19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਰਨੌਤ ਨੂੰ ਮਿਲਿਆ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਦੀ ਅੰਗਰੇਜ਼ੀ ਲੈਕਚਰਾਰ ਕੁਲਦੀਪ ਕੌਰ ਧਾਲੀਵਾਲ ਨੂੰ ਇਨਸਾਫ਼ ਦਿਵਾਉਣ ਵਾਸਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਰਨੌਤ ਨੂੰ ਮਿਲਿਆ। ਜਥੇਬੰਦੀ ਕੋਲ ਕੁਲਦੀਪ ਕੌਰ ਧਾਲੀਵਾਲ ਅੰਗਰੇਜ਼ੀ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਲੋਂ ਆਪਣੀ ਮਾਨਸਿਕ ਪ੍ਰੇਸ਼ਾਨੀ ਦੀ ਸਮੱਸਿਆ ਨੂੰ ਲੈ ਕੇ ਪਹੁੰਚ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 19-10-2026
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਦੀ ਅੰਗਰੇਜ਼ੀ ਲੈਕਚਰਾਰ ਕੁਲਦੀਪ ਕੌਰ ਧਾਲੀਵਾਲ ਨੂੰ ਇਨਸਾਫ਼ ਦਿਵਾਉਣ ਵਾਸਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਰਨੌਤ ਨੂੰ ਮਿਲਿਆ। ਜਥੇਬੰਦੀ ਕੋਲ ਕੁਲਦੀਪ ਕੌਰ ਧਾਲੀਵਾਲ ਅੰਗਰੇਜ਼ੀ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਲੋਂ ਆਪਣੀ ਮਾਨਸਿਕ ਪ੍ਰੇਸ਼ਾਨੀ ਦੀ ਸਮੱਸਿਆ ਨੂੰ ਲੈ ਕੇ ਪਹੁੰਚ ਕੀਤੀ ਗਈ ਸੀ। ਪੀੜਤ ਲੈਕਚਰਾਰ ਕੁਲਦੀਪ ਕੌਰ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਮੀਆਂਪੁਰ ਸਕੂਲ ਦਾ ਕਲਰਕ ਉਨ੍ਹਾਂ ਨੂੰ ਮਾਨਸਿਕ ਪ੍ਰੇਸ਼ਾਨ ਕਰਦਾ ਹੈ ਅਤੇ ਕਈ ਵਾਰ ਉਸ ਦੇ ਰਿਕਾਰਡ ਦੇ ਵਿਚ ਗੜਬੜੀ ਕਰਕੇ ਸਕੂਲ ਵਿਚ ਮਾਹੌਲ ਖ਼ਰਾਬ ਕਰਦਾ ਹੈ। ਪਿਛਲੇ ਦਿਨੀਂ ਉਕਤ ਕਲਰਕ ਵਲੋਂ ਉਨ੍ਹਾਂ ਨੂੰ ਗ਼ੈਰ ਸੰਵਿਧਾਨਿਕ ਸ਼ਬਦਾਵਲੀ ਬੋਲ ਕੇ ਸਕੂਲ ਵਿਚ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਲਗਾਤਾਰ ਪ੍ਰੇਸ਼ਾਨ ਕੀਤਾ ਗਿਆ। ਜਥੇਬੰਦੀ ਵਲੋਂ ਇਸ ਦਾ ਗੰਭੀਰ ਨੋਟਿਸ ਲੈਂਦੇ ਹੋਏ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਮੀਆਂਪੁਰ ਸਕੂਲ ਦੇ ਕਲਰਕ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੀੜਤ ਅਧਿਆਪਕਾ ਲੈਕਚਰਾਰ ਕੁਲਦੀਪ ਕੌਰ ਧਾਲੀਵਾਲ ਵਲੋਂ ਸਾਰਾ ਮਸਲਾ ਧਿਆਨ ਹਿਤ ਲਿਆਂਦਾ ਗਿਆ। ਜਥੇਬੰਦੀ ਵਲੋਂ ਵੀ ਕੁਲਦੀਪ ਕੌਰ ਧਾਲੀਵਾਲ ਨੂੰ ਭਰੋਸਾ ਦਿੱਤਾ ਗਿਆ ਕਿ ਜਥੇਬੰਦੀ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਰਨੌਤ ਵਲੋਂ ਜਥੇਬੰਦੀ ਅਤੇ ਪੀੜਤ ਅਧਿਆਪਕਾ ਨੂੰ ਭਰੋਸਾ ਦਿੱਤਾ ਗਿਆ ਕਿ ਮੀਆਂਪੁਰ ਸਕੂਲ ਦੇ ਕਲਰਕ ‘ਤੇ ਜਲਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਅਧਿਆਪਕਾ ਨਾਲ ਪੂਰਾ ਇਨਸਾਫ਼ ਕੀਤਾ ਜਾਵੇਗਾ। ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਪੀੜਤ ਅਧਿਆਪਕਾ ਨੂੰ ਇਹ ਵੀ ਭਰੋਸਾ ਦਿੱਤਾ ਕਿ ਜੇ ਕਿਸੇ ਵੀ ਅਧਿਕਾਰੀ ਵਲੋਂ ਇਸ ਮਸਲੇ ਨੂੰ ਲੈ ਕੇ ਢਿੱਲ ਕੀਤੀ ਤਾਂ ਜਥੇਬੰਦੀ ਵੱਡੇ ਪੱਧਰ ‘ਤੇ ਸੰਘਰਸ਼ ਵਿੱਢੇਗੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਮੋਗਾ ਸ਼ਮਸ਼ੇਰ ਸਿੰਘ, ਮਨਜਿੰਦਰ ਸਿੰਘ ਲਾਲਪੁਰਾ, ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਤਰਨਤਾਰਨ, ਨਿਰਮਲ ਸਿੰਘ ਬਲਾਕ ਪ੍ਰਧਾਨ, ਅਮਨਦੀਪ ਸਿੰਘ ਮੋਗਾ, ਬਲਾਕ ਪ੍ਰਧਾਨ ਬਲਰਾਜ ਕੋਕਰੀ, ਸਟੇਟ ਕਮੇਟੀ ਮੈਂਬਰ ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ਵਿੱਤ ਸਕੱਤਰ ਆਦਿ ਹਾਜ਼ਰ ਸਨ। ਇਸ ਸਬੰਧੀ ਜਦੋਂ ਸਕੂਲ ਦੇ ਕਲਰਕ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਜੋ ਮੇਰੇ ਬਾਰੇ ਡਿਪਟੀ ਡੀ.ਈ.ਓ. ਕੋਲ ਸ਼ਿਕਾਇਤ ਹੋਈ ਉਸ ਬਾਰੇ ਮੈਨੂੰ ਨਹੀਂ ਪਤਾ ਤੇ ਮੈਂ ਉਹ ਕੰਮ ਕਰਦਾ ਹਾਂ ਜੋ ਪ੍ਰਿੰਸੀਪਲ ਸਾਹਿਬ ਕਹਿੰਦੇ ਹਨ। ਜੋ ਮੇਰੇ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਉਸ ਵਿਚ ਕੋਈ ਸੱਚਾਈ ਨਹੀਂ ਤੇ ਉਹ ਬੇਬੁਨਿਆਦ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਬਰਾੜ ਨੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਗਲੀ ਖ਼ਬਰ ਸਹਿਕਾਰੀ ਸਭਾ ਠੱਠੀ ਭਾਈ ਵਲੋਂ 20 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਖੇਤੀ ਸੰਦ ਅਤੇ ਨਿਊ ਹਾਲੈਂਡ ਟਰੈਕਟਰ ਕਿਸਾਨਾਂ ਲਈ ਲਿ...
Ad Position 24