19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਧਰਮਕੋਟ ਵਿਖੇ ਸਮਾਗਮ 31 ਨੂੰ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਹੋਣਗੇ ਮੁੱਖ ਮਹਿਮਾਨ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਧਰਮਕੋਟ ਵਿਖੇ 31 ਅਕਤੂਬਰ ਦਿਨ ਸਨਿੱਚਰਵਾਰ ਨੂੰ ਸ਼ਗਨ ਪੈਲੇਸ ਧਰਮਕੋਟ ਵਿਖੇ ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਮੁੱਖ ਪ੍ਰਬੰਧਕ ਤੇ ਉੱਘੇ ਸਮਾਜ ਸੇਵੀ ਪੰਜਾਬੀ ਗਾਇਕ ਦੀਪ ਕੰਵਲ ਮਹਿਰਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲੇ, ਸੰਤ ਬਾਬਾ ਗੁਰਪ੍ਰੀਤ ਸਿੰਘ ਸਮਾਲਸਰ ਵਾਲੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Ad Position 21
No active advertisement
ਅਜੀਤ ਡੈਸਕ 19-10-2026
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਧਰਮਕੋਟ ਵਿਖੇ 31 ਅਕਤੂਬਰ ਦਿਨ ਸਨਿੱਚਰਵਾਰ ਨੂੰ ਸ਼ਗਨ ਪੈਲੇਸ ਧਰਮਕੋਟ ਵਿਖੇ ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਮੁੱਖ ਪ੍ਰਬੰਧਕ ਤੇ ਉੱਘੇ ਸਮਾਜ ਸੇਵੀ ਪੰਜਾਬੀ ਗਾਇਕ ਦੀਪ ਕੰਵਲ ਮਹਿਰਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲੇ, ਸੰਤ ਬਾਬਾ ਗੁਰਪ੍ਰੀਤ ਸਿੰਘ ਸਮਾਲਸਰ ਵਾਲੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਕਸ਼ਯਪ ਮਹਿਰਾ ਸਮਾਜ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਕਾਰਨ ਸਮਾਜ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਮੌਜੂਦਾ ਮਾਨ ਸਰਕਾਰ ਨੇ ਤਕਰੀਬਨ ਸਾਰੇ ਭਾਈਚਾਰਿਆਂ ਦੇ ਬੋਰਡ ਬਣਾ ਕੇ ਉਨ੍ਹਾਂ ਨੂੰ ਮਾਣ ਦਿੱਤਾ ਪਰ ਇਕੋ ਇਕ ਭਾਈਚਾਰੇ ਨੂੰ ਨਾਰਾਜ਼ ਕੀਤਾ ਗਿਆ । ਮੋਗਾ ਦੇ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਨੇ ਕਿਹਾ ਕਿ ਸਮਾਜ ਆਪਣੇ ਸਮਾਜਿਕ ਧਾਰਮਿਕ ਤੇ ਰਾਜਨੀਤਕ ਹੱਕ ਲੈਣ ਲਈ ਵੱਡੀ ਤੋ ਵੱਡੀ ਲੜਾਈ ਲੜਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਪੰਜਾਬ ਭਰ ਤੋ ਸਮੁੱਚਾ ਭਾਈਚਾਰਾ ਸਾਥ ਦੇ ਰਿਹਾ ਹੈ। ਸਮਾਗਮ ਦਾ ਪੋਸਟਰ ਉੱਘੇ ਸਮਾਜ ਸੇਵੀ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਲੋਂ ਜਾਰੀ ਕੀਤਾ ਗਿਆ। ਦੀਪ ਕੰਵਲ ਮਹਿਰਾ ਤੇ ਨਿਰਮਲ ਸਿੰਘ ਮੀਨੀਆਂ ਨੇ ਸਮੁੱਚੇ ਭਾਈਚਾਰੇ ਨੂੰ ਇਸ ਸਮਾਗਮ ਵਿਚ ਪਰਿਵਾਰਾਂ ਸਮੇਤ ਪੁੱਜਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ ਨੇ ‘ਫ਼ਿਲਮ ਲਾਕ ਡਾਊਨ’ ਗੂਗਲੀ ਦਾ ਪਹਿਲਾ ਮਹੂਰਤ ਸ਼ਾਟ ਸ਼ੁਰੂ ਕਰਵਾਇਆ ਅਗਲੀ ਖ਼ਬਰ ਨਸ਼ਾ ਤਸਕਰਾਂ, ਭ੍ਰਿਸ਼ਟਾਚਾਰ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਵਿਰੁੱਧ ਸਿਵਲ ਸੁਸਾਇਟੀ ਮੋਗਾ ਵਲੋਂ ਵਿਚਾਰ ਚਰਚਾ 22 ਨੂੰ
Ad Position 24