ਜੀਂਦੜਾ ਸਕੂਲ ਦੇ ਵਿਦਿਆਰਥੀਆਂ ਧਾਰਮਿਕ ਪ੍ਰੀਖਿਆ ਨੇ ਮਾਰੀਆਂ ਮੱਲਾਂ
ਕਿਸ਼ਨਪੁਰਾ ਕਲਾਂ, 22 ਅਕਤੂਬਰ (ਅਮੋਲਕ ਸਿੰਘ ਕਲਸੀ)- ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਬਾਣੀ ਅਤੇ ਗੁਰਇਤਿਹਾਸ ਨਾਲ ਸੰਬੰਧਿਤ ਹੋਈ ਪ੍ਰੀਖਿਆ ’ਚ 43 ਵਿਦਿਆਰਥੀਆਂ ਨੇ ਭਾਗ ਲਿਆ। ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ।
ਕਿਸ਼ਨਪੁਰਾ ਕਲਾਂ, 22 ਅਕਤੂਬਰ (ਅਮੋਲਕ ਸਿੰਘ ਕਲਸੀ)- ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਬਾਣੀ ਅਤੇ ਗੁਰਇਤਿਹਾਸ ਨਾਲ ਸੰਬੰਧਿਤ ਹੋਈ ਪ੍ਰੀਖਿਆ ’ਚ 43 ਵਿਦਿਆਰਥੀਆਂ ਨੇ ਭਾਗ ਲਿਆ। ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ। ਜੇਤੂ ਵਿਦਿਆਰਥੀਆਂ ਨੂੰ ਮੈਡਲ, ਤਗਮੇ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਕਰਵਾਏ ਗਏ ਸਨ। ਜੇਤੂ ਵਿਦਿਆਰਥੀਆਂ ਨੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ‘ਤੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕ ਗੁਰਬਿੰਦਰ ਕੌਰ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅਕਾਦਮਿਕ ਪ੍ਰੀਖਿਆਵਾਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੇ ਅਮੀਰ ਸਿੱਖ ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਬੱਚਿਆਂ ਨੂੰ ਸਰਟੀਫਿਕੇਟ ਅਤੇ ਤਗਮੇ ਭਾਈ ਲਖਵੀਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਗੁਲਾਬ ਜਿੰਦਰ ਸਿੰਘ ਵਲੋਂ ਪ੍ਰਾਪਤ ਹੋਏ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।