20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਦੁਰਗਾ ਅਸ਼ਟਮੀ ਅਤੇ ਰਾਮ ਨੌਮੀ ਮੌਕੇ ਕੰਨਿਆ ਪੂਜਨ ਤੇ ਹਵਨ ਯੱਗ ਕਰਵਾਇਆ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

Ad Position 21
No active advertisement
ਅਜੀਤ ਡੈਸਕ 21-10-2026
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਹੜੇ ਵਿਚ ਸਥਿਤ ਦੁਰਗਾ ਮੰਦਰ ਵਿਖੇ ਨਵਰਾਤਰਿਆਂ ਦੇ ਤਿਉਹਾਰ ਦੌਰਾਨ ਦੁਰਗਾ ਅਸ਼ਟਮੀ ਅਤੇ ਰਾਮ ਨੌਮੀ ਦੇ ਮੌਕੇ ਕੰਨ੍ਹਿਆਂ ਪੂਜਨ ਅਤੇ ਹਵਨ ਯੱਗ ਕਰਵਾਇਆ ਗਿਆ। ਸਭ ਤੋਂ ਪਹਿਲਾਂ ਪੰਡਤ ਰਾਮ ਚੰਦਰ ਸ਼ਰਮਾ ਦੀ ਅਗਵਾਈ ਹੇਠ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ, ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਾਂ ਦੁਰਗਾ ਦੇ ਦਰਬਾਰ ਵਿਚ ਪੂਜਾ-ਅਰਚਨਾ ਕੀਤੀ। ਇਸ ਉਪਰੰਤ ਹਵਨ ਯੱਗ ਕਰਵਾਇਆ ਗਿਆ, ਜਿਸ ਵਿਚ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਅਹੂਤੀਆਂ ਪਾਈਆਂ ਗਈਆਂ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੁਰਗਾ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਦੱਸਿਆ ਕਿ ਹਰ ਸਾਲ ਨਵਰਾਤਰਿਆਂ ਦੌਰਾਨ ਸੰਸਥਾ ਦੇ ਦੁਰਗਾ ਮੰਦਰ ਵਿਚ ਪੂਜਾ-ਅਰਚਨਾ ਅਤੇ ਸੰਕੀਰਤਨ ਕਰਵਾਇਆ ਜਾਂਦਾ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਨਵਰਾਤਰਿਆਂ ਦੇ ਪਵਿੱਤਰ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਭਜਨ ਗਾਇਕਾਂ ਵਲੋਂ ਮਾਂ ਦੁਰਗਾ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਜਿਸ ਨਾਲ ਹਾਜ਼ਰ ਵਿਦਿਆਰਥੀ ਅਤੇ ਅਧਿਆਪਕ ਭਗਤੀ ਰਸ ਵਿਚ ਲੀਨ ਹੋ ਗਏ। ਇਸ ਉਪਰੰਤ ਕੰਨ੍ਹਿਆਂ ਪੂਜਨ ਕੀਤਾ ਗਿਆ ਅਤੇ ਕੰਨਿਆਂਵਾਂ ਨੂੰ ਤੋਹਫ਼ੇ ਭੇਟ ਕੀਤੇ ਗਏ। ਮਾਂ ਦੁਰਗਾ ਦੇ ਜੈਕਾਰਿਆਂ ਨਾਲ ਸਮੁੱਚਾ ਮੰਦਰ ਗੂੰਜ ਉੱਠਿਆ। ਸਮਾਗਮ ਦੇ ਅੰਤ ਵਿਚ ਸਾਰਿਆਂ ਨੂੰ ਪ੍ਰਸ਼ਾਦ ਵੰਡਿਆਂ ਗਿਆ।
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਢੇਸੀ ਜ਼ਿਲ੍ਹਾ ਇੰਟੈਲੀਜੈਂਸ ਵਿਭਾਗ ਦੇ ਐਸ.ਪੀ. ਨਿਯੁਕਤ ਅਗਲੀ ਖ਼ਬਰ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ 31ਵੀਂਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24