ਭਾਈ ਰੂਪ ਚੰਦ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਮੁਕਾਬਲੇ ’ਚ ਮਾਰੀਆਂ ਮੱਲਾਂ
ਸਮਾਧ ਭਾਈ, 22 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਜਸਮੀਨ ਕੌਰ ਨੇ ਪਹਿਲਾ ਸਥਾਨ ਅਤੇ ਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ।
ਸਮਾਧ ਭਾਈ, 22 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਜਸਮੀਨ ਕੌਰ ਨੇ ਪਹਿਲਾ ਸਥਾਨ ਅਤੇ ਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ, ਸਮੂਹ ਸਟਾਫ਼ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਸਮੇਂ ਪ੍ਰਿੰ. ਧਾਲੀਵਾਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਕਿਰਨਜੀਤ ਕੌਰ, ਸੁਖਚਰਨਜੀਤ ਸਿੰਘ, ਸੁਖਪ੍ਰੀਤ ਕੌਰ, ਪਰਮਜੀਤ ਕੌਰ, ਵੀਰਪਾਲ ਕੌਰ, ਇੰਦਰਜੀਤ ਕੌਰ, ਕਮਲਜੀਤ ਕੌਰ, ਰਮਨ, ਪਰਮਜੀਤ ਕੌਰ, ਭਿੰਦਰ ਕੌਰ ਆਦਿ ਹਾਜ਼ਰ ਸਨ।