19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਿਆਨ ਵੀ ਜ਼ਰੂਰੀ-ਪ੍ਰਿੰਸੀਪਲ ਪਿਆਰਾ ਸਿੰਘ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਮਾਨਸਾ ਜ਼ਿਲ੍ਹੇ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੀ ਹੋਈ ਹੱਤਿਆ ਦਾ ਮਾਮਲਾ ਚਿੰਤਾ ਜਨਕ ਦੱਸਦਿਆਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਹ ਘਟਨਾ ਬਹੁਤ ਮਾੜੀ ਹੈ। ਇਸ ਹੱਤਿਆ ਵਿਚ ਸ਼ਾਮਿਲ ਹੱਤਿਆਰਾ ਪਹਿਲਾਂ ਹੀ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਸੀ ਜਿਸ ਕਾਰਨ ਪੰਜਾਬ ਪੁਲਿਸ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ।

Ad Position 21
No active advertisement
ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਿਆਨ ਵੀ ਜ਼ਰੂਰੀ-ਪ੍ਰਿੰਸੀਪਲ ਪਿਆਰਾ ਸਿੰਘ 19-10-2026
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਮਾਨਸਾ ਜ਼ਿਲ੍ਹੇ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੀ ਹੋਈ ਹੱਤਿਆ ਦਾ ਮਾਮਲਾ ਚਿੰਤਾ ਜਨਕ ਦੱਸਦਿਆਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਹ ਘਟਨਾ ਬਹੁਤ ਮਾੜੀ ਹੈ। ਇਸ ਹੱਤਿਆ ਵਿਚ ਸ਼ਾਮਿਲ ਹੱਤਿਆਰਾ ਪਹਿਲਾਂ ਹੀ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਸੀ ਜਿਸ ਕਾਰਨ ਪੰਜਾਬ ਪੁਲਿਸ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ। ਇਹ ਜਾਂਚ ਕੇਂਦਰ ਸਰਕਾਰ ਸੀ.ਬੀ.ਆਈ. ਤੋਂ ਕਰਵਾਏ। ਉਨ੍ਹਾਂ ਇਸ ਪੱਤਰ ਦੀਆਂ ਕਾਪੀਆਂ ਸੀ.ਬੀ.ਆਈ. ਦੇ ਡਾਇਰੈਕਟਰ ਅਤੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੂੰ ਵੀ ਭੇਜ ਦਿੱਤੀਆਂ ਹਨ। ਉਨ੍ਹਾਂ ਆਪਣੇ ਪੱਤਰ ਵਿਚ ਸਪਸ਼ਟ ਕੀਤਾ ਕਿ ਇਹ ਮਹੱਤਵਪੂਰਨ ਵਿਸ਼ਾ ਹੈ ਕਿ ਇਕ ਨਸ਼ਾ ਵਿਰੋਧੀ ਕਾਰਕੁਨ ਦੀ ਦਿਨ ਦਿਹਾੜੇ ਦਵਾਈ ਵਿਕ੍ਰੇਤਾ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਹੱਤਿਆ ਤੋਂ ਪਹਿਲਾਂ ਪਰਵਿੰਦਰ ਸਿੰਘ ਝੋਟੇ ਨੇ ਪੰਜਾਬ ਪੁਲਿਸ ਦੇ ਡੀ.ਐਸ.ਪੀ. ਅਤੇ ਸਬੰਧਿਤ ਐਸ.ਐਚ.ਓ. ਨੂੰ ਵੀ ਫ਼ੋਨ ਕਰਕੇ ਕਿਹਾ ਸੀ ਪ੍ਰੰਤੂ ਦੋਨਾਂ ਪੁਲਿਸ ਅਧਿਕਾਰੀਆਂ ਨੇ ਉਸ ਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ। ਜਿਸ ਕਾਰਨ ਉਸਦੀ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਆਪਣੇ ਪੱਤਰ ਵਿਚ ਇਹ ਵੀ ਕਿਹਾ ਕਿ ਉਕਤ ਦਵਾਈ ਵਿਕ੍ਰੇਤਾ ਅਸ਼ਵਨੀ ਕੁਮਾਰ ਪਹਿਲਾਂ ਵੀ ਨਸ਼ੇ ਦੀਆਂ ਦਵਾਈਆਂ ਵੇਚਣ ਦੇ ਅੱਧੀ ਦਰਜਨ ਮਾਮਲੇ ਦਰਜ ਹਨ। ਇਸ ਗੱਲ ਦਾ ਵੀ ਪਤਾ ਲਗਾਇਆ ਜਾਵੇ ਕਿ ਕਥਿਤ ਦੋਸ਼ੀ ਦੇ ਦਵਾਈ ਵੇਚਣ ਦੇ ਲਾਇੰਸਸ ਕਿਵੇਂ ਨਵਨਿਆਉਣ ਹੋਏ ਹਨ। ਇਹ ਦੋਸ਼ੀ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਿਚ ਚੰਗਾ ਰਸੂਖ ਰੱਖਦਾ ਹੈ। ਜਿਸ ਕਰਕੇ ਇਸ ਘਟਨਾ ਦੀ ਨਿਰਪੱਖ ਜਾਂਚ ਦੀ ਉਮੀਦ ਘੱਟ ਹੈ। ਇਸ ਲਈ ਕੇਂਦਰ ਸਰਕਾਰ ਨਿਰਪੱਖ ਜਾਂਚ ਲਈ ਇਹ ਮਾਮਲਾ ਸੀ.ਬੀ.ਆਈ. ਦੇ ਹਵਾਲੇ ਕਰੇ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਨਿੰਦਾ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਨਰਾਤਿਆਂ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ
Ad Position 24