22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਪੋਸਟਰ ਜਾਰੀ 29 ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ – ਬਾਬਾ ਗੁਰਬਖਸ਼ ਸਿੰਘ

ਬੱਧਨੀ ਕਲਾਂ, 22 ਅਕਤੂਬਰ (ਸੰਜੀਵ ਕੋਛੜ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੇ ਨਾਨਕੇ ਨਗਰ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ’ਚ 29 ਅਕਤੂਬਰ (13 ਕੱਤਕ) ਦਿਨ ਵੀਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਬੱਧਨੀ ਕਲਾਂ ਵਿਖੇ ਸਜਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੁਰਬਖਸ਼ ਸਿੰਘ, ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ ਆਦਿ ਸੇਵਾਦਾਰਾਂ ਨੇ ਦੱਸਿਆ ਕਿ 29 ਅਕਤੂਬਰ ਦਿਨ ਬੁੱਧਵਾਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਬਹੁਤ ਹੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ| ਸੇਵਾਦਾਰਾਂ ਨੇ ਆਪੋ-ਆਪਣੀਆਂ ਡਿਊਟੀਆਂ ਬਾਖੂਬੀ ਸੰਭਾਲ ਲਈਆਂ ਹਨ, ਜਗ੍ਹਾ-ਜਗ੍ਹਾ ਸੁਆਗਤੀ ਗੇਟ ਬਣਾਉਣ, ਸ਼ਹਿਰ ਨੂੰ ਰੰਗ ਬਰੰਗੀਆਂ ਲੜੀਆਂ ਅਤੇ ਕੇਸਰੀ ਝੰਡਿਆਂ ਨਾਲ ਸਜਾਉਣ ਲਈ ਸੇਵਾਦਾਰਾਂ ਦੀਆਂ ਬਾਖੂਬੀ ਡਿਉੂਟੀਆਂ ਲਗਾਈਆਂ ਗਈਆਂ ਹਨ| ਇਸ ਨਗਰ ਕੀਰਤਨ ਸਬੰਧੀ ਦੇਸ਼ ਵਿਦੇਸ਼ ਤੋਂ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਤੋਂ ਇਲਾਵਾ 30 ਅਕਤੂਬਰ ਤੋਂ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੀ ਆਰੰਭਤਾ ਹੋਵੇਗੀ, ਜਿਨ੍ਹਾਂ ਦੇ ਭੋਗ 3 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪਾਏ ਜਾਣਗੇ ਅਤੇ 30 ਅਕਤੂਬਰ ਤੋਂ 2 ਨਵੰਬਰ ਤੱਕ 8.

Ad Position 21
No active advertisement
ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਤੇ ਬਾਬਾ ਗੁਰਬਖਸ਼ ਸਿੰਘ| 23-10-2026
ਬੱਧਨੀ ਕਲਾਂ, 22 ਅਕਤੂਬਰ (ਸੰਜੀਵ ਕੋਛੜ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੇ ਨਾਨਕੇ ਨਗਰ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ’ਚ 29 ਅਕਤੂਬਰ (13 ਕੱਤਕ) ਦਿਨ ਵੀਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਬੱਧਨੀ ਕਲਾਂ ਵਿਖੇ ਸਜਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੁਰਬਖਸ਼ ਸਿੰਘ, ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ ਆਦਿ ਸੇਵਾਦਾਰਾਂ ਨੇ ਦੱਸਿਆ ਕਿ 29 ਅਕਤੂਬਰ ਦਿਨ ਬੁੱਧਵਾਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਬਹੁਤ ਹੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ| ਸੇਵਾਦਾਰਾਂ ਨੇ ਆਪੋ-ਆਪਣੀਆਂ ਡਿਊਟੀਆਂ ਬਾਖੂਬੀ ਸੰਭਾਲ ਲਈਆਂ ਹਨ, ਜਗ੍ਹਾ-ਜਗ੍ਹਾ ਸੁਆਗਤੀ ਗੇਟ ਬਣਾਉਣ, ਸ਼ਹਿਰ ਨੂੰ ਰੰਗ ਬਰੰਗੀਆਂ ਲੜੀਆਂ ਅਤੇ ਕੇਸਰੀ ਝੰਡਿਆਂ ਨਾਲ ਸਜਾਉਣ ਲਈ ਸੇਵਾਦਾਰਾਂ ਦੀਆਂ ਬਾਖੂਬੀ ਡਿਉੂਟੀਆਂ ਲਗਾਈਆਂ ਗਈਆਂ ਹਨ| ਇਸ ਨਗਰ ਕੀਰਤਨ ਸਬੰਧੀ ਦੇਸ਼ ਵਿਦੇਸ਼ ਤੋਂ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਤੋਂ ਇਲਾਵਾ 30 ਅਕਤੂਬਰ ਤੋਂ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੀ ਆਰੰਭਤਾ ਹੋਵੇਗੀ, ਜਿਨ੍ਹਾਂ ਦੇ ਭੋਗ 3 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪਾਏ ਜਾਣਗੇ ਅਤੇ 30 ਅਕਤੂਬਰ ਤੋਂ 2 ਨਵੰਬਰ ਤੱਕ 8.30 ਵਜੇ ਤੋਂ 10.30 ਵਜੇ ਤੱਕ ਬਾਹਰਲੀ ਠਾਠ ਵਿਖੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਨਾਨਕਸਰ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹੋਰਨਾਂ ਵੱਖ-ਵੱਖ ਸੰਪਰਦਾਵਾਂ ਤੋਂ ਪਹੁੰਚੇ ਮਹਾਂਪੁਰਖ, ਵਿਦਵਾਨ, ਕਥਾ ਵਾਚਕ, ਰਾਗੀ ਤੇ ਢਾਡੀ ਜਥੇ ਜਿੱਥੇ ਸੰਗਤਾਂ ਨੂੰ ਨਿਹਾਲ ਕਰਨਗੇ, ਉੱਥੇ ਹੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਧਾਰਮਿਕ ਪ੍ਰਵਚਨਾਂ ਰਾਹੀਂ ਅਤੇ ਬਾਬਾ ਗੁਰਬਖਸ਼ ਸਿੰਘ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਘਰ ਨਾਲ ਜੋੜਨਗੇ| ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਨਗਰ ਕੀਰਤਨ ਅਤੇ ਧਾਰਮਿਕ ਦੀਵਾਨਾ ’ਚ ਆਪਣੀਆਂ ਹਾਜ਼ਰੀਆਂ ਭਰ ਕੇ ਲਾਹੇ ਪ੍ਰਾਪਤ ਕਰਨ ਦੀ ਅਪੀਲ ਕੀਤੀ|
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ. ਖਾਦ ਦੀ ਕਿੱਲਤ ਦੂਰ ਕਰੇ ਸਰਕਾਰ- ਬ੍ਰਾਹਮਕੇ, ਵਿਰਕ ਅਗਲੀ ਖ਼ਬਰ ਗੁਰਤੇਜ ਸਿੰਘ ਰਾਣਾ ਮਾਨ ਜ਼ਿਲ੍ਹਾ ਵਾਇਸ ਪ੍ਰਧਾਨ ਤੇ ਚੇਲਾ ਭਾਈ ਰੂਪਾ ਵਾਇਸ ਪ੍ਰਧਾਨ ਕਿਸਾਨ ਮੋਰਚਾ ਨਿਯੁਕਤ
Ad Position 24