17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਨਵਰਾਤਰਿਆਂ ਮੌਕੇ ਸ੍ਰੀ ਦੁਰਗਾ ਸ਼ਤੂਤੀ ਦਾ ਆਯੋਜਨ ਮਾਂ ਦੁਰਗਾ ਦੀ ਪੂਜਾ-ਅਰਚਨਾ ਕਰ ਕੇ ਸਰਬੱਤ ਦੇ ਭਲੇ ਦੀ ਕੀਤੀ ਕਾਮਨਾ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐਸ.

Ad Position 21
No active advertisement
ਅਜੀਤ ਡੈਸਕ 18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਹੜੇ ਵਿਚ ਸਥਿਤ ਦੁਰਗਾ ਮੰਦਰ ਵਿਚ ਨਵਰਾਤਰਿਆਂ ਦੇ ਪਵਿੱਤਰ ਮੌਕੇ ‘ਤੇ ਸ੍ਰੀ ਦੁਰਗਾ ਸਤੁਤੀ ਦਾ ਪਾਠ ਸ਼ਰਧਾ ਅਤੇ ਭਗਤੀ ਭਾਵ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ, ਸਮੂਹ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕਰ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਪੰਡਤ ਰਾਮ ਚੰਦਰ ਸ਼ਰਮਾ ਦੀ ਅਗਵਾਈ ਹੇਠ ਵਿਧੀਵਤ ਪੂਜਾ-ਅਰਚਨਾ ਨਾਲ ਕੀਤੀ ਗਈ। ਇਸ ਦੌਰਾਨ ਸੰਸਥਾ ਦੇ ਅਹੁਦੇਦਾਰਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਦੁਰਗਾ ਮੰਦਰ ਵਿਚ ਕਰਵਾਏ ਗਏ ਹਵਨ-ਯੱਗ ਵਿਚ ਅਹੂਤੀਆਂ ਪਾ ਕੇ ਸਮੁੱਚੀ ਮਨੁੱਖਤਾ ਦੀ ਭਲਾਈ, ਸੁੱਖ-ਸਮ੍ਰਿੱਧੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਇਸ ਉਪਰੰਤ ਮਾਂ ਦੁਰਗਾ ਦੇ ਨੌਂ ਸਰੂਪਾਂ ਦੀ ਪੂਜਾ-ਅਰਚਨਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਮਾਂ ਭਗਵਤੀ ਦੀਆਂ ਭੇਟਾਂ ਦਾ ਗਾਇਣ ਕਰ ਕੇ ਸਮੁੱਚੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਸਾਰਿਆਂ ਨੇ ਮਾਂ ਦੁਰਗਾ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸੰਸਥਾ, ਵਿਦਿਆਰਥੀਆਂ ਅਤੇ ਸਮੁੱਚੇ ਸਮਾਜ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕਾਮਨਾ ਕੀਤੀ। ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਅਤੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਨਵਰਾਤਰਿਆਂ ਦੇ ਪਵਿੱਤਰ ਮੌਕੇ ‘ਤੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿਚ ਭਾਰਤੀ ਸਭਿਆਚਾਰ, ਅਧਿਆਤਮਿਕ ਕਦਰਾਂ-ਕੀਮਤਾਂ ਅਤੇ ਸੰਸਕਾਰਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ । ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਭਿਆਚਾਰਕ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੀਆਂ ਪਰੰਪਰਾਵਾਂ ਨਾਲ ਜੁੜਨ ਅਤੇ ਸਮਾਜ ਵਿਚ ਸਕਾਰਾਤਮਿਕ ਸੋਚ ਅਪਣਾਉਣ ਦੀ ਪ੍ਰੇਰਨਾ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਦਾ ਟੂਰ ਲਗਾਇਆ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ
Ad Position 24