17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਪ ਆਗੂਆਂ ਨੇ ਖ਼ਰੀਦ ਕੇਂਦਰ ਠੱਠੀ ਭਾਈ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਠੱਠੀ ਭਾਈ, 17 ਅਕਤੂਬਰ (ਜਗਰੂਪ ਸਿੰਘ ਮਠਾੜੂ)-ਝੋਨੇ ਦੇ ਸੀਜ਼ਨ ਦੌਰਾਨ ਖਰੀਦ ਕੇਂਦਰ ਠੱਠੀ ਭਾਈ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕਰਵਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਾਈ ਸ਼ਮਸ਼ੇਰ ਸਿੰਘ ਖੋਖਰ ਅਤੇ ਬਲਾਕ ਇਸਤਰੀ ਵਿੰਗ ਬਾਘਾ ਪੁਰਾਣਾ ਦੀ ਪ੍ਰਧਾਨ ਅਮਨਦੀਪ ਕੌਰ ਅਰੋੜਾ ਦੇ ਪਤੀ ਮੱਖਣ ਸਿੰਘ ਅਰੋੜਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।

Ad Position 21
No active advertisement
ਅਜੀਤ ਡੈਸਕ 18-10-2026
ਠੱਠੀ ਭਾਈ, 17 ਅਕਤੂਬਰ (ਜਗਰੂਪ ਸਿੰਘ ਮਠਾੜੂ)-ਝੋਨੇ ਦੇ ਸੀਜ਼ਨ ਦੌਰਾਨ ਖਰੀਦ ਕੇਂਦਰ ਠੱਠੀ ਭਾਈ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕਰਵਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਾਈ ਸ਼ਮਸ਼ੇਰ ਸਿੰਘ ਖੋਖਰ ਅਤੇ ਬਲਾਕ ਇਸਤਰੀ ਵਿੰਗ ਬਾਘਾ ਪੁਰਾਣਾ ਦੀ ਪ੍ਰਧਾਨ ਅਮਨਦੀਪ ਕੌਰ ਅਰੋੜਾ ਦੇ ਪਤੀ ਮੱਖਣ ਸਿੰਘ ਅਰੋੜਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਮਲਕੀਤ ਸਿੰਘ ਕਟਾਰੀਆ ਦੀ ਟਰੇਡਿੰਗ ਕੰਪਨੀ ਤੋਂ ਪਨਸਪ ਦੇ ਖਰੀਦ ਅਧਿਕਾਰੀ ਜਸਪ੍ਰੀਤ ਸਿੰਘ ਨੇ ਖਰੀਦ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਤੋਂ ਮੰਡੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਆਕਸ਼ਨ ਰਿਕਾਰਡਰ ਹਰਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਖਰੀਦ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨਿਯਮਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਇਸ ਦੌਰਾਨ ਮੌਜੂਦ ਆਗੂਆਂ ਅਤੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਲੋੜੀਂਦੇ ਸਹਿਯੋਗ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ ਬਰਸੀ ਸਬੰਧੀ ਗਿਆਰ੍ਹਵੀਂ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਅਗਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ’ਚ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ’ਤੇ ਦੀਵਾਨ ਸਜਾਏ
Ad Position 24