ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਅਗਵਾਈ ’ਚ ਪਿੰਡ ਚੜਿੱਕ ’ਚ ਭਰਵੀਂ ਮੀਟਿੰਗ
ਕਈ ਪਰਿਵਾਰ ਪਾਰਟੀ ’ਚ ਹੋਏ ਸ਼ਾਮਿਲ-ਤਰਨਦੀਪ ਸਿੰਘ
ਮੋਗਾ, 18 ਅਕਤੂਬਰ (ਗੁਰਤੇਜ ਸਿੰਘ ਬੱਬੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਲਗਾਤਾਰ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ, ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਪਿੰਡਾਂ ਵਿਚ ਭਰਵਾ ਹੁੰਗਾਰਾ ਮਿਲ ਰਿਹਾ ਹੈ ਅਤੇ ਹਰ ਵਰਗ ਦਾ ਵਿਅਕਤੀ ਪਾਰਟੀ ਵਿਚ ਸ਼ਾਮਲ ਹੋ ਰਿਹਾ ਹੈ ਭਾਵੇਂ ਪੰਜਾਬ ਸਰਕਾਰ ਵਲੋਂ ਅਕਾਲੀ ਦਲ ਵਾਰਸ ਪੰਜਾਬ ਦੇ ਦਾ ਰਸਤਾ ਰੋਕਣ ਦੇ ਬਹੁਤ ਅੜਿੱਕੇ ਅਪਣਾਏ ਜਾ ਰਹੇ ਹਨ ਪ੍ਰੰਤੂ ਪਾਰਟੀ ਦਾ ਮਨੋਬਲ ਦਿਨੋਂ ਦਿਨ ਉੱਚਾ ਹੁੰਦਾ ਜਾ ਰਿਹਾ ਹੈ। ਸਰਕਾਰ ਵਲੋਂ ਕੀਤੇ ਜਾ ਰਹੇ ਧੱਕਿਆਂ ਦੇ ਬਾਵਜੂਦ ਅਕਾਲੀ ਦਲ ਵਾਰਸ ਪੰਜਾਬ ਦੇ 2027 ਦੀ ਸਰਕਾਰ ਬਣਾਵੇਗਾ।
ਮੋਗਾ, 18 ਅਕਤੂਬਰ (ਗੁਰਤੇਜ ਸਿੰਘ ਬੱਬੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਲਗਾਤਾਰ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ, ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਪਿੰਡਾਂ ਵਿਚ ਭਰਵਾ ਹੁੰਗਾਰਾ ਮਿਲ ਰਿਹਾ ਹੈ ਅਤੇ ਹਰ ਵਰਗ ਦਾ ਵਿਅਕਤੀ ਪਾਰਟੀ ਵਿਚ ਸ਼ਾਮਲ ਹੋ ਰਿਹਾ ਹੈ ਭਾਵੇਂ ਪੰਜਾਬ ਸਰਕਾਰ ਵਲੋਂ ਅਕਾਲੀ ਦਲ ਵਾਰਸ ਪੰਜਾਬ ਦੇ ਦਾ ਰਸਤਾ ਰੋਕਣ ਦੇ ਬਹੁਤ ਅੜਿੱਕੇ ਅਪਣਾਏ ਜਾ ਰਹੇ ਹਨ ਪ੍ਰੰਤੂ ਪਾਰਟੀ ਦਾ ਮਨੋਬਲ ਦਿਨੋਂ ਦਿਨ ਉੱਚਾ ਹੁੰਦਾ ਜਾ ਰਿਹਾ ਹੈ। ਸਰਕਾਰ ਵਲੋਂ ਕੀਤੇ ਜਾ ਰਹੇ ਧੱਕਿਆਂ ਦੇ ਬਾਵਜੂਦ ਅਕਾਲੀ ਦਲ ਵਾਰਸ ਪੰਜਾਬ ਦੇ 2027 ਦੀ ਸਰਕਾਰ ਬਣਾਵੇਗਾ। ਇਹ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਟੀਮ ਬੁੱਕਣ ਵਾਲਾ ਦੀ ਅਗਵਾਈ ਕਰਤਾ ਤਰਨਦੀਪ ਸਿੰਘ ਨੇ ਪਿੰਡ ਚੜਿੱਕ ਵਿਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਲੋਂ ਪੁਲਿਸ ਰਾਹੀਂ ਸਾਡੇ ਵਰਕਰਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ। ਜਿਹੜੀ ਸਰਕਾਰ ਕਹਿੰਦੀ ਸੀ ਕਿ ਸਾਡੇ ਰਾਜ ਵਿਚ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ , ਅੱਜ ਉਹੀ ਸਰਕਾਰ ਪੁਲਿਸ ਦੇ ਜ਼ੋਰ ਨਾਲ ਲੋਕਾਂ ਨੂੰ ਡਰਾ ਰਹੀ ਹੈ। ਉਨ੍ਹਾਂ ਨੂੰ ਆਪਣੀ ਹਾਰ ਸਪਸ਼ਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰੀਆਂ ਗਈਆਂ ਤੇ ਕਤਲ ਕੀਤਾ ਗਿਆ ਇਸ ਦੇ ਇਨਸਾਫ ਲਈ ਧਰਨੇ ਲੱਗ ਰਹੇ ਹਨ ਅਤੇ ਕੱਲ੍ਹ ਨੂੰ ਮੋਗਾ ਦੀ ਐਮ.ਐਲ.ਏ. ਅਮਨਦੀਪ ਕੌਰ ਅਰੋੜਾ ਦੇ ਘਰ ਬਾਹਰ ਧਰਨਾ ਲਗਾਇਆ ਜਾਵੇਗਾ ਤੇ ਲਾਹਨਤ ਪੱਤਰ ਪੜ੍ਹਿਆ ਜਾਵੇਗਾ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ। ਜਗਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਵੀ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ ਅਤੇ ਆਪਣੇ ਪਾਰਟੀ ਰਾਹੀਂ ਘਰੋਂ-ਘਰ ਜਾ ਕੇ ਪਾਰਟੀ ਨੂੰ ਵੋਟ ਪਾਉਣ ਲਈ ਸੌਂਹਾਂ ਖਵਾਈਆਂ ਜਾ ਰਹੀਆਂ ਹਨ। ਜੇ ਸਰਕਾਰ ਨੇ ਕੰਮ ਕੀਤੇ ਹਨ ਤਾਂ ਇਹੋ ਜਿਹੀਆਂ ਨਾਕਾਮ ਕੋਸ਼ਿਸ਼ਾਂ ਕਰਨ ਦੀ ਲੋੜ ਕੀ ਪੈ ਗਈ। ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ 2027 ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਚ ਸਰਕਾਰ ਬਣੇਗੀ। ਇਸ ਮੌਕੇ ਚੜਿੱਕ ਪਿੰਡ ਦੇ ਬਹੁਤ ਸਾਰੇ ਪਰਿਵਾਰਾਂ ਨੇ ਅਕਾਲੀ ਦਲ ਵਾਰਸ ਪੰਜਾਬ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਲੋਹਰਾ ਸਿੰਘ, ਅਮਨਦੀਪ ਸਿੰਘ, ਗੁਰਿੰਦਰ ਸਿੰਘ ਬੱਬੂ, ਗੁਰਦੇਵ ਸਿੰਘ, ਪਾਲਾ ਸਿੰਘ, ਗੁਰਪਿੰਦਰ ਸਿੰਘ, ਪ੍ਰਭਦੀਪ ਸਿੰਘ, ਸਹਿਜਪ੍ਰੀਤ ਸਿੰਘ, ਹਰਮਨ ਸਿੰਘ, ਪਰਨੀਤ ਸਿੰਘ, ਰਣ ਸਹਿਬਾਜ਼ ਸਿੰਘ, ਲਖਬੀਰ ਸਿੰਘ ਗ੍ਰੰਥੀ ਸਿੰਘ, ਚਮਕੌਰ ਸਿੰਘ, ਬੰਸਾਂ ਸਿੰਘ, ਸੁਰਿੰਦਰ ਸਿੰਘ, ਇਹ ਸਾਰੇ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ। ਇਸ ਮੌਕੇ ਜਗਜਿੰਦਰ ਸਿੰਘ, ਏਕਮ ਸਿੰਘ ਚੁੱਪਕੀਤੀ, ਗੁਰਮੇਲ ਸਿੰਘ ਸ਼ੰਭੂ, ਜਥੇਦਾਰ ਆਤਮਾ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ ਬੱਬੂ,ਧਰਮ ਸਿੰਘ, ਦਵਿੰਦਰ ਸਿੰਘ, ਸੁਖਦੀਪ ਸਿੰਘ, ਗੁਰਦੇਵ ਸਿੰਘ ਗੋਪੀ ਬਾਬਾ, ਬਲਵੀਰ ਸਿੰਘ, ਸੰਦੀਪ ਸਿੰਘ, ਜਗਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।