ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਬ
ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਦੁਸਹਿਰੇ ਦਾ ਤਿਉਹਾਰ ਮਨਾਉਣ ਸਮੇਂ ਦੀਆਂ ਵੱਖ ਵੱਖ ਤਸਵੀਰਾਂ। ਅਜੀਤ ਤਸਵੀਰ
20-10-2026
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੁਸਹਿਰੇ ਦੇ ਇਤਿਹਾਸ, ਧਾਰਮਿਕ ਮਹੱਤਵ ਅਤੇ ਇਸ ਨਾਲ ਜੁੜੀਆਂ ਪਰੰਪਰਾਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਤਿਉਹਾਰ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਦੁਸਹਿਰੇ ਨਾਲ ਸਬੰਧਿਤ ਜਾਣਕਾਰੀ ਭਰਪੂਰ ਆਰਟੀਕਲ ਪੜ੍ਹੇ ਗਏ ਅਤੇ ਸੁੰਦਰ ਚਾਰਟ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਡਾ. ਨਿਧੀ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸਚਾਈ, ਨਿਆਂ, ਨੇਕੀ ਅਤੇ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਦੁਸਹਿਰੇ ਦਾ ਅਸਲ ਅਰਥ ਸਿਰਫ਼ ਰਾਵਣ ਦੇ ਪੁਤਲੇ ਦਾ ਦਹਨ ਕਰਨਾ ਨਹੀਂ ਸਗੋਂ ਆਪਣੇ ਅੰਦਰ ਮੌਜੂਦ ਹੰਕਾਰ, ਈਰਖਾ, ਕ੍ਰੋਧ, ਝੂਠ ਅਤੇ ਹੋਰ ਬੁਰਾਈਆਂ ਨੂੰ ਖ਼ਤਮ ਕਰਨਾ ਹੈ।