19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਨਰਾਤਿਆਂ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਨਰਾਤਿਆਂ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਆਈ. ਐਸ.

Ad Position 21
No active advertisement
ਅਜੀਤ ਡੈਸਕ 19-10-2026
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਨਰਾਤਿਆਂ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ, ਮੋਗਾ ਦੇ ਵਿਹੜੇ ਵਿਚ ਸਥਿਤ ਦੁਰਗਾ ਮੰਦਰ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਇਸ ਦੌਰਾਨ ਪੰਡਤ ਰਾਮ ਚੰਦਰ ਸ਼ਰਮਾ ਦੀ ਅਗਵਾਈ ਹੇਠ ਮਾਂ ਭਗਵਤੀ ਦੀਆਂ ਭੇਟਾਂ ਦਾ ਗੁਣਗਾਨ ਕੀਤਾ ਗਿਆ। ਪੂਰਾ ਮਾਹੌਲ ਭਗਤੀ ਮਈ ਹੋ ਗਿਆ ਅਤੇ ਸ਼ਰਧਾਲੂਆਂ ਨੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ. ਕੇ. ਨਾਰੰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਅਤੇ ਸਟਾਫ਼ ਨੇ ਮਾਂ ਭਗਵਤੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਪੂਜਾ-ਅਰਚਨਾ ਕੀਤੀ ਅਤੇ ਸੁੱਖ-ਸਮ੍ਰਿੱਧੀ ਤੇ ਸਭ ਦੀ ਭਲਾਈ ਲਈ ਅਰਦਾਸ ਕੀਤੀ। ਸਮਾਗਮ ਦੌਰਾਨ ਮਾਂ ਦੁਰਗਾ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਹਾਜ਼ਰ ਮੈਂਬਰਾਂ ਨੇ ਨਰਾਤਿਆਂ ਦੇ ਇਸ ਪਵਿੱਤਰ ਤਿਉਹਾਰ ਨੂੰ ਸ਼ਰਧਾ, ਆਸਥਾ ਅਤੇ ਸਕਾਰਾਤਮਿਕ ਊਰਜਾ ਦਾ ਪ੍ਰਤੀਕ ਦੱਸਦਿਆਂ ਮਾਂ ਭਗਵਤੀ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਧਾਰਮਿਕ ਸਮਾਗਮ ਨੇ ਸੰਸਥਾ ਦੇ ਸਮੁੱਚੇ ਵਾਤਾਵਰਨ ਨੂੰ ਭਗਤੀ ਮਈ ਬਣਾ ਦਿੱਤਾ। ਸਾਰਿਆਂ ਨੇ ਮਾਂ ਭਗਵਤੀ ਅੱਗੇ ਸੰਸਥਾ ਦੀ ਤਰੱਕੀ, ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਸਮਾਜ ਵਿਚ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਬਣਾਈ ਰੱਖਣ ਲਈ ਪ੍ਰਾਰਥਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਿਆਨ ਵੀ ਜ਼ਰੂਰੀ-ਪ੍ਰਿੰਸੀਪਲ ਪਿਆਰਾ ਸਿੰਘ ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਬਰਾੜ ਨੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ
Ad Position 24