19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਧਾਇਕ ਮਨਜੀਤ ਬਿਲਾਸਪੁਰ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਦਿੱਤਾ ਰੋਸ ਪੱਤਰ

ਨਿਹਾਲ ਸਿੰਘ ਵਾਲਾ, 19 ਅਕਤੂਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਨਸ਼ਾ ਵਿਰੋਧੀ ਸਮਾਜ ਸੇਵੀ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ ਲੈਣ ਲਈ ਬਣੀ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਨਿਹਾਲ ਸਿੰਘ ਵਾਲਾ ਹਲਕੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਲਾਹਨਤੀ ਪੱਤਰ ਦਿੱਤਾ ਗਿਆ| ਇਸ ਮੌਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ’ਚ ਇਨਸਾਫ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਤੋਂ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ| ਇਸ ਮੌਕੇ ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਖੋਸਾ, ਕਿਸਾਨ ਮਜ਼ਦੂਰ ਇਨਸਾਫ਼ ਕਮੇਟੀ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਸਿੱਖ ਜਥੇਬੰਦੀਆਂ, ਗੌਰਮਿੰਟ ਪੈਨਸ਼ਨ ਐਸੋਸੀਏਸ਼ਨ, ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਮਾਨ ਦਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਰਣਯੋਧ ਸਿੰਘ ਰਣੀਆਂ, ਸਤਨਾਮ ਸਿੰਘ ਮਾਛੀਕੇ, ਬਾਬਾ ਜਸਵੀਰ ਸਿੰਘ ਘੋਲੀਆ, ਰਾਜਵਿੰਦਰ ਸਿੰਘ, ਖਣਮੁਖ ਭਾਰਤੀ ਪੱਤੋ, ਭਜਨ ਸਿੰਘ ਗਿੱਲ, ਰਮਨਜੀਤ ਸਿੰਘ ਰੰਮਾ, ਨਿਰਭੈ ਸਿੰਘ ਢੁੱਡੀਕੇ, ਪ੍ਰਧਾਨ ਗੁਰਮੇਲ ਸਿੰਘ ਖੋਟੇ, ਨਾਜ਼ਰ ਸਿੰਘ ਖਾਈ, ਬੇਅੰਤ ਸਿੰਘ ਮੱਲੇਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਫੈਲਾਅ ਇਕ ਗੰਭੀਰ ਸਮਾਜਿਕ ਸਮੱਸਿਆ ਬਣ ਚੁੱਕਾ ਹੈ| ਅਜਿਹੇ ਹਾਲਾਤ ’ਚ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ਹੈ| ਉਕਤ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਿਲ ਵਿਅਕਤੀਆਂ ਅਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ| ਇਸ ਮੌਕੇ ਹਰਜੀਤ ਸਿੰਘ ਰਾਮੂੰਵਾਲਾ, ਰੇਸ਼ਮ ਸਿੰਘ ਮਾਣੂੰਕੇ, ਹਰਜੀਤ ਸਿੰਘ ਤਰਨਤਾਰਨ, ਬਲਜਿੰਦਰ ਸਿੰਘ ਦੌਲਤਪੁਰਾ, ਸੋਨੀ ਹਿੰਮਤਪੁਰਾ, ਅਜੀਤ ਸਿੰਘ ਬਾਠ ਪੱਤੋ, ਬਿੰਦਰ ਸਿੰਘ ਖੋਟੇ, ਦਰਸ਼ਨ ਸਿੰਘ ਮਾਣੂੰਕੇ, ਜਸਪਤ ਰਾਇ, ਬਲਤੇਜ ਸਿੰਘ ਫੌਜੀ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਸਾਰੀਆਂ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਨਾਂਅ ਲਾਹਨਤੀ ਪੱਤਰ ਡਿਊਟੀ ਮੈਜਿਸਟ੍ਰੇਟ ਕੁਲਵੰਤ ਸਿੰਘ ਨੂੰ ਸੌਂਪਿਆ ਗਿਆ| ਇਸ ਮੌਕੇ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀ. ਐਸ.

