ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਨੇ ਕੀਤੀ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਆਵਾਜ਼ ਬੁਲੰਦ
ਠੱਠੀ ਭਾਈ, 20 ਅਕਤੂਬਰ (ਜਗਰੂਪ ਸਿੰਘ ਮਠਾੜੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ: 295 ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਸੁਖਚੈਨ ਸਿੰਘ ਸੂਬਾ ਸੇਖਾ ਕਲਾਂ ਦੀ ਪ੍ਰਧਾਨਗੀ ਹੇਠ ਹੋਈ।
ਠੱਠੀ ਭਾਈ, 20 ਅਕਤੂਬਰ (ਜਗਰੂਪ ਸਿੰਘ ਮਠਾੜੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ: 295 ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਸੁਖਚੈਨ ਸਿੰਘ ਸੂਬਾ ਸੇਖਾ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਸਭ ਤੋਂ ਪਹਿਲਾਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਹੋਈ ਮੌਤ ’ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਲੋਕ ਮਾਰੂ ਨੀਤੀਆਂ ਦਾ ਹਰ ਪੱਧਰ ’ਤੇ ਅਤੇ ਹਰ ਪਿੰਡ ਵਿਚ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਦੀਆਂ ਨੀਤੀਆਂ ਹੋਣ ਜਾਂ ਰਾਜ ਸਰਕਾਰ ਦੀਆਂ ਜਥੇਬੰਦੀ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ ਦੌਰਾਨ ਪ੍ਰਧਾਨ ਨੇ ਮੈਂਬਰਾਂ ਨੂੰ ਸਾਫ-ਸੁਥਰੀ ਅਤੇ ਜ਼ਿੰਮੇਵਾਰੀ ਨਾਲ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਬਾਘਾ ਪੁਰਾਣਾ ਅਤੇ ਬਲਾਕ ਨਿਹਾਲ ਸਿੰਘ ਵਾਲਾ ਦੇ ਵੱਡੀ ਗਿਣਤੀ ਆਗੂ ਹਾਜ਼ਰ ਸਨ।