17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਕਾਨਫ਼ਰੰਸ ’ਚ ਲਹਿਰਾਇਆ ਪਰਚਮ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਗੌਤਮ ਕਾਲਜ ਆਫ਼ ਫਾਰਮੇਸੀ, ਹਮੀਰਪੁਰ ਵਲੋਂ ਕਰਵਾਈ ਗਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ 2026 ਵਿਚ ਮੋਗਾ ਦੇ ਆਈ. ਐਸ.

Ad Position 21
No active advertisement
ਅਜੀਤ ਡੈਸਕ 18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਗੌਤਮ ਕਾਲਜ ਆਫ਼ ਫਾਰਮੇਸੀ, ਹਮੀਰਪੁਰ ਵਲੋਂ ਕਰਵਾਈ ਗਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ 2026 ਵਿਚ ਮੋਗਾ ਦੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਅਤੇ ਖੋਜ ਕਰਤਾਵਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸ਼੍ਰੇਣੀਆਂ ਵਿਚ ਮੋਹਰੀ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ। ਕਾਨਫ਼ਰੰਸ ਦੇ ਕੋਆਰਡੀਨੇਟਰ ਡਾ. ਸੌਰਭ ਕੋਸੇ ਨੇ ਦੱਸਿਆ ਕਿ ਇਸ ਕਾਨਫ਼ਰੰਸ ਦੌਰਾਨ ਕਰਵਾਏ ਗਏ ਆਨਲਾਈਨ ਅਤੇ ਆਫਲਾਈਨ ਪੇਸ਼ਕਾਰੀ ਮੁਕਾਬਲਿਆਂ ਵਿਚ ਦੇਸ਼-ਵਿਦੇਸ਼ ਦੇ ਕਈ ਪ੍ਰਤੀ ਭਾਗੀਆਂ ਨੇ ਹਿੱਸਾ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ ਆਈ.ਐਸ.ਐਫ. ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਤਕਨੀਕੀ ਗਿਆਨ, ਖੋਜ ਯੋਗਤਾ ਅਤੇ ਨਵੀਨਤਮ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਆਨਲਾਈਨ ਮੌਖਿਕ ਪੇਸ਼ਕਾਰੀ ਦੀ ਪਹਿਲੀ ਸ਼੍ਰੇਣੀ ਵਿਚ ਡਾ. ਆਯੂਸ਼੍ਰੀਆ ਬੰਗਾ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ ਜਦ ਕਿ ਸ਼੍ਰੀ ਗ਼ੌਰੀ ਸੂਦ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ । ਆਨਲਾਈਨ ਪੋਸਟਰ ਪੇਸ਼ਕਾਰੀ ਵਿਚ ਸੁਸ਼ਾਂਤ ਸ਼ਰਮਾ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਆਫਲਾਈਨ ਮੌਖਿਕ ਪੇਸ਼ਕਾਰੀ ਮੁਕਾਬਲੇ ਵਿਚ ਪਿਯੂਸ਼ ਚੰਦੇਲ ਨੇ ਤੀਜੀ ਸ਼੍ਰੇਣੀ ਵਿਚ ਪਹਿਲਾ ਸਥਾਨ ਅਤੇ ਹਰਸ਼ ਨੇ ਪਹਿਲੀ ਸ਼੍ਰੇਣੀ ਵਿਚ ਦੂਜਾ ਸਥਾਨ ਹਾਸਲ ਕੀਤਾ। ਆਫਲਾਈਨ ਪੋਸਟਰ ਪੇਸ਼ਕਾਰੀ ਮੁਕਾਬਲਿਆਂ ਵਿਚ ਵਿਨਾਇਕ ਨੇ ਪਹਿਲੀ ਸ਼੍ਰੇਣੀ, ਨੌਰੇਦੀਨ ਐਡਮ ਨੇ ਪੰਜਵੀਂ ਸ਼੍ਰੇਣੀ, ਵਰਦਾਨ ਅਤੇ ਸੂਰਿਆਂਸ਼ ਨੇ ਤੀਜੀ ਸ਼੍ਰੇਣੀ ਅਤੇ ਐਸ.ਕੇ. ਇਸਤੇਕਾਰ ਹੁਸੈਨ ਤੇ ਮਹਰਾ ਹੁਸੈਨ ਨੇ ਚੌਥੀ ਸ਼੍ਰੇਣੀ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾ. ਮੁਹੰਮਦ ਹਨੀਫ਼ ਨੂੰ ਡਰੱਗ ਸੇਫ਼ਟੀ ਅਤੇ ਫਾਰਮਾਕੋਵਿਜੀਲੈਂਸ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ ਵਿਸ਼ੇਸ਼ ਪੁਰਸਕਾਰ ਨ ਾਲ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਹਿੰਮਤਪੁਰਾ ‘ਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵੰਡੇ ਸਮਾਰਟ ਰਾਸ਼ਨ ਕਾਰਡ
Ad Position 24