ਸੰਨੀ ਗਿੱਲ ਦੀ ਅਗਵਾਈ ’ਤੇ ਹਲਕਾ ਵਿਧਾਇਕ ਮੋਗਾ ਨੂੰ ਦਿੱਤਾ ਰੋਸ ਪੱਤਰ
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਇਕ ਨਸ਼ੀਲੀਆਂ ਗੋਲੀਆਂ ਦਾ ਕਾਰੋਬਾਰ ਕਰਨ ਵਾਲੇ ਮਾਨਸਾ ਦੇ ਦਵਾਈਆਂ ਦੇ ਵਿਕਰੇਤਾ ਵਲੋਂ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵਲੋਂ ਪੂਰੇ ਪੰਜਾਬ ਵਿਚ ਆਪ ਸਰਕਾਰ ਦੇ ਹਲਕਾ ਵਿਧਾਇਕਾਂ ਦੇ ਘਰਾਂ ਮੂਹਰੇ ਧਰਨੇ ਲਗਾਉਣ ਦੇ ਨਾਲ ਵਿਧਾਇਕਾਂ ਨੂੰ ਲਾਹਨਤ ਪੱਤਰ ਵੀ ਦਿੱਤੇ ਗਏ। ਉਸੇ ਦੀ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਵਲੋਂ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਇਕ ਲਾਹਨਤ ਪੱਤਰ ਹਲਕਾ ਵਿਧਾਇਕ ਮੋਗਾ ਡਾਕਟਰ ਅਮਨਦੀਪ ਕੌਰ ਅਰੋੜਾ ਨੂੰ ਦਿੱਤਾ ਗਿਆ।
ਸ਼
ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਆਪਣੀ ਟੀਮ ਨਾਲ ਹਲਕਾ ਵਿਧਾਇਕ ਮੋਗਾ ਲਈ ਉਨ੍ਹਾਂ ਦੇ ਪੀ.ਏ. ਨੂੰ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਹਰਜੀਤ ਸਿੰਘ, ਜਸਪਾਲ ਸਿੰਘ ਬੱਬੀ
20-10-2026
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਇਕ ਨਸ਼ੀਲੀਆਂ ਗੋਲੀਆਂ ਦਾ ਕਾਰੋਬਾਰ ਕਰਨ ਵਾਲੇ ਮਾਨਸਾ ਦੇ ਦਵਾਈਆਂ ਦੇ ਵਿਕਰੇਤਾ ਵਲੋਂ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵਲੋਂ ਪੂਰੇ ਪੰਜਾਬ ਵਿਚ ਆਪ ਸਰਕਾਰ ਦੇ ਹਲਕਾ ਵਿਧਾਇਕਾਂ ਦੇ ਘਰਾਂ ਮੂਹਰੇ ਧਰਨੇ ਲਗਾਉਣ ਦੇ ਨਾਲ ਵਿਧਾਇਕਾਂ ਨੂੰ ਲਾਹਨਤ ਪੱਤਰ ਵੀ ਦਿੱਤੇ ਗਏ। ਉਸੇ ਦੀ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਵਲੋਂ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਇਕ ਲਾਹਨਤ ਪੱਤਰ ਹਲਕਾ ਵਿਧਾਇਕ ਮੋਗਾ ਡਾਕਟਰ ਅਮਨਦੀਪ ਕੌਰ ਅਰੋੜਾ ਨੂੰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂਆਂ ਵਿਚ ਬੂਟਾ ਸਿੰਘ ਦੌਲਤਪੁਰਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਨਰਿੰਦਰ ਸਿੰਘ ਬੁੱਕਣ ਵਾਲਾ, ਰਵਦੀਪ ਸਿੰਘ ਦਾਰਾਪੁਰ, ਗੁਰਬਿੰਦ ਸਿੰਘ ਸਿੰਘਾਂਵਾਲਾ (ਚਾਰੇ ਸਰਕਲ ਪ੍ਰਧਾਨ), ਰਣਜੀਤ ਸਿੰਘ ਭਾਊ, ਜ਼ਿਲ੍ਹਾ ਸ਼ਹਿਰੀ ਯੂਥ ਪ੍ਰਧਾਨ ਦੇਬ ਅਸੀਸ ਮਲਿਕ, ਯੂਥ ਆਗੂ ਸੁਖਬੀਰ ਸਿੰਘ ਗਿੱਲ ਅਤੇ ਐਸ.