23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ੍ਰੀ ਹੇਮਕੁੰਟ ਸਕੂਲ ’ਚ ਸਹਿਜ ਪਾਠ ਸੇਵਾ ਸੰਬੰਧੀ ਕਰਵਾਇਆ ਸੈਮੀਨਾਰ

ਕੋਟ ਈਸੇ ਖਾਂ, 22 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਧਾਰਮਿਕ ਸਿੱਖਿਆਵਾਂ ਨਾਲ ਜੋੜਨ ਦੇ ਉਦੇਸ਼ ਨਾਲ ਸਹਿਜ ਪਾਠ ਸੇਵਾ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਮੈਡਮ ਸੁਰਿੰਦਰ ਕੌਰ ਦੀ ਦੇਖ-ਰੇਖ ਹੇਠ ਲਗਾਇਆ ਗਿਆ।

Ad Position 21
No active advertisement
ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਪ੍ਰੋ: ਦਵਿੰਦਰ ਕੌਰ, ਨਾਲ ਹਨ ਪ੍ਰਿੰਸੀਪਲ ਲਲਿਤ ਮੋਹਨ ਗਰਗ ਤੇ ਸਟਾਫ। ਤਸਵੀਰਾਂ: ਜਸਪਾਲ ਸਿੰਘ ਬੱਬੀ 23-10-2026
ਕੋਟ ਈਸੇ ਖਾਂ, 22 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਧਾਰਮਿਕ ਸਿੱਖਿਆਵਾਂ ਨਾਲ ਜੋੜਨ ਦੇ ਉਦੇਸ਼ ਨਾਲ ਸਹਿਜ ਪਾਠ ਸੇਵਾ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਮੈਡਮ ਸੁਰਿੰਦਰ ਕੌਰ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਾਜਪਾਲ ਸਿੰਘ ਇੰਚਾਰਜ ਅਤੇ ਬਲਵਿੰਦਰ ਸਿੰਘ ਏਰੀਆ ਕੋਆਰਡੀਨੇਟਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹਿਜ ਪਾਠ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਗੁਰਬਾਣੀ ਨਾਲ ਜੁੜਨ, ਸਿੱਖ ਇਤਿਹਾਸ ਨੂੰ ਜਾਣਨ ਤੇ ਜੀਵਨ ਵਿਚ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਧਾਰਮਿਕ ਸਿੱਖਿਆ ਮਨੁੱਖ ਨੂੰ ਸਹੀ ਰਸਤੇ ‘ਤੇ ਚੱਲਣ, ਅਨੁਸ਼ਾਸਨ ਵਿਚ ਰਹਿਣ ਅਤੇ ਦੂਜਿਆਂ ਨਾਲ ਪਿਆਰ ਤੇ ਸਤਿਕਾਰ ਨਾਲ ਪੇਸ਼ ਆਉਣ ਦੀ ਪ੍ਰੇਰਨਾ ਦਿੰਦੀ ਹੈ। ਇਸ ਮੌਕੇ ਗੁਰਬਾਣੀ ਦੀ ਪਾਵਨ ਤੁਕ ਦਾ ਵੀ ਜ਼ਿਕਰ ਕੀਤਾ ਗਿਆ। ਇਸ ਤੁਕ ਰਾਹੀਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ, ਨਾਮ ਸਿਮਰਨ ਕਰਨ ਅਤੇ ਆਪਣੇ ਜੀਵਨ ਵਿਚ ਅਧਿਆਤਮਿਕਤਾ, ਚੰਗੇ ਵਿਚਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਪ੍ਰੇਰਨਾ ਮਿਲੀ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਸਿੱਖਿਆ ਦੇਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਚੰਗੇ ਇਨਸਾਨ ਬਣ ਸਕਣ। ਅੰਤ ਵਿਚ ਸਕੂਲ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਪੱਧਰ ਤੇ ਤਾਇਕਵਾਂਡੋਂ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪਿੰਡ ਖੋਸਾ ਪਾਂਡੋ ’ਚ ਸੰਤ ਰਾਮਪਾਲ ਵਲੋਂ ਇਕ ਵਿਧਵਾ ਔਰਤ ਲਈ ਨਵੇਂ ਮਕਾਨ ਦੀ ਉਸਾਰੀ ਸ਼ੁਰੂ
Ad Position 24