ਗੁਰਦੁਆਰਾ ਹਰਗੋਬਿੰਦ ਸਰ ਟਿੱਬੀ ਸਾਹਿਬ ਬਿਲਾਸਪੁਰ ਵਿਖੇ ਇਕੋਤਰੀ ਦੇ ਭੋਗ ਪਾਏ
ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਹਰਗੋਬਿੰਦ ਸਰ ਟਿੱਬੀ ਸਾਹਿਬ ਬਿਲਾਸਪੁਰ ਵਿਖੇ ਸਾਲਾਨਾ ਇਕੋਤਰੀ ਸਮਾਗਮਾਂ ਦੀ ਸੰਪੂਰਨਤਾ ’ਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਸ਼ਰਧਾ ਅਤੇ ਸਤਿਕਾਰ ਸਹਿਤ ਪਾਏ ਗਏ। ਇਸ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਨਾਮੀ ਪੰਥਕ ਜਥਿਆਂ ਨੇ ਹਾਜ਼ਰੀ ਲਗਵਾਈ।
ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਹਰਗੋਬਿੰਦ ਸਰ ਟਿੱਬੀ ਸਾਹਿਬ ਬਿਲਾਸਪੁਰ ਵਿਖੇ ਸਾਲਾਨਾ ਇਕੋਤਰੀ ਸਮਾਗਮਾਂ ਦੀ ਸੰਪੂਰਨਤਾ ’ਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਸ਼ਰਧਾ ਅਤੇ ਸਤਿਕਾਰ ਸਹਿਤ ਪਾਏ ਗਏ। ਇਸ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਨਾਮੀ ਪੰਥਕ ਜਥਿਆਂ ਨੇ ਹਾਜ਼ਰੀ ਲਗਵਾਈ। ਕਵੀਸ਼ਰ ਅਤੇ ਢਾਡੀ ਜਥਿਆਂ ਨੇ ਆਪਣੀਆਂ ਰਚਨਾਵਾਂ ਤੇ ਵਾਰਾਂ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਮੌਜੂਦਾ ਗੱਦੀ ਨਸ਼ੀਨ ਬਾਬਾ ਜਗਮੋਹਣ ਸਿੰਘ ਖਾਲਸਾ ਨੇ ਦੱਸਿਆ ਕਿ ਸੱਚਖੰਡ ਵਾਸੀ ਬਾਬਾ ਅਵਤਾਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਮਰਿਆਦਾ ਅਨੁਸਾਰ ਗੁਰਬਾਣੀ ਦੇ ਪਾਠ ਸੰਪੂਰਨ ਹੋਏ ਜਿਸ ਵਿਚ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਹਾਜ਼ਰੀ ਭਰੀ। ਬੁਲਾਰਿਆਂ ਨੇ ਇਸ ਅਸਥਾਨ ਦੇ ਇਤਿਹਾਸਕ ਪਿਛੋਕੜ ਬਾਰੇ ਵੀ ਰੌਸ਼ਨੀ ਪਾਈ। ਇਸ ਸਮੇਂ ਖੀਰ ਅਤੇ ਮਾਲ ਪੂੜਿਆਂ ਦਾ ਲੰਗਰ ਅਤੁੱਟ ਵਰਤਿਆ ਜਿਸ ਵਿਚ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਲੰਟੀਅਰਾਂ ਨੇ ਵੀ ਸੇਵਾ ਨਿਭਾਈ।