20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਬਲਾਕ ਪੱਧਰ ਦੇ ਸਾਇੰਸ ਡਰਾਮਾ ਮੁਕਾਬਲੇ ’ਚ ਦੂਜੇ ਨੰਬਰ ’ਤੇ

ਸਮਾਲਸਰ, 20 ਅਕਤੂਬਰ (ਗੁਰਜੰਟ ਕਲਸੀ ਲੰਡੇ)-ਨੈਸ਼ਨਲ ਸਾਇੰਸ ਸੈਂਟਰ ਨਵੀਂ ਦਿੱਲੀ ਵਲੋਂ ਰਾਸ਼ਟਰੀ ਵਿਗਿਆਨ ਕੇਂਦਰ ਦਿੱਲੀ ਵਿਚ ਦਸੰਬਰ 2026 ਵਿਚ ਉੱਤਰ ਭਾਰਤ ਦਾ ਛੇਵੀਂ ਤੋਂ ਦਸਵੀਂ ਵਿਚ ਪੜ੍ਹਦੇ ਵਿਦਿਆਰਥੀਆਂ ਦਾ ਨੈਸ਼ਨਲ ਸਾਇੰਸ ਡਰਾਮਾ ਕਰਵਾਏ ਜਾਣ ਲਈ ਪੰਜਾਬ ਰਾਜ ਦੇ ਵਿਦਿਆਰਥੀਆਂ ਦੀ ਚੋਣ ਕਰਨ ਸੰਬੰਧੀ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਦਿੱਤੇ ਆਦੇਸ਼ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਅਸ਼ੀਸ਼ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਮੋਗਾ ਦੇ ਬਲਾਕ ਬਾਘਾ ਪੁਰਾਣਾ ਦੇ ਮੁਕਾਬਲੇ ਸਕੂਲ ਆਫਿਸ ਐਮੀਨੈਂਸ ਬਾਘਾ ਪੁਰਾਣਾ ਦੇ ਪ੍ਰਿੰਸੀਪਲ ਸਤਿੰਦਰ ਕੌਰ ਦੇ ਪ੍ਰਬੰਧਾਂ ਹੇਠ ਕਰਵਾਏ ਗਏ। ਇਸ ਮੁਕਾਬਲੇ ਵਿਚ ਬਲਾਕ ਬਾਘਾ ਪੁਰਾਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.

Ad Position 21
No active advertisement
ਅਜੀਤ ਡੈਸਕ 21-10-2026
ਸਮਾਲਸਰ, 20 ਅਕਤੂਬਰ (ਗੁਰਜੰਟ ਕਲਸੀ ਲੰਡੇ)-ਨੈਸ਼ਨਲ ਸਾਇੰਸ ਸੈਂਟਰ ਨਵੀਂ ਦਿੱਲੀ ਵਲੋਂ ਰਾਸ਼ਟਰੀ ਵਿਗਿਆਨ ਕੇਂਦਰ ਦਿੱਲੀ ਵਿਚ ਦਸੰਬਰ 2026 ਵਿਚ ਉੱਤਰ ਭਾਰਤ ਦਾ ਛੇਵੀਂ ਤੋਂ ਦਸਵੀਂ ਵਿਚ ਪੜ੍ਹਦੇ ਵਿਦਿਆਰਥੀਆਂ ਦਾ ਨੈਸ਼ਨਲ ਸਾਇੰਸ ਡਰਾਮਾ ਕਰਵਾਏ ਜਾਣ ਲਈ ਪੰਜਾਬ ਰਾਜ ਦੇ ਵਿਦਿਆਰਥੀਆਂ ਦੀ ਚੋਣ ਕਰਨ ਸੰਬੰਧੀ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਦਿੱਤੇ ਆਦੇਸ਼ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਅਸ਼ੀਸ਼ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਮੋਗਾ ਦੇ ਬਲਾਕ ਬਾਘਾ ਪੁਰਾਣਾ ਦੇ ਮੁਕਾਬਲੇ ਸਕੂਲ ਆਫਿਸ ਐਮੀਨੈਂਸ ਬਾਘਾ ਪੁਰਾਣਾ ਦੇ ਪ੍ਰਿੰਸੀਪਲ ਸਤਿੰਦਰ ਕੌਰ ਦੇ ਪ੍ਰਬੰਧਾਂ ਹੇਠ ਕਰਵਾਏ ਗਏ। ਇਸ ਮੁਕਾਬਲੇ ਵਿਚ ਬਲਾਕ ਬਾਘਾ ਪੁਰਾਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ.ਗੜ੍ਹ ਦੀ ਟੀਮ ਨੇ ਕਮਲਪ੍ਰੀਤ ਕੌਰ ਸਿੱਧੂ ਦੀ ਅਗਵਾਈ ਵਿਚ ਭਾਗ ਲਿਆ। ਟੀਮ ਨੇ ਥੀਮ ਦੇ ਉਪ ਵਿਸ਼ੇ ਸਮੁੰਦਰਾਂ ਦੀ ਬਹਾਲੀ ਆਉਣ ਵਾਲੀਆਂ ਪੀੜ੍ਹੀਆਂ ਦੀ ਸੰਭਾਲ ਤਹਿਤ ਡਰਾਮੇ ਦੀ ਪੇਸ਼ਕਾਰੀ ਕੀਤੀ ਅਤੇ ਮੁਕਾਬਲੇ ਵਿਚੋਂ ਟੀਮ ਦੂਜੇ ਨੰਬਰ ’ਤੇ ਰਹੀ। ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ, ਸਟਾਫ, ਚੇਅਰਮੈਨ ਲਖਵੀਰ ਸਿੰਘ, ਉਪ ਚੇਅਰਮੈਨ ਜਗਰੂਪ ਸਿੰਘ ਸਕੂਲ ਮੈਨੇਜਮੈਂਟ ਕਮੇਟੀ, ਪ੍ਰਧਾਨ ਹਰੀ ਸਿੰਘ ਬਰਾੜ, ਸਕੱਤਰ ਅਮਰਜੀਤ ਸਿੰਘ ਸ਼ਰਮਾ ਨੇ ਗਾਈਡ ਅਧਿਆਪਕ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ’ਚ ਦੁਸਹਿਰੇ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਅਗਨ ਭੇਟ ਅਗਲੀ ਖ਼ਬਰ ਬਾਬਾ ਬੁੱਢਾ ਜੀ ਗ੍ਰੰਥੀ ਭਲਾਈ ਚੈਰੀਟੇਬਲ ਟਰੱਸਟ ਵੱਲੋਂ ਗ੍ਰੰਥੀ ਸਿੰਘਾਂ ਦੀ ਵਰਕਸ਼ਾਪ ਕਰਵਾਈ
Ad Position 24