ਓ.ਆਈ. ਦੇ ਪ੍ਰਧਾਨ ਜੋਏਦੀਪ ਸ਼ਰਮਾ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਨਸ਼ਿਆਂ ਦਾ ਪੂਰਾ ਬੋਲਬਾਲਾ ਹੈ ਅਤੇ ਸਰਕਾਰ ਇਸ ਤੇ ਕਾਬੂ ਪਾਉਣ ਵਿਚ ਨਾਕਾਮ ਰਹੀ ਹੈ ਅਤੇ ਇਕ ਪਾਸੇ ਸਾਡੇ ਨੌਜਵਾਨ ਚਿੱਟੇ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਅਤੇ ਦੂਸਰੇ ਪਾਸੇ ਮੈਡੀਕਲ ਨਸ਼ੇ ਸਾਡੀ ਨੌਜਵਾਨੀ ਦਾ ਘਾਣ ਕਰ ਰਹੇ ਹਨ ਅਤੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਵਿਚ ਪਤਾ ਨਹੀਂ ਹੋਰ ਕਿੰਨੇ ਕੁ ਅਸ਼ਵਨੀ ਕੁਮਾਰ ਸਿਆਸੀ ਸ਼ਹਿ ਤੇ ਨਸ਼ੀਲੀਆਂ ਗੋਲੀਆਂ ਦਾ ਕਾਰੋਬਾਰ ਕਰ ਰਹੇ ਹਨ। ਸੰਨੀ ਗਿੱਲ ਨੇ ਕਿਹਾ ਕਿ ਅਸਲ ਵਿਚ ਸੂਬੇ ਦੀ ਆਪ ਸਰਕਾਰ ਹਰ ਮੁਹਾਜ਼ ਤੋਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਅੱਜ ਬੁਰੀ ਤਰ੍ਹਾਂ ਨਸ਼ਿਆਂ ਦੀ ਲਪੇਟ ਵਿਚ ਆ ਚੁੱਕਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਇੰਦਰ ਸਿੰਘ ਸੰਧੂ, ਗੁਰਜੰਟ ਸਿੰਘ ਰਾਮੂੰਵਾਲਾ, ਹਰਜਿੰਦਰ ਸਿੰਘ ਆਂਟੂ ਚੋਟੀਆਂ ਖ਼ੁਰਦ, ਸੀਨੀਅਰ ਆਗੂ ਕੁਲਦੀਪ ਸਿੰਘ ਜੋਗੇਵਾਲਾ, ਨਵਦੀਪ ਸਿੰਘ ਨਿੰਮਾ ਲੰਢੇਕੇ, ਗੁਰਚਰਨ ਸਿੰਘ ਕਾਲੀਏ ਵਾਲਾ, ਮੇਹਰਬਾਨ ਸਿੰਘ ਬਿੱਟੂ, ਸੁਖਦੇਵ ਸਿੰਘ ਨੰਬਰਦਾਰ, ਬੋਹੜ ਸਿੰਘ ਰੱਤੀਆਂ, ਸੁਖਵਿੰਦਰ ਸਿੰਘ ਕਾਲੂ ਸਫਰੀ, ਗੁਰਮੀਤ ਸਿੰਘ ਫ਼ੌਜੀ ਡਰੋਲੀ ਭਾਈ, ਗੁਰਦਰਸ਼ਨ ਸਿੰਘ ਝੰਡੇਆਣਾ ਗਰਬੀ, ਜਸਵਿੰਦਰ ਸਿੰਘ ਛਿੰਦਾ ਮੱਲ੍ਹੀਆਂ ਵਾਲਾ, ਗੁਰਜੰਟ ਸਿੰਘ ਯੂਥ ਪ੍ਰਧਾਨ, ਨਵਤੇਜ ਸਿੰਘ ਗਿੱਲ ਬੁੱਕਣ ਵਾਲਾ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਜਗਰਾਜ ਸਿੰਘ ਜੱਗਾ ਸਾਬਕਾ ਸਰਪੰਚ ਘੱਲ, ਪਵਨਦੀਪ ਸਿੰਘ ਘੱਲ ਕਲਾਂ, ਲਖਵੀਰ ਸਿੰਘ ਖੋਖਰ, ਬਲਕਾਰ ਸਿੰਘ ਮੰਗੇਵਾਲਾ, ਗੁਰਸੇਵਕ ਸਿੰਘ ਰੱਤੀਆਂ, ਸਾਗਰ ਸਿੰਘ ਐਸ.ਸੀ. ਵਿੰਗ ਸਰਕਲ ਚੜਿੱਕ ਆਦਿ ਹਾਜ਼ਰ ਸਨ।