22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੀ . ਬੀ . ਐਸ . ਈ . ਸਮਰੱਥਾ ਵਿਕਾਸ ਪ੍ਰੋਗਰਾਮ ਕਰਵਾਇਆ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਮੀਰੀ ਪੀਰੀ ਸਿੱਖਿਆ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਧਾਲੀਵਾਲ ਯੂ. ਐਸ.

Ad Position 21
No active advertisement
ਅਜੀਤ ਡੈਸਕ 23-10-2026
ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਮੀਰੀ ਪੀਰੀ ਸਿੱਖਿਆ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਧਾਲੀਵਾਲ ਯੂ.ਐਸ.ਏ. ਅਤੇ ਚੇਅਰਪਰਸਨ ਸੁਖਦੀਪ ਕੌਰ ਧਾਲੀਵਾਲ ਯੂ.ਐਸ.ਏ. ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਸੀ.ਬੀ.ਐਸ.ਈ. ਬੋਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਵਿਸ਼ੇ ’ਤੇ ਸਮਰੱਥਾ ਵਿਕਾਸ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ ਤੇ ਤਣਾਅ ਪ੍ਰਬੰਧਨ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਉੱਘੇ ਸਰੋਤ ਮਾਹਿਰ ਸੇਵਾ-ਮੁਕਤ ਮੇਜਰ ਪ੍ਰਦੀਪ ਕੁਮਾਰ ਤੇ ਅਕਾਲ ਅਕੈਡਮੀ ਦੇ ਵਾਈਸ ਪ੍ਰਿੰਸੀਪਲ ਵੀਰਪਾਲ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਹ ਪ੍ਰੋਗਰਾਮ ਸੰਸਥਾ ਦੇ ਐਮ.ਡੀ. ਕਸ਼ਮੀਰ ਸਿੰਘ ਦੀ ਅਗਵਾਈ ਅਤੇ ਸਕੂਲ ਦੇ ਪ੍ਰਿੰਸੀਪਲ ਤੇ ਵੈਨਿਊ ਡਾਇਰੈਕਟਰ ਪਰਮਜੀਤ ਕੌਰ ਮੱਲ੍ਹਾ ਅਗਵਾਈ ਹੇਠ ਕਰਵਾਇਆ ਗਿਆ। 22ਮੋਗਾ52 ਸਮਰੱਥਾ ਵਿਕਾਸ ਪ੍ਰੋਗਰਾਮ ’ਚ ਭਾਗ ਲੈਣ ਸਮੇਂ ਸਕੂਲ ਦੇ ਸਮੂਹ ਅਧਿਆਪਕ। ਤਸਵੀਰ: ਸੁਖਦੇਵ ਸਿੰਘ ਖਾਲਸਾ
Ad Position 22
No active advertisement
ਪਿਛਲੀ ਖ਼ਬਰ ਟੀ . ਐਲ . ਐਫ . ਸਕੂਲ ਵਿਖੇ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਪਿੰਡ ਮੰਗੇਵਾਲਾ ਵਿਖੇ ਆਗਾਮੀ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24