ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਬੀ.ਸੀ. ਵਿੰਗ ਦੀ ਮੀਟਿੰਗ ਹੋਈ
ਮੋਗਾ, 19 ਅਕਤੂਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਪਾਰਟੀ ਦੇ ਬੀ. ਸੀ.
ਮੋਗਾ, 19 ਅਕਤੂਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਪਾਰਟੀ ਦੇ ਬੀ.ਸੀ. ਵਿੰਗ ਪੰਜਾਬ ਦੀ ਮੀਟਿੰਗ ਹੋਈ ਜਿਸ ਵਿਚ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਸਮੇਤ ਸੂਬੇ ਭਰ ਤੋਂ ਬੀ.ਸੀ. ਵਿੰਗ ਦੇ ਸੀਨੀਅਰ ਆਗੂਆਂ ਤੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ| ਇਸ ਮੌਕੇ ਬੀ.ਸੀ. ਵਿੰਗ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਰਿੰਦਰਪਾਲ ਸਿੰਘ ਸਹਾਰਨ ਮੋਗਾ, ਜਰਨਲ ਸਕੱਤਰ ਮਨਜੀਤ ਸਿੰਘ ਧੰਮੂ ਮੋਗਾ ਨੇ ਪਛੜੀਆਂ ਸ਼੍ਰੇਣੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਰਾਜਨੀਤਕ ਅਤੇ ਸਮਾਜਿਕ ਹੱਕਾਂ ਬਾਰੇ ਜਾਣੂੰ ਕਰਵਾਇਆ| ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਬੀ.ਸੀ. ਭਾਈਚਾਰੇ ਦੀਆਂ ਜ਼ਮੀਨੀ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਮਾਜ ਦੇ ਇਸ ਅਹਿਮ ਹਿੱਸੇ ਦੇ ਹਿਤਾਂ ਦੀ ਰਾਖੀ ਕਰਨਾ ਬੇਹੱਦ ਜਰੂਰੀ ਹੈ| ਮੰਗ ਕੀਤੀ ਕਿ ਸਰਕਾਰੀ ਸਕੀਮਾਂ, ਨੌਕਰੀਆਂ ਅਤੇ ਸਿੱਖਿਆ ਦੇ ਖੇਤਰ ਵਿਚ ਪਛੜੀਆਂ ਸ਼੍ਰੇਣੀਆਂ ਨੂੰ ਉਨ੍ਹਾਂ ਦਾ ਬਣਦਾ ਪੂਰਾ ਹੱਕ ਅਤੇ ਰਾਖਵਾਂ ਕਰਨ ਸਹੀ ਮਾਇਨਿਆਂ ਵਿਚ ਮਿਲਣਾ ਚਾਹੀਦਾ ਹੈ| ਸੁਖਬੀਰ ਸਿੰਘ ਬਾਦਲ ਨੇ ਵਿਚਾਰਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਕਰਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪਛੜੀਆਂ ਸ਼੍ਰੇਣੀਆਂ ਨਾਲ ਚਟਾਨ ਵਾਂਗ ਖੜ੍ਹਾ ਹੈ| ਇਸ ਮੀਟਿੰਗ ਵਿਚ ਬੀ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ|