ਵਿਖੇ ਮ੍ਰਿਤਕ ਨੌਜਵਾਨ ਉਮਰਸੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਮਰਸੀਰ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿਚ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣੇ ਜੀਅ ਨੂੰ ਇਸ ਤਰ੍ਹਾਂ ਗੁਆਉਣਾ ਬਹੁਤ ਦੁਖਦਾਈ ਹੈ। ਅਜਿਹੇ ਮਾਮਲਿਆਂ ਵਿਚ ਪੀੜਤ ਪਰਿਵਾਰ ਨੂੰ ਇਨਸਾਫ ਮਿਲਣਾ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪਰਿਵਾਰ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੌਸਲਾ ਦਿੰਦਿਆਂ ਇਨਸਾਫ ਦੀ ਲੜਾਈ ਵਿਚ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸੀਨੀਅਰ ਕਾਂਗਰਸੀ ਨੇਤਾ ਮਾਲਵਿਕਾ ਸੂਦ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਗੁਰਬੀਰ ਸਿੰਘ ਗੋਗਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਪ੍ਰਧਾਨ ਮਨਪ੍ਰੀਤ ਸਿੰਘ ਭੱਟੀ, ਭੁਪਿੰਦਰ ਸਿੰਘ ਸਾਹੋਕੇ, ਵਿਨੋਦ ਬਾਂਸਲ, ਪਰਮਿੰਦਰ ਸਿੰਘ ਡਿੰਪਲ, ਬਲਾਕ ਪ੍ਰਧਾਨ ਹਰਵਿੰਦਰ ਕੌਰ ਸ਼ਾਹ, ਪਰਮਜੀਤ ਕੌਰ ਕਪੂਰੇ, ਜਗਸੀਰ ਸਿੰਘ ਕਾਲੇਕੇ, ਮਨਜੀਤ ਸਿੰਘ ਮਾਨ ਐਮ.ਸੀ., ਰਵੀ ਗਰੇਵਾਲ, ਸਵਰਨ ਸਿੰਘ ਆਦੀਵਾਲ, ਸੰਜੀਵ ਕੋਛੜ, ਜਸਵਿੰਦਰ ਸਿੰਘ ਬਲਖੰਡੀ, ਬਲਰਾਜ ਬੁੱਟਰ, ਹਰਪ੍ਰੀਤ ਸਿੰਘ ਸ਼ੇਰੇਵਾਲਾ, ਬਲਾਕ ਸੰਮਤੀ ਮੈਂਬਰ ਧਰਮਿੰਦਰ ਸਿੰਘ, ਜਰਨੈਲ ਸਿੰਘ ਗੁਗਲਾ, ਗੁਰਵਿੰਦਰ ਸਿੰਘ ਜਵੰਦਾ, ਕੁਲਵਿੰਦਰ ਸਿੰਘ ਕਿੰਦੋ ਕੋਕਰੀ, ਸਮੇਤ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ’ਚ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ’ਤੇ ਦੀਵਾਨ ਸਜਾਏ ਅਗਲੀ ਖ਼ਬਰ ਨਗਰ ਨਿਗਮ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24