ਪੰਜਾਬ ਅੰਦਰ 2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਬੀ.ਸੀ. ਸ਼੍ਰੇਣੀਆਂ ਦੇ ਹਿਤਾਂ ਦਾ ਧਿਆਨ ਰੱਖਿਆ ਜਾਵੇਗਾ-ਹੀਰਾ ਸਿੰਘ ਗਾਬੜੀਆ
ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਨਿਹਾਲ ਸਿੰਘ ਵਾਲਾ ਦੇ ਬੀ. ਸੀ.
ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਨਿਹਾਲ ਸਿੰਘ ਵਾਲਾ ਦੇ ਬੀ.ਸੀ. ਵਿੰਗ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ (ਪੰਜਾਬ) ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਲਖਵਿੰਦਰ ਸਿੰਘ ਰੌਂਤਾ ਦੀ ਅਗਵਾਈ ਹੇਠ ਮਿੰਨੀ ਗਾਰਡਨ ਪੈਲੇਸ ਨਿਹਾਲ ਸਿੰਘ ਵਾਲਾ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਬੀ.ਸੀ. ਵਿੰਗ ਸ਼੍ਰੇਣੀਆਂ ਸੂਬੇ ਅੰਦਰ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਅਨਿੱਖੜਵਾਂ ਅੰਗ ਹੈ ਅਤੇ ਹਰ ਮੁਹਿੰਮ ‘ਚ ਹਮੇਸ਼ਾ ਅੱਗੇ ਹੋ ਕਿ ਹਰ ਸਮੇਂ ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਦਾ ਵਧ ਚੜ੍ਹ ਕੇ ਸਾਥ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਦੇ ਹਰ ਹਲਕੇ ‘ਚ ਪਹੁੰਚ ਕਰਕੇ ਇਨ੍ਹਾਂ ਸ਼੍ਰੇਣੀਆਂ ਨੂੰ ਇਕੱਠਾ ਕਰਕੇ ਪੰਜਾਬ ‘ਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਹਰ ਪੱਖ ਤੋਂ ਪੂਰੀ ਮਦਦ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਅੰਦਰ ਆਦਮੀ ਪਾਰਟੀ ਦੀ ਨਿਕੰਮੀ ਸਰਕਾਰ ਨੇ ਨਸ਼ਾ ਦੇ ਸੁਦਾਗਰ ਨੂੰ ਰੋਕਣ ਦੀ ਬਜਾਇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰਵਾ ਕੇ ਦੱਸ ਦਿੱਤਾ ਹੈ ਕਿ ਇਹ ਆਮ ਆਦਮੀ ਦੀ ਸਰਕਾਰ ਨਹੀਂ ਬਲਕਿ ਖ਼ਾਸ ਆਦਮੀਆਂ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਲਦੀ ਚਲਦਾ ਕਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਸਮੇਂ ਵੀ ਬੀ.ਸੀ. ਸ਼੍ਰੇਣੀਆਂ ਲਈ ਅਨੇਕਾਂ ਲੋਕ ਭਲਾਈ ਨੀਤੀਆਂ ਸ਼ੁਰੂ ਕੀਤੀਆਂ ਗਈਆਂ ਸਨ। ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਨਰਿੰਦਰ ਕੌਰ ਰਣੀਆਂ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਨਛੱਤਰ ਸਿੰਘ ਛੱਤੀ ਢੁੱਡੀਕੇ, ਪ੍ਰਧਾਨ ਜਗਤਾਰ ਸਿੰਘ ਕੋਕਰੀ, ਪ੍ਰਧਾਨ ਇੰਦਰਜੀਤ ਸਿੰਘ ਭਾਗੀਕੇ ਨੇ ਵੀ ਸੰਬੋਧਨ ਕਰਦਿਆਂ 2027 ‘ਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ । ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਤੇ ਹਲਕੇ ‘ਚੋਂ ਪੁੱਜੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਹਿੰਮਤਪੁਰਾ, ਗੁਰਪ੍ਰੀਤ ਸਿੰਘ ਬਰਾੜ, ਜਰਨੈਲ ਸਿੰਘ ਆੜ੍ਹਤੀ, ਪੀ.ਏ.ਸੀ. ਮੈਂਬਰ ਸੁਰਜੀਤ ਸਿੰਘ ਰਣਸੀਂਹ, ਪ੍ਰਧਾਨ ਪਰਮਜੀਤ ਸਿੰਘ ਨੀਟੂ ਮੀਨੀਆਂ, ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਗੁਰਚਰਨ ਸਿੰਘ ਨੰਗਲ, ਸੁਖਚੈਨ ਸਿੰਘ ਢਿੱਲੋਂ, ਪ੍ਰਧਾਨ ਦਲਜੀਤ ਸਿੰਘ ਹਿੰਮਤਪੁਰਾ, ਸੁਰਜੀਤ ਸਿੰਘ ਝੰਡੇਆਣਾ, ਪ੍ਰਭਜੋਤ ਸਿੰਘ ਧਾਲੀਵਾਲ ਰਣਸੀਂਹ, ਕਾਕਾ ਸਹੋਤਾ, ਮੈਂਬਰ ਸੁਖਦੇਵ ਸਿੰਘ, ਗੁਲਜ਼ਾਰ ਖਾਂ, ਪੂਰਨ ਪੱਤੋ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਪਰਮਿੰਦਰ ਸਿੰਘ ਖੋਟੇ, ਜਥੇਦਾਰ ਅਮਰਜੀਤ ਸਿੰਘ, ਮੋਹਨ ਲਾਲ ਰੌਂਤਾ, ਇਕਬਾਲ ਸਿੰਘ ਮਾਣੂੰਕੇ ਤੋਂ ਇਲਾਵਾ ਵੱਡੀ ਗਿਣਤੀ ‘ਚ ਹਲਕੇ ਦੇ ਬੀ.ਸੀ. ਵਿੰਗ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।