21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗਰੁੱਪ - ਡੀ ਦੀ ਲਿਖਤੀ ਪ੍ਰੀਖਿਆ ਦੇ ਮੱਦੇਨਜ਼ਰ ਮੋਗਾ ਦੇ 14 ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ’ ਤੇ ਪਾਬੰਦੀ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਪ੍ਰਕਾਸ਼ਿਤ ਗਰੁੱਪ-ਡੀ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਮਿਤੀ : 25 ਅਕਤੂਬਰ, 2026 (ਐਤਵਾਰ) ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਲਈ ਉਮੀਦਵਾਰਾਂ ਦਾ ਰਿਪੋਰਟਿੰਗ ਸਮਾਂ ਸਵੇਰੇ 9 ਵਜੇ ਨਿਰਧਾਰਿਤ ਕੀਤਾ ਗਿਆ ਹੈ।

Ad Position 21
No active advertisement
ਡੀ.ਐਸ. ਬਲੌਸਮ ਸਕੂਲ ਮੋਗਾ ਵਿਚ ਦੁਸਹਿਰੇ ਦਾ ਤਿਉਹਾਰ ਮਨਾਉਣ ਸਮੇਂ ਸਕੂਲ ਸਟਾਫ਼ ਤੇ ਬੱਚੇ। ਤਸਵੀਰ : ਹਰਜੀਤ ਸਿੰਘ 21-10-2026
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਪ੍ਰਕਾਸ਼ਿਤ ਗਰੁੱਪ-ਡੀ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਮਿਤੀ : 25 ਅਕਤੂਬਰ, 2026 (ਐਤਵਾਰ) ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਲਈ ਉਮੀਦਵਾਰਾਂ ਦਾ ਰਿਪੋਰਟਿੰਗ ਸਮਾਂ ਸਵੇਰੇ 9 ਵਜੇ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਮੋਗਾ ਵਿਚ ਇਸ ਪ੍ਰੀਖਿਆ ਲਈ ਕੁੱਲ 14 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਪ੍ਰੀਖਿਆ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕ ਾਰਾਂ ਦੀ ਵਰਤੋਂ ਕਰਦਿਆਂ ਜਿੱਲ੍ਹਾ ਮੋਗਾ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਅਤੇ ਡਿਊਟੀ ‘ਤੇ ਤਾਇਨਾਤ ਸਟਾਫ਼ ਤੋਂ ਇਲਾਵਾ ਹੋਰ ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਾਹੀ ਹੋਵੇਗੀ। ਇਹ ਹੁਕਮ ਮਿਤੀ : 25 ਅਕਤੂਬਰ, 2026 ਨੂੰ ਲਾਗੂ ਰਹਿਣਗੇ। ਜਿੱਲ੍ਹਾ ਪ੍ਰਸ਼ਾਸਨ ਵਲੋਂ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਅਤੇ ਸਬੰਧਿਤ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦਰਸ਼ਨ ਯਾਤਰਾ ਦੇ ਸਫ਼ਰ ਤੇ ਪੱਛਮੀ ਬੰਗਾਲ ਤੋਂ ਸਾਈਕਲ ਸਵਾਰ ਮੋਗਾ ਪਹੁੰਚਣ ਤੇ ਨਿੱਘਾ ਸਵਾਗਤ ਪਾਣੀ ਬਚਾਓ, ਯੋਗਾ ਕਰੋ... ਅਗਲੀ ਖ਼ਬਰ ਯੋਗੀਰਾਜ ਬ੍ਰਹਮਚਾਰੀ ਕੁਟੀਆ ’ ਚ ਨਵਮੀ ਮੌਕੇ ਡਾਂਡੀਆ ਨਾਈਟ ਕਾਰਵਾਈ ਮਹਿਲਾਵਾਂ ਨੇ ਡਾਂਡੀਆ ਨਾਈਟ ’ਚ ਉਤਸ਼ਾਹ ਨਾਲ ਭਾਗ ਲੈ...
Ad Position 24