22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਟੀ . ਐਲ . ਐਫ . ਸਕੂਲ ਵਿਖੇ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਮੈਡੀਕਲ, ਨਾਨ-ਮੈਡੀਕਲ, ਕਾਮਰਸ ਤੇ ਹਿਊਮੈਨਟੀ (ਆਰਟਸ) ਵਿਸ਼ਿਆਂ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਸੀਨੀਅਰ ਸੈਕੰਡਰੀ ਸਿੱਖਿਆ ਤੋਂ ਬਾਅਦ ਉੱਭਰ ਰਹੇ ਨਵੇਂ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਦੇਣਾ ਸੀ। ਸੈਸ਼ਨ ਦਾ ਸੰਚਾਲਨ ਜਿਨੀਅਸ ਟੀਮ ਦੇ ਤਜਰਬੇਕਾਰ ਮਾਹਿਰਾਂ ਵਲੋਂ ਕੀਤਾ ਗਿਆ। ਮਾਹਿਰਾਂ ਨੇ ਵਿਗਿਆਨ ਵਿਸ਼ੇ ਦੇ ਵਿਦਿਆਰਥੀਆਂ ਨੂੰ ਰਵਾਇਤੀ ਇੰਜੀਨੀਅਰਿੰਗ ਤੇ ਮੈਡੀਕਲ ਖੇਤਰਾਂ ਤੋਂ ਇਲਾਵਾ ਐਨ.ਡੀ.ਏ., ਹਵਾਬਾਜ਼ੀ, ਡਾਟਾ ਸਾਇੰਸ, ਆਰਟੀਫਿਸ਼ੀਅਲ ਇੰਟੈਲੀਜੈਂਸ ਤੇ ਖੋਜ ਵਰਗੇ ਖੇਤਰਾਂ ਵਿਚ ਕਰੀਅਰ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਸੈਸ਼ਨ ਦਾ ਮੁੱਖ ਆਕਰਸ਼ਨ ਆਧੁਨਿਕ ਸਮੇਂ ਦੇ ਨਵੇਂ ਕਰੀਅਰ ਵਿਕਲਪ ਰਹੇ। ਮਾਹਿਰਾਂ ਨੇ ਕ੍ਰਿਮਿਨੋਲੋਜੀ, ਫੋਰੈਂਸਿਕ ਸਾਇੰਸ, ਫੋਰੈਂਸਿਕ ਸਾਈਕਾਲੋਜੀ, ਸਾਈਬਰ ਫੋਰੈਂਸਿਕ ਅਤੇ ਕ੍ਰਿਮਿ ਨਲ ਲਾਅ ਵਰਗੇ ਖੇਤਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ, ਜਿਸ ਨੂੰ ਲੈ ਕੇ ਵਿਦਿਆਰਥੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸੇ ਤਰ੍ਹਾਂ ਕਾਮਰਸ ਵਿਸ਼ੇ ਦੇ ਵਿਦਿਆਰਥੀਆਂ ਨੂੰ ਸੀ.ਏ. , ਸੀ.ਐਸ., ਬਿਜ਼ਨਸ ਮੈਨੇਜਮੈਂਟ ਤੇ ਫਿਨਟੈੱਕ ਵਰਗੇ ਖੇਤਰਾਂ ਬਾਰੇ ਜਾਣਕਾਰੀ ਦਿੱਤੀ ਗਈ। ਹਿਊਮੈਨਟੀ ਦੇ ਵਿਦਿਆਰਥੀਆਂ ਨੂੰ ਮਨੋਵਿਗਿਆਨ, ਕਾਨੂੰਨ, ਪੱਤਰਕਾਰੀ, ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ, ਡਿਜ਼ਾਈਨਿੰਗ, ਹੋਟਲ ਮੈਨੇਜਮੈਂਟ, ਫ਼ੈਸ਼ਨ ਅਤੇ ਫ਼ਿਲਮ ਨਿਰਮਾਣ ਵਰਗੇ ਖੇਤਰਾਂ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਮਾਹਿਰਾਂ ਨੇ ਭਾਰਤ ਤੇ ਵਿਦੇਸ਼ਾਂ ਦੇ ਪ੍ਰਮੁੱਖ ਵਿੱਦਿਅਕ ਅਦਾਰਿਆਂ, ਦਾਖਲਾ ਪ੍ਰੀਖਿਆਵਾਂ, 11ਵੀਂ ਜਮਾਤ ਤੋਂ ਹੀ ਤਿਆਰੀ ਸ਼ੁਰੂ ਕਰਨ ਦੀ ਸਹੀ ਰਣਨੀਤੀ ਤੇ ਹੁਨਰ-ਅਧਾਰਿਤ ਸਿੱਖਿਆ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਸੈਸ਼ਨ ਦੌਰਾਨ ਸਵਾਲ-ਜਵਾਬ ਦਾ ਦੌਰ ਵੀ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਭੀੜ ਦੇ ਪਿੱਛੇ ਚੱਲਣ ਦੀ ਬਜਾਏ ਆਪਣੀ ਰੁਚੀ, ਯੋਗਤਾ ਤੇ ਸਮਰੱਥਾ ਅਨੁਸਾਰ ਆਤਮ-ਵਿਸ਼ਵਾਸ ਨਾਲ ਭਵਿੱਖ ਦੇ ਫ਼ੈਸਲੇ ਲੈਣ ਦੇ ਯੋਗ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਪੁਰਬ ਕਮੇਟੀ ਮੋਗਾ ਵਲੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ- ਸਚਦੇਵਾ ਅਗਲੀ ਖ਼ਬਰ ਸੀ . ਬੀ . ਐਸ . ਈ . ਸਮਰੱਥਾ ਵਿਕਾਸ ਪ੍ਰੋਗਰਾਮ ਕਰਵਾਇਆ
Ad Position 24