23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ. ਖਾਦ ਦੀ ਕਿੱਲਤ ਦੂਰ ਕਰੇ ਸਰਕਾਰ- ਬ੍ਰਾਹਮਕੇ, ਵਿਰਕ

ਫ਼ਤਿਹਗੜ੍ਹ ਪੰਜਤੂਰ, 22 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਵਿਚ ਡੀ. ਏ.

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਬ੍ਰਾਹਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬ੍ਰਾਹਮਕੇ, ਜ਼ਿਲ੍ਹਾ ਸਕੱਤਰ ਜਗਮੀਤ ਸਿੰਘ ਵਿਰਕ। ਤਸਵੀਰ : ਪੋਪਲੀ 23-10-2026
ਫ਼ਤਿਹਗੜ੍ਹ ਪੰਜਤੂਰ, 22 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਵਿਚ ਡੀ.ਏ.ਪੀ. ਖਾਦ ਦੀ ਉਪਲਬਧਤਾ ਨੂੰ ਲੈ ਕੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਬ੍ਰਾਹਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬ੍ਰਾਹਮਕੇ ਅਤੇ ਜ਼ਿਲ੍ਹਾ ਸਕੱਤਰ ਜਗਮੀਤ ਸਿੰਘ ਵਿਰਕ ਕਿਲੀ ਗਾਂਧਰਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਡੀ.ਏ.ਪੀ. ਖਾਦ ਦੀ ਕਿੱਲਤ ਨੂੰ ਦੂਰ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਖਾਦ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਕਿਸਾਨਾਂ ਲਈ ਬੇਹੱਦ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਦੌਰਾਨ ਖਾਦ ਦੀ ਘਾਟ ਕਾਰਨ ਕਿਸਾਨਾਂ ਨੂੰ ਖੱਜਲ-ਖੁਆਰ ਹੋਣਾ ਪਵੇ, ਇਹ ਚਿੰਤਾ ਦਾ ਵਿਸ਼ਾ ਹੈ। ਬ੍ਰਾਹਮਕੇ, ਵਿਰਕ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਦੇ ਵਧ ਰਹੇ ਖ਼ਰਚਿਆਂ, ਮਹਿੰਗੇ ਡੀਜ਼ਲ, ਬੀਜਾਂ, ਕੀਟਨਾਸ਼ਕਾਂ ਅਤੇ ਮਜ਼ਦੂਰੀ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਜਿਹੇ ਹਾਲਾਤ ਵਿਚ ਜੇਕਰ ਉਨ੍ਹਾਂ ਨੂੰ ਲੋੜ ਅਨੁਸਾਰ ਡੀ.ਏ.ਪੀ. ਖਾਦ ਨਾ ਮਿਲੇ ਤਾਂ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸਾਨਾਂ ਨੂੰ ਖਾਦ ਲੈਣ ਲਈ ਇਕ ਥਾਂ ਤੋਂ ਦੂਜੀ ਥਾਂ ਭਟਕਣਾ ਨਾ ਪਵੇ ਅਤੇ ਖਾਦ ਦੀ ਵੰਡ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਬ੍ਰਾਹਮਕੇ ਅਤੇ ਵਿਰਕ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਖਾਦ ਦੀ ਜਮ੍ਹਾਂਖੋਰੀ, ਕਾਲਾਬਾਜ਼ਾਰੀ ਅਤੇ ਨਿਰਧਾਰਿਤ ਕੀਮਤ ਤੋਂ ਵੱਧ ਵਸੂਲੀ ਦੀਆਂ ਸ਼ਿਕਾਇਤਾਂ ‘ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ 2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਬੀ.ਸੀ. ਸ਼੍ਰੇਣੀਆਂ ਦੇ ਹਿਤਾਂ ਦਾ ਧਿਆਨ ਰੱਖਿਆ ਜਾਵੇ... ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਪੋਸਟਰ ਜਾਰੀ 29 ਨੂੰ ਸਜਾਇਆ ਜਾਵੇਗਾ ਵਿ...
Ad Position 24