Ad Position 21
No active advertisement
ਨਿਹਾਲ ਸਿੰਘ ਵਾਲਾ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ| ਤਸਵੀਰ : ਸੁਖਦੇਵ ਸਿੰਘ ਖਾਲਸਾ 20-10-2026
ਨਿਹਾਲ ਸਿੰਘ ਵਾਲਾ, 19 ਅਕਤੂਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਨਸ਼ਾ ਵਿਰੋਧੀ ਸਮਾਜ ਸੇਵੀ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ ਲੈਣ ਲਈ ਬਣੀ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਨਿਹਾਲ ਸਿੰਘ ਵਾਲਾ ਹਲਕੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਲਾਹਨਤੀ ਪੱਤਰ ਦਿੱਤਾ ਗਿਆ| ਇਸ ਮੌਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ’ਚ ਇਨਸਾਫ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਤੋਂ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ| ਇਸ ਮੌਕੇ ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਖੋਸਾ, ਕਿਸਾਨ ਮਜ਼ਦੂਰ ਇਨਸਾਫ਼ ਕਮੇਟੀ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਸਿੱਖ ਜਥੇਬੰਦੀਆਂ, ਗੌਰਮਿੰਟ ਪੈਨਸ਼ਨ ਐਸੋਸੀਏਸ਼ਨ, ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਮਾਨ ਦਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਰਣਯੋਧ ਸਿੰਘ ਰਣੀਆਂ, ਸਤਨਾਮ ਸਿੰਘ ਮਾਛੀਕੇ, ਬਾਬਾ ਜਸਵੀਰ ਸਿੰਘ ਘੋਲੀਆ, ਰਾਜਵਿੰਦਰ ਸਿੰਘ, ਖਣਮੁਖ ਭਾਰਤੀ ਪੱਤੋ, ਭਜਨ ਸਿੰਘ ਗਿੱਲ, ਰਮਨਜੀਤ ਸਿੰਘ ਰੰਮਾ, ਨਿਰਭੈ ਸਿੰਘ ਢੁੱਡੀਕੇ, ਪ੍ਰਧਾਨ ਗੁਰਮੇਲ ਸਿੰਘ ਖੋਟੇ, ਨਾਜ਼ਰ ਸਿੰਘ ਖਾਈ, ਬੇਅੰਤ ਸਿੰਘ ਮੱਲੇਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਫੈਲਾਅ ਇਕ ਗੰਭੀਰ ਸਮਾਜਿਕ ਸਮੱਸਿਆ ਬਣ ਚੁੱਕਾ ਹੈ| ਅਜਿਹੇ ਹਾਲਾਤ ’ਚ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ਹੈ| ਉਕਤ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਿਲ ਵਿਅਕਤੀਆਂ ਅਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ| ਇਸ ਮੌਕੇ ਹਰਜੀਤ ਸਿੰਘ ਰਾਮੂੰਵਾਲਾ, ਰੇਸ਼ਮ ਸਿੰਘ ਮਾਣੂੰਕੇ, ਹਰਜੀਤ ਸਿੰਘ ਤਰਨਤਾਰਨ, ਬਲਜਿੰਦਰ ਸਿੰਘ ਦੌਲਤਪੁਰਾ, ਸੋਨੀ ਹਿੰਮਤਪੁਰਾ, ਅਜੀਤ ਸਿੰਘ ਬਾਠ ਪੱਤੋ, ਬਿੰਦਰ ਸਿੰਘ ਖੋਟੇ, ਦਰਸ਼ਨ ਸਿੰਘ ਮਾਣੂੰਕੇ, ਜਸਪਤ ਰਾਇ, ਬਲਤੇਜ ਸਿੰਘ ਫੌਜੀ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਸਾਰੀਆਂ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਨਾਂਅ ਲਾਹਨਤੀ ਪੱਤਰ ਡਿਊਟੀ ਮੈਜਿਸਟ੍ਰੇਟ ਕੁਲਵੰਤ ਸਿੰਘ ਨੂੰ ਸੌਂਪਿਆ ਗਿਆ| ਇਸ ਮੌਕੇ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀ.ਐਸ.ਪੀ. ਅਨਵਰ ਅਲੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਰਣਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ| ਇਸ ਮੌਕੇ ਹਰਮਨਜੀਤ ਸਿੰਘ ਦੀਦਾਰੇਵਾਲਾ, ਦਵਿੰਦਰ ਸਿੰਘ ਖੋਟੇ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਹਰਵਿੰਦਰ ਸਿੰਘ ਮਧੇਕੇ, ਸੁਖਚੈਨ ਸਿੰਘ ਮੱਲੇਆਣਾ, ਮੁਕੰਦ ਸਿੰਘ ਦੀਨਾ, ਯਸ਼ਪਾਲ ਰਾਏ, ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਸਰਪੰਚ ਕੁਲਦੀਪ ਸਿੰਘ ਮਧੇਕੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਗੌੜਾ ਪੱਤੋ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਜੀਤਾ ਸੈਦੋਕੇ ਤੋਂ ਇਲਾਵਾ ਵੱਡੀ ਗਿਣਤੀ ’ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਦੇ ਘਰ ਦਾ ਕੀਤਾ ਘਿਰਾਓ ਅਗਲੀ ਖ਼ਬਰ ਚੇਅਰਮੈਨ ਮਨਦੀਪ ਸਿੰਘ ਕੋਟਲਾ ਨੇ ਦਾਣਾ ਮੰਡੀ ਮਾਹਲਾ ਕਲਾਂ ਤੇ ਲੰਗੇਆਣਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
Ad Position 24