ਗਤਕਾ ਖਿਡਾਰਨ ਪ੍ਰਭਲੀਨ ਕੌਰ ਨੇ ਨੈਸ਼ਨਲ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ
ਸਮਾਲਸਰ, 22 ਅਕਤੂਬਰ (ਗੁਰਜੰਟ ਕਲਸੀ ਲੰਡੇ)- ਮਿਤੀ 14 ਤੋਂ 17 ਅਕਤੂਬਰ ਤੱਕ ਰਤੀਆ (ਹਰਿਆਣਾ) ਵਿਖੇ ਕਰਵਾਈ ਗਈ ਓਪਨ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਦੇਸ਼ ਭਰ ਦੀਆਂ 21 ਰਾਜਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਦੇ ਅੰਡਰ-11 ਵਰਗ ਦੇ (ਸਿੰਗਲ ਸੋਟੀ) ਮੁਕਾਬਲੇ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਜਿਉਣਵਾਲਾ (ਫ਼ਰੀਦਕੋਟ) ਦੀ ਹੋਣਹਾਰ ਖਿਡਾਰਨ ਪ੍ਰਭਲੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।
ਸਮਾਲਸਰ, 22 ਅਕਤੂਬਰ (ਗੁਰਜੰਟ ਕਲਸੀ ਲੰਡੇ)- ਮਿਤੀ 14 ਤੋਂ 17 ਅਕਤੂਬਰ ਤੱਕ ਰਤੀਆ (ਹਰਿਆਣਾ) ਵਿਖੇ ਕਰਵਾਈ ਗਈ ਓਪਨ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਦੇਸ਼ ਭਰ ਦੀਆਂ 21 ਰਾਜਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਦੇ ਅੰਡਰ-11 ਵਰਗ ਦੇ (ਸਿੰਗਲ ਸੋਟੀ) ਮੁਕਾਬਲੇ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਜਿਉਣਵਾਲਾ (ਫ਼ਰੀਦਕੋਟ) ਦੀ ਹੋਣਹਾਰ ਖਿਡਾਰਨ ਪ੍ਰਭਲੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਡਾ. ਐਸ.ਐਸ. ਬਰਾੜ (ਪ੍ਰਿੰਸੀਪਲ/ਡਾਇਰੈਕਟਰ) ਨੇ ਪ੍ਰਭਲੀਨ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹੋਰ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇੰਚਾਰਜ ਵੀਰਪਾਲ ਕੌਰ ਅਤੇ ਗਤਕਾ ਕੋਚ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ। ਖਿਡਾਰਨ ਦੀ ਇਸ ਵਿਸ਼ੇਸ਼ ਪ੍ਰਾਪਤੀ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵੀ ਪ੍ਰਭਲੀਨ ਕੌਰ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ, ਜਿਸ ਨਾਲ ਸਕੂਲ, ਮਾਪਿਆਂ ਅਤੇ ਸਮੂਹ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ।