20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਵਿਧਾਇਕ ਸੁਖਾਨੰਦ ਦੇ ਘਰ ਅੱਗੇ ਵੱਖ-ਵੱਖ ਜਥੇਬੰਦੀਆਂ ਨੇ ਲਾਇਆ ਧਰਨਾ

ਠੱਠੀ ਭਾਈ, 19 ਅਕਤੂਬਰ (ਮਠਾੜੂ)- ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਇਨਸਾਫ ਲੈਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਦੀ ਮੰਗ ਨੂੰ ਲੈ ਕੇ ਇਨਸਾਫ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇ ਕੇ ਲਾਹਨਤੀ ਪੱਤਰ ਸੌਂਪਣ ਦੇ ਕੀਤੇ ਗਏ ਸੱਦੇ ਤਹਿਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਲਾਹਨਤੀ ਪੱਤਰ ਸੌਂਪਣ ਲਈ ਪਿੰਡ ਸੁਖਾਨੰਦ ਵਿਖੇ ਉਨ੍ਹਾਂ ਦੇ ਘਰ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਧਰਨੇ ਵਿਚ ਸ਼ਾਮਿਲ ਆਗੂਆਂ ਅਤੇ ਕਾਰਕੁਨਾਂ ਨੇ ਪਰਵਿੰਦਰ ਸਿੰਘ ਝੋਟੇ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ, ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਖਤਮ ਕਰਨ ਦੀ ਮੰਗ ਉਠਾਈ।

Ad Position 21
No active advertisement
ਅਜੀਤ ਡੈਸਕ 20-10-2026
ਠੱਠੀ ਭਾਈ, 19 ਅਕਤੂਬਰ (ਮਠਾੜੂ)- ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਇਨਸਾਫ ਲੈਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਦੀ ਮੰਗ ਨੂੰ ਲੈ ਕੇ ਇਨਸਾਫ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇ ਕੇ ਲਾਹਨਤੀ ਪੱਤਰ ਸੌਂਪਣ ਦੇ ਕੀਤੇ ਗਏ ਸੱਦੇ ਤਹਿਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਲਾਹਨਤੀ ਪੱਤਰ ਸੌਂਪਣ ਲਈ ਪਿੰਡ ਸੁਖਾਨੰਦ ਵਿਖੇ ਉਨ੍ਹਾਂ ਦੇ ਘਰ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਧਰਨੇ ਵਿਚ ਸ਼ਾਮਿਲ ਆਗੂਆਂ ਅਤੇ ਕਾਰਕੁਨਾਂ ਨੇ ਪਰਵਿੰਦਰ ਸਿੰਘ ਝੋਟੇ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ, ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਖਤਮ ਕਰਨ ਦੀ ਮੰਗ ਉਠਾਈ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਲਖਵੀਰ ਸਿੰਘ ਕੋਮਲ ਆਲਮ ਵਾਲਾ, ਕਿਰਤੀ ਕਿਸਾਨ ਯੂਨੀਅਨ ਦੀ ਆਗੂ ਸ਼ਿੰਦਰਪਾਲ ਕੌਰ ਰੋਡੇ, ਦਵਿੰਦਰ ਸਿੰਘ ਹਰੀਏਵਾਲਾ, ਕ੍ਰਾਂਤੀਕਾਰੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਗੁਰਦੀਪ ਸਿੰਘ ਵੈਰੋਕੇ, ਪੇਂਡੂ ਮਜ਼ਦੂਰ ਯੂਨੀਅਨ ਦੇ ਮੰਗਾ ਸਿੰਘ ਵੈਰੋਕੇ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੁਖਜੀਤ ਸਿੰਘ ਮਾਹਲਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਦਰਸ਼ਨ ਸਿੰਘ ਘੋਲੀਆ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਭੇਖਾ, ਵਾਰਿਸ ਪੰਜਾਬ ਦੇ ਗੁਰਮੀਤ ਸਿੰਘ ਮਾਹਲਾ, ਕਿਰਤੀ ਕਿਸਾਨ ਯੂਨੀਅਨ ਦੇ ਬਲਕਰਨ ਸਿੰਘ ਵੈਰੋਕੇ, ਗੱਗੀ ਸੇਖਾ ਕਲਾਂ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਗੁਰਦੀਪ ਸਿੰਘ ਭਲੂਰ, ਕਿਰਤ ੀ ਕਿਸਾਨ ਯੂਨੀਅਨ ਦੇ ਚਮਕੌਰ ਸਿੰਘ ਰੋਡੇ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਦਾਰ ਤੀਰਥ ਸਿੰਘ ਮਾਹਲਾ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਮੋਹਨ ਸਿੰਘ ਸੇਖਾ, ਚੰਦ ਸਿੰਘ ਖਾਲਸਾ ਵੈਰੋਕੇ, ਗੁਰਲਾਭ ਸਿੰਘ ਨੱਥੋਕੇ, ਵਾਰਿਸ ਪੰਜਾਬ ਦੇ ਗੁਰਪ੍ਰੀਤ ਸਿੰਘ ਰਾਜੇਆਣਾ, ਮਹਾਂ ਸਿੰਘ ਰਾਊਕੇ, ਪੰਜਾਬ ਸਟੂਡੈਂਟ ਯੂਨੀਅਨ ਦੇ ਜਸਪ੍ਰੀਤ ਸਿੰਘ ਰਾਜੇਆਣਾ, ਜਥੇਦਾਰ ਕਰਨੈਲ ਸਿੰਘ ਅਤੇ ਖੁਸ਼ਕਰਨ ਸਿੰਘ ਫੂਲੇਵਾਲਾ ਸਮੇਤ ਹੋਰ ਕਈ ਆਗੂਆਂ ਨੇ ਸੰਬੋਧਨ ਕੀਤਾ। ਧਰਨੇ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜਗਵਿੰਦਰ ਕੌਰ ਰਾਜੇਆਣਾ ਅਤੇ ਬਲਜੀਤ ਸਿੰਘ ਲੰਡੇ ਵਲੋਂ ਨਿਭਾਈ ਗਈ। ਧਰਨੇ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜ੍ਹਾਇਆ ਅਗਲੀ ਖ਼ਬਰ ਮਾਣੂੰਕੇ ਗਿੱਲ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਵਿਧਾਇਕ ਬਿਲਾਸਪੁਰ ਨੇ ਸ਼ੁਰੂ ਕਰਵਾਈ
Ad Position 24