19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਬਰਾੜ ਨੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਬਾਅਦ ਦੁਪਹਿਰ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਗੜੇਬਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਤੋਂ ਉਨ੍ਹਾਂ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਹਮਦਰਦੀ ਵੀ ਪ੍ਰਗਟ ਕੀਤੀ।

Ad Position 21
No active advertisement
ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਕੋਟਕਪੂਰਾ ਹਲਕੇ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ। ਤਸਵੀਰ: ਮੋਹਰ ਸਿੰਘ ਗਿੱਲ 19-10-2026
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਬਾਅਦ ਦੁਪਹਿਰ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਗੜੇਬਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਤੋਂ ਉਨ੍ਹਾਂ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਹਮਦਰਦੀ ਵੀ ਪ੍ਰਗਟ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੋਟਕਪੂਰਾ ਹਲਕੇ ਸਮੇਤ ਜ਼ਿਲ੍ਹੇ ਦੇ ਜਿਨ੍ਹਾਂ ਪਿੰਡਾਂ ਵਿਚ ਵੀ ਤੇਜ਼ ਬਾਰਿਸ਼ ਅਤੇ ਗੜੇਬਾਰੀ ਕਾਰਨ ਫ਼ਸਲਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਦੀ ਪੰਜਾਬ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਮੁਆਵਜ਼ੇ ਦੇ ਰੂਪ ਵਿਚ ਭਰਭਾਈ ਕਰੇ। ਉਨ੍ਹਾਂ ਕਿਹਾ ਕਿ ਤੇਜ ਬਾਰਿਸ਼ ਝੱਖੜ ਅਤੇ ਗੜਿਆ ਕਾਰਨ ਬਹੁਤ ਸਾਰੇ ਘਰਾਂ ਦਾ ਨੁਕਸਾਨ ਹੋ ਚੁੱਕਾ ਹੈ। ਖੇਤਾਂ ਵਿਚ ਸੋਲਰ ਪੈਲਨਾਂ ਅਤੇ ਮੋਟਰਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ। ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਬਹੁਤ ਜ਼ਿਆਦਾ ਕਸਾਰਾ ਲੱਗਾ ਹੈ। ਉਨ੍ਹਾਂ ਕਿਹਾ ਕਿ ਉਹ ਆਉਂਦੇ ਦਿਨਾਂ ਵਿਚ ਜ਼ਿਲੇ੍ ਦੇ ਬਾਕੀ ਸਾਰੇ ਉਨ੍ਹਾਂ ਪਿੰਡਾਂ ਦਾ ਵਿਸ਼ੇਸ਼ ਦੌਰਾ ਕਰਨਗੇ, ਜਿੰਨਾ ਪਿੰਡਾਂ ਵਿਚ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਇਸ ਦੌਰਾਨ ਬਰਾੜ ਨੇ ਆਪਣੇ ਸਮਰਥਕਾਂ ਸਮੇਤ ਪਿੰਡ ਚੱਕ ਕਲਿਆਣ, ਵਾਂਦਰ ਜਟਾਣਾ, ਵਰਦਾਰਕਾ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਸੰਦੀਪ ਸਿੰਘ ਬਰਾੜ, ਭਿੰਦਾ ਬਰਾੜ, ਕੁਲਵੰਤ ਸਿੰਘ ਢਿੱਲੋਂ, ਜੱਗਾ ਬਰਾੜ, ਹਰਭਜਨ ਸਿੰਘ ਢਿੱਲੋਂ, ਗੋਬਿੰਦ ਸਿੰਘ ਬਰਾੜ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਨਰਾਤਿਆਂ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਰਨੌਤ ਨੂੰ ਮਿਲਿਆ
Ad Position 24