20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਊਂਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਗੱਡੇ ਜਿੱਤ ਦੇ ਝੰਡੇ

ਬਾਘਾ ਪੁਰਾਣਾ, 19 ਅਕਤੂਬਰ (ਟਿੰਕੂ)-ਮਾਊਂਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਤੀਜੀ ਜਮਾਤ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 20-10-2026
ਬਾਘਾ ਪੁਰਾਣਾ, 19 ਅਕਤੂਬਰ (ਟਿੰਕੂ)-ਮਾਊਂਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਤੀਜੀ ਜਮਾਤ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਇਸੇ ਤਰ੍ਹਾਂ ਤੀਜੀ ਜਮਾਤ ਦੀ ਵਿਦਿਆਰਥਣ ਮਾਨਿਆ ਵਰਮਾ ਨੇ ਕਰਾਟੇ ਵਿਚ ਪਹਿਲਾ ਸਥਾਨ, ਚੌਥੀ ਜਮਾਤ ਦੀ ਵਿਦਿਆਰਥਣ ਹਰਗੁਣ ਕੌਰ ਨੇ ਕਰਾਟੇ ਮੁਕਾਬਲੇ ਵਿਚ ਸੋਨ ਤਗਮਾ ਜਿੱਤਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਵੀ ਸੋਨ ਤਗਮਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸੰਸਥਾ ਦੇ ਮੋਢੀ ਸਵਰਗਵਾਸੀ ਪ੍ਰਿੰਸੀਪਲ ਗੁਰਦੇਵ ਸਿੰਘ ਨੂੰ ਸਤਿਕਾਰ ਸਹਿਤ ਯਾਦ ਕੀਤਾ ਗਿਆ। ਸਕੂਲ ਡਾਇਰੈਕਟਰ ਤੇ ਪ੍ਰਿੰਸੀਪਲ ਸੰਦੀਪ ਮਹਿਤਾ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਉਤਸ਼ਾਹਿਤ ਕਰਦਾ ਹੈ| ਪ੍ਰਿੰ. ਪਰਮਿੰਦਰ ਕੌਰ ਨੇ ਬੱਚਿਆਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਨਿਰੰਤਰ ਅਭਿਆਸ ਦਾ ਨਤੀਜਾ ਹਨ। ਕਿਡਜ਼ੀ ਪ੍ਰੀ-ਸਕੂਲ ਡਾਇਰੈਕਟਰ ਮੈਡਮ ਸੁਧਾ ਮਹਿਤਾ ਨੇ ਕਿਹਾ ਕਿ ਬੱਚਿਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਹਨ|
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਬੀ.ਸੀ. ਵਿੰਗ ਦੀ ਮੀਟਿੰਗ ਹੋਈ ਅਗਲੀ ਖ਼ਬਰ ਦਿਵਿਆਂਗ ਵਿਅਕਤੀਆਂ ਨੂੰ ਮੁਫਤ ਸਹੂਲਤਾਂ ਦੇਣ ਸੰਬੰਧੀ ਮੀਟਿੰਗ
Ad Position 24