18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਮਾਲਸਰ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਸਮਾਲਸਰ, 18 ਅਕਤੂਬਰ( ਗੁਰਜੰਟ ਕਲਸੀ ਲੰਡੇ)-ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਸਿੰਘ ਮਾਨ ਵਲੋਂ ਅੱਜ ਸਮਾਲਸਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਵਿਧੀਵਤ ਤੌਰ ’ਤੇ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਮਨਦੀਪ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 19-10-2026
ਸਮਾਲਸਰ, 18 ਅਕਤੂਬਰ( ਗੁਰਜੰਟ ਕਲਸੀ ਲੰਡੇ)-ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਸਿੰਘ ਮਾਨ ਵਲੋਂ ਅੱਜ ਸਮਾਲਸਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਵਿਧੀਵਤ ਤੌਰ ’ਤੇ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਮਨਦੀਪ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਤੁਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਬਣਦੀ ਰਕਮ ਦਾ ਭੁਗਤਾਨ ਬਿਨਾਂ ਕਿਸੇ ਦੇਰੀ ਦੇ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਪਾਇਆ ਜਾ ਰਹਾ ਹੈ। ਚੇਅਰਮੈਨ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਪ੍ਰੇਸ਼ਾਨੀ ਤੋਂ ਬਚਣ ਲਈ 17 ਪ੍ਰਤੀਸ਼ਤ ਤੋਂ ਘੱਟ ਨਮੀ ਵਾਲਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਅਤੇ ਬੀ.ਐਸ.ਐਫ. ਵਲੋਂ ਇਕ ਵਿਅਕਤੀ ਦੇ ਘਰੋਂ ਪਿਸਟਲ ਅਤੇ ਜ਼ਿੰਦਾ ਰੌਂਦ ਬਰਾਮਦ ਅਗਲੀ ਖ਼ਬਰ ਰੀਂਘੇ ਪੈ ਗਿਆ ਹਰੀਨੌ ਸੜਕ ’ਤੇ ਪਾਈਪ ਪਾਉਣ ਦਾ ਕੰਮ
Ad Position 24