19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਾ ਤਸਕਰਾਂ, ਭ੍ਰਿਸ਼ਟਾਚਾਰ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਵਿਰੁੱਧ ਸਿਵਲ ਸੁਸਾਇਟੀ ਮੋਗਾ ਵਲੋਂ ਵਿਚਾਰ ਚਰਚਾ 22 ਨੂੰ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ ਬੱਬੀ)-ਵੱਡੇ ਨਸ਼ਾ ਤਸਕਰਾਂ, ਭ੍ਰਿਸ਼ਟਾਚਾਰ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਵਿਰੁੱਧ ਸਿਵਲ ਸੁਸਾਇਟੀ ਮੋਗਾ ਵਲੋਂ 22 ਅਕਤੂਬਰ ਦਿਨ ਵੀਰਵਾਰ ਨੂੰ ਸਾਮ 2 ਵਜੇ ਤੋਂ 5 ਦੇ ਦਰਮਿਆਨ ਡਾ. ਕੁਲਦੀਪ ਸਿੰਘ ਗਿੱਲ ਹਸਪਤਾਲ ਦੁਸਾਂਝ ਰੋਡ ਮੋਗਾ ਵਿਖੇ ਜਨਤਕ ਵਿਚਾਰ ਚਰਚਾ ਸਮਾਗਮ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-10-2026
ਮੋਗਾ, 18 ਅਕਤੂਬਰ (ਗੁਰਤੇਜ ਸਿੰਘ ਬੱਬੀ)-ਵੱਡੇ ਨਸ਼ਾ ਤਸਕਰਾਂ, ਭ੍ਰਿਸ਼ਟਾਚਾਰ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਵਿਰੁੱਧ ਸਿਵਲ ਸੁਸਾਇਟੀ ਮੋਗਾ ਵਲੋਂ 22 ਅਕਤੂਬਰ ਦਿਨ ਵੀਰਵਾਰ ਨੂੰ ਸਾਮ 2 ਵਜੇ ਤੋਂ 5 ਦੇ ਦਰਮਿਆਨ ਡਾ. ਕੁਲਦੀਪ ਸਿੰਘ ਗਿੱਲ ਹਸਪਤਾਲ ਦੁਸਾਂਝ ਰੋਡ ਮੋਗਾ ਵਿਖੇ ਜਨਤਕ ਵਿਚਾਰ ਚਰਚਾ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਈ ਡੀ ਦੇ ਸਾਬਕਾ ਡਾਇਰੈਕਟਰ ਨਿਰੰਜਨ ਸਿੰਘ ਅਤੇ ਗੁਰਪ੍ਰੀਤ ਸਿੰਘ ਤੂਰ ਸਾਬਕਾ ਆਈ.ਜੀ. ਪੁਲਿਸ ਵਿਸ਼ੇਸ਼ ਤੌਰ ‘ਤੇ ਪੁੱਜ ਕੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਨਗੇ। ਇਸ ਤੋਂ ਇਲਾਵਾ ਲੋਕ ਹਿਤ ਵਿਚ ਕੰਮ ਕਰਨ ਵਾਲੀਆਂ ਸੰਸਥਾਵਾਂ ਦੇ ਆਗੂ ਵੀ ਆਪਣੇ ਕੀਮਤੀ ਸੁਝਾਅ ਸਾਂਝੇ ਕਰਨਗੇ ਕਿ ਕਿਸ ਤਰ੍ਹਾਂ ਨਸ਼ਾ ਮੁਕਤ ਸਮਾਜ, ਸੁਰੱਖਿਅਕ ਨਾਗਰਿਕ ਅਤੇ ਉੱਜੜ ਰਹੇ ਪੰਜਾਬ ਨੂੰ ਬਚਾਇਆ ਜਾ ਸਕੇ। ਸਿਵਲ ਸੁਸਾਇਟੀ ਮੋਗਾ ਦੇ ਪ੍ਰਧਾਨ ਡਾ. ਕੁਲਦੀਪ ਸਿੰਘ ਗਿੱਲ ਅਤੇ ਐਡਵਾਈਜ਼ਰ ਅਜੇ ਸੂਦ ਗੋਰਾ ਨੇ ਸੁਹਿਰਦ ਤੇ ਚਿੰਤਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਦਾ ਜ਼ਰੂਰ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਧਰਮਕੋਟ ਵਿਖੇ ਸਮਾਗਮ 31 ਨੂੰ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਹੋਣਗੇ ਮੁੱਖ ਮਹ... ਅਗਲੀ ਖ਼ਬਰ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਅਗਵਾਈ ’ਚ ਪਿੰਡ ਚੜਿੱਕ ’ਚ ਭਰਵੀਂ ਮੀਟਿੰਗ ਕਈ ਪਰਿਵਾਰ ਪਾਰਟੀ ’ਚ ਹੋਏ ਸ਼ਾਮਿਲ-...
Ad Position 24