ਸੇਂਟ ਜੌਰਡਨ ਕਾਨਵੈਂਟ ਸਕੂਲ ਵਿਖੇ ਅੱਖਾਂ ਦਾ ਮੁਫਤ ਚੈੱਕਅਪ ਕੈਂਪ
ਬਾਘਾ ਪੁਰਾਣਾ, 22 ਅਕਤੂਬਰ (ਕਾਠਪਾਲ)-ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿੰਗਲਾ ਹਸਪਤਾਲ ਕੋਟਕਪੂਰਾ ਅਤੇ ਸੇਵਾ ਸੰਸਥਾ ਦੇ ਮੈਂਬਰ ਅਮਨਦੀਪ ਸਿੰਘ ਦੇ ਸਹਿਯੋਗ ਨਾਲ ਮੁਫਤ ਅੱਖਾਂ ਦਾ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਸਿੰਗਲਾ ਹਸਪਤਾਲ ਕੋਟਕਪੂਰਾ ਤੋਂ ਪਹੁੰਚੇ ਡਾ.
ਬਾਘਾ ਪੁਰਾਣਾ, 22 ਅਕਤੂਬਰ (ਕਾਠਪਾਲ)-ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿੰਗਲਾ ਹਸਪਤਾਲ ਕੋਟਕਪੂਰਾ ਅਤੇ ਸੇਵਾ ਸੰਸਥਾ ਦੇ ਮੈਂਬਰ ਅਮਨਦੀਪ ਸਿੰਘ ਦੇ ਸਹਿਯੋਗ ਨਾਲ ਮੁਫਤ ਅੱਖਾਂ ਦਾ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਸਿੰਗਲਾ ਹਸਪਤਾਲ ਕੋਟਕਪੂਰਾ ਤੋਂ ਪਹੁੰਚੇ ਡਾ. ਪ੍ਰਕਾਸ਼ ਚੰਦ, ਬਲਜੀਤ ਕੌਰ ਅਤੇ ਲਵਦੀਪ ਸਿੰਘ ਨੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਡਾਕਟਰਾਂ ਨੇ ਵਿਦਿਆਰਥੀਆਂ ਨੂੰ ਅੱਖਾਂ ਦੀ ਸਹੀ ਦੇਖਭਾਲ, ਸੰਤੁਲਿਤ ਖੁਰਾਕ, ਸਾਫ-ਸਫਾਈ ਅਤੇ ਮੋਬਾਈਲ ਫੋਨ ਦੀ ਵਧੇਰੇ ਵਰਤੋਂ ਤੋਂ ਬਚਣ ਦੇ ਸੁਝਾਅ ਦਿੱਤੇ। ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਸਰਾਂ ਅਤੇ ਪ੍ਰਿੰਸੀਪਲ ਸੁਧਾ ਕੇ.ਆਰ. ਨੇ ਕਿਹਾ ਕਿ ਵਿਦਿਆਰਥੀਆਂ ਦੀ ਚੰਗੀ ਸਿਹਤ ਹੀ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਹੈ ਅਤੇ ਸਿੱਖਿਆ ਦੇ ਨਾਲ-ਨਾਲ ਸਿਹਤ ਦਾ ਧਿਆਨ ਰੱਖਣਾ ਵੀ ਸਕੂਲ ਪ੍ਰਬੰਧਕਾਂ ਦੀ ਮੁੱਖ ਜ਼ਿੰਮੇਵਾਰੀ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਅਤੇ ਐਕਟੀਵਿਟੀ ਕੋਆਰਡੀਨੇਟਰ ਵਲੋਂ ਅਮਨਦੀਪ ਸਿੰਘ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ। ਆਏ ਹੋਏ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ।