21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ ਵਿਖੇ ਰਾਮ-ਲੀਲ੍ਹਾ ਦਾ ਆਯੋਜਨ

ਧਰਮਕੋਟ, 20 ਅਕਤੂਬਰ (ਪਰਮਜੀਤ ਸਿੰਘ)-ਐਸ. ਐਫ.

Ad Position 21
No active advertisement
ਅਜੀਤ ਡੈਸਕ 21-10-2026
ਧਰਮਕੋਟ, 20 ਅਕਤੂਬਰ (ਪਰਮਜੀਤ ਸਿੰਘ)-ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਵਿਖੇ ‘ਰਾਮ-ਲੀਲ੍ਹਾ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਸੀ. ਐਮ. ਡੀ. ਅਭਿਸ਼ੇਕ ਜਿੰਦਲ ਅਤੇ ਸ੍ਰੀਮਤੀ ਸਰੋਜ ਰਾਣੀ ਜਿੰਦਲ ਵਲੋਂ ਕਰਵਾਈ ਗਈ। ਰਾਮ-ਲੀਲ੍ਹਾ ਦੇ ਤਹਿਤ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸਬੰਧਿਤ ਸੁੰਦਰ ਲੀਲਾਵਾਂ ਨੂੰ ਪੇਸ਼ ਕੀਤਾ ਗਿਆ। ਰਾਮ-ਰਾਵਣ ਯੁੱਧ ਅਤੇ ਸ੍ਰੀ ਰਾਮ ਚੰਦਰ ਜੀ ਦੀ ਅਯੁੱਧਿਆ ਵਾਪਸੀ ਵਰਗੇ ਮਨਮੋਹਕ ਦ੍ਰਿਸ਼ ਪੇਸ਼ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਰਾਮ-ਲੀਲ੍ਹਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਰਾਮ-ਲੀਲ੍ਹਾ ਵਰਗੇ ਨਾਟਕ ਉਨ੍ਹਾਂ ਨੂੰ ਅਸਲ ਜੀਵਨ ਦੇ ਕਈ ਮਹੱਤਵਪੂਰਨ ਸਬਕ ਸਿਖਾਉਂਦੇ ਹਨ। ਇਸ ਮੌਕੇ ਸਕੂਲ ਦੇ ਸੀ. ਐਮ. ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਨੇ ਨੌਜਵਾਨਾਂ ਨੂੰ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਵਿਚ ਸਾਥ ਦੇਣ ਦੀ ਕੀਤੀ ਅਪੀਲ ਅਗਲੀ ਖ਼ਬਰ ਪਿੰਡ ਬੁੱਟਰ ਕਲਾਂ ਵਿਖੇ ਨਵੇਂ ਪੰਚਾਇਤ ਘਰ ਦਾ ਉਦਘਾਟਨ
Ad Position